ਪਾਤੜਾਂ, 24 ਮਈ (ਗੁਰਇਕਬਾਲ ਸਿੰਘ ਖ਼ਾਲਸਾ)-ਨਗਰ ਕੌਂਸਲ ਪਾਤੜਾਂ ਦੀਆ ਹੋਣ ਜਾ ਰਹੀਆਂ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਤੋਂ ਇੰਚਾਰਜ ਬਾਬੂ ਕਬੀਰ ਦਾਸ ਅਤੇ ਯੂਥ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਸ਼ੇਰਗੜ੍ਹ ਵਲੋਂ ਪਾਤੜਾਂ ਦੇ ਵਾਰਡ ਨੰਬਰ ਤਿੰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼ਵੇਤਾ ਵਰਮਾ ਦੇ ਹੱਕ ਵਿਚ ਵਾਰਡ ਅੰਦਰ ਚੋਣ ਪ੍ਰਚਾਰ ਕਰਦਿਆਂ ਵਾਰਡ ਦੇ ਵਿਕਾਸ ਅਤੇ ਤਰੱਕੀ ਲਈ ਸ਼ਵੇਤਾ ਵਰਮਾ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ | ਇਸ ਮੌਕੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਮਨਜੀਤ ਸਿੰਘ ਸ਼ੇਰਗੜ੍ਹ ਨੇ ਕਿਹਾ ਕਿ ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਦੀ ਵੱਡੀ ਜਿੱਤ ਹੋਵੇਗੀ | ਮਨਜੀਤ ਸਿੰਘ ਸ਼ੇਰਗੜ੍ਹ ਨੇ ਕਿਹਾ ਕਿ ਪਾਤੜਾਂ ਸ਼ਹਿਰ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੌਰਾਨ ਹੀ ਹੋਇਆ ਸੀ ਪਰ ਉਸ ਤੋਂ ਬਾਅਦ ਕਿਸੇ ਵੀ ਸਰਕਾਰ ਨੇ ਪਾਤੜਾਂ ਸ਼ਹਿਰ ਅੰਦਰ ਵੱਲ ਧਿਆਨ ਨਹੀਂ ਦਿੱਤਾ | ਜਿਸ ਨੂੰ ਦੇਖਦਿਆ ਪਾਤੜਾਂ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਭਰਵਾਂ ਸਮਰਥਨ ਦੇ ਰਹੇ ਹਨ | ਇਸ ਮੌਕੇ ਇੱਥੇ ਅਕਾਲੀ ਆਗੂ ਜੋਗਾ ਸਿੰਘ ਸਿੱਧੂ, ਅਕਾਲੀ ਉਮੀਦਵਾਰ ਸ਼ਵੇਤਾ ਵਰਮਾ ਅਤੇ ਉਨ੍ਹਾਂ ਦੇ ਪਤੀ ਰਿਸ਼ੂ ਵਰਮਾ ਸਮੇਤ ਵੱਡੀ ਗਿਣਤੀ 'ਚ ਵਾਰਡ ਵਾਸੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਹਾਜ਼ਰ ਸਨ |