01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਪਾਤੜਾਂ ਦੇ ਵਾਰਡ ਨੰਬਰ 3 ਤੋਂ ਅਕਾਲੀ ਉਮੀਦਵਾਰ ਸ਼ਵੇਤਾ ਵਰਮਾ ਨੂੰ ਵਾਰਡ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ

Ad Position 21
No active advertisement
ਅਜੀਤ ਡੈਸਕ 25-05-2026
ਪਾਤੜਾਂ, 24 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਪਾਤੜਾਂ ਦੇ ਵਾਰਡ ਨੰਬਰ 3 ਤੋਂ ਅਕਾਲੀ ਉਮੀਦਵਾਰ ਸ਼ਵੇਤਾ ਵਰਮਾ ਨੂੰ ਅੱਜ ਵਾਰਡ ਵਾਸੀਆਂ ਵਲੋਂ ਲੱਡੂਆਂ ਨਾਲ ਤੋਲਿਆ ਗਿਆ | ਇਸ ਮੌਕੇ ਇੱਥੇ ਜ਼ਿਲ੍ਹਾ ਪਰਿਸ਼ਦ ਅਤੇ ਜ਼ਿਲ੍ਹਾ ਯੋਜਨਾ ਬੋਰਡ ਪਟਿਆਲਾ ਦੇ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ, ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ, ਯੂਥ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਤੇਜਬੀਰ ਸਿੰਘ ਖਾਂਗ, ਯੂਥ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਸ਼ੇਰਗੜ੍ਹ ਬਾਵਾ, ਯੂਥ ਅਕਾਲੀ ਦਲ ਦੀ ਕੋਰ ਕਮੇਟੀ ਮੈਂਬਰ ਦਵਿੰਦਰ ਸਿੰਘ ਸਿੱਧੂ, ਸੀਨੀਅਰ ਅਕਾਲੀ ਆਗੂ ਜੋਗਾ ਸਿੰਘ ਸਿੱਧੂ, ਗੁਰਬਚਨ ਸਿੰਘ ਮੌਲਵੀਵਾਲਾ, ਸਰਪੰਚ ਬਚਿੱਤਰ ਸਿੰਘ ਵੜੈਚ, ਸਰਪੰਚ ਗੱਜਣ ਸਿੰਘ ਹਰਿਆਊ, ਸਰਕਲ ਪ੍ਰਧਾਨ ਥਰੂਆ ਜੋਗਿੰਦਰ ਸਿੰਘ ਬਾਵਾ ਸ਼ੇਰਗੜ੍ਹ, ਸੀਨੀਅਰ ਅਕਾਲੀ ਆਗੂ ਯਾਦਵਿੰਦਰ ਸਿੰਘ ਨਿਆਲ, ਸੀਨੀਅਰ ਅਕਾਲੀ ਆਗੂ ਨਰਿੰਦਰ ਸਿੰਘ ਬਜਾਜ, ਰਿਸ਼ ਵਰਮਾ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਚੇਅਰਮੈਨ ਜਥੇਦਾਰ ਮਹਿੰਦਰ ਸਿੰਘ ਲਾਲਵਾ ਅਤੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਵਾਰਡ ਨੰਬਰ 3 ਅੰਦਰ ਵੋਟਰਾਂ ਵਲੋਂ ਮਿਲੇ ਭਰਵੇਂ ਸਮਰਥਨ ਨੂੰ ਦੇਖਦਿਆਂ ਸ਼ਵੇਤਾ ਵਰਮਾ ਦੀ ਜਿੱਤ ਯਕੀਨੀ ਹੈ | ਇਸ ਮੌਕੇ ਇੱਥੇ ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ ਗੁਰਦੇਵ ਸਿੰਘ ਕੰਵਲ ਸਮੇਤ ਵੱਡੀ ਗਿਣਤੀ 'ਚ ਵਾਰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬੂ ਕਬੀਰ ਦਾਸ ਅਤੇ ਮਨਜੀਤ ਸਿੰਘ ਸ਼ੇਰਗੜ੍ਹ ਵਲੋਂ ਸ਼ਵੇਤਾ ਵਰਮਾ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਵਾਰਡ ਨੰਬਰ 19 ਤੋਂ ਭਾਜਪਾ ਪਾਰਟੀ ਦੀ ਉਮੀਦਵਾਰ ਰਸਮੀ ਸਿੰਗਲਾ ਨੇ ਕੱਢਿਆ ਰੋਡ ਸ਼ੋਅ
Ad Position 24