01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-05-2026

ਵਾਰਡ ਨੰਬਰ 3 ਤੋਂ 'ਆਪ' ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਨੇ ਭਖਾਈ ਆਪਣੀ ਚੋਣ ਮੁਹਿੰਮ

Ad Position 21
No active advertisement
ਅਜੀਤ ਡੈਸਕ 25-05-2026
ਨਾਭਾ, 24 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਵਾਰਡ ਨੰਬਰ 3 ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਨੇ ਆਪਣੀ ਚੋਣ ਮੁਹਿੰਮ ਨੂੰ ਪੂਰੀ ਤਰ੍ਹਾਂ ਭਖਾ ਦਿੱਤਾ ਹੈ ਅੱਜ ਦੇਰ ਸ਼ਾਮ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਨੇ ਪਹੁੰਚ ਕੇ ਪ੍ਰੀਤ ਦੇ ਹੱਕ 'ਚ ਵਾਰਡ ਵਾਸੀਆਂ ਤੋਂ ਵੋਟਾਂ ਮੰਗੀਆਂ | ਵਾਰਡ ਵਾਸੀਆਂ ਨੂੰ ਸੰਬੋਧਨ ਕਰਦੇ ਹੋਏ ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਜਿੰਨੇ ਕੰਮ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਕੀਤੇ ਹਨ ਅੱਜ ਤੱਕ ਕਿਸੇ ਵੀ ਪਾਰਟੀ ਵਲੋਂ ਨਹੀਂ ਕੀਤੇ ਗਏ | ਉਹ ਭਾਵੇਂ ਸਿੱਖਿਆ ਨਾਲ ਸੰਬੰਧਿਤ ਹੋਣ, ਸਿਹਤ ਨਾਲ ਸੰਬੰਧਿਤ ਹੋਣ ਜਾਂ ਖੇਤੀ ਨਾਲ ਸੰਬੰਧਿਤ ਹੋਣ | ਇਸ ਮੌਕੇ ਡਾਕਟਰ ਬਲਵੀਰ ਸਿੰਘ ਨੂੰ ਵਾਰਡ ਵਾਸੀਆਂ ਵਲੋਂ ਕਾਜੂ ਬਦਾਮ ਆਦਿ ਮੇਵਿਆਂ ਨਾਲ ਤੋਲਿਆ ਗਿਆ | 'ਆਪ' ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਨੇ ਕਿਹਾ ਕਿ ਜਿਵੇਂ ਉਹ ਪਿਛਲੇ ਕਈ ਸਾਲਾਂ ਤੋਂ ਵਾਰਡ ਵਾਸੀਆਂ ਦੀ ਸੇਵਾ ਕਰ ਰਹੇ ਹਨ, ਉਸੇ ਤਰ੍ਹਾਂ ਉਹ ਆਪਣੀਆਂ ਸੇਵਾਵਾਂ ਨੂੰ ਨਿਰੰਤਰ ਜਾਰੀ ਰੱਖਣਗੇ | ਇਸ ਮੌਕੇ ਚੇਅਰਮੈਨ ਜੱਸੀ ਸੋਹੀਆ ਵਾਲਾ, ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਚਰਨ ਸਿੰਘ ਰਲਹਨ ਐਮ.ਡੀ. ਮਲਕੀਤ ਗਰੁੱਪ, ਗੁਰਪ੍ਰੀਤ ਸਿੰਘ ਡਾਇਰੈਕਟਰ ਪ੍ਰੀਤ ਗਰੁੱਪ, ਤੇਜਿੰਦਰ ਸਿੰਘ ਖਹਿਰਾ, ਮਨਪ੍ਰੀਤ ਸਿੰਘ ਧਾਰੋਂਕੀ ਪ੍ਰਧਾਨ ਟਰੱਕ ਯੂਨੀਅਨ, ਰਾਜੀਵ ਸ਼ਰਮਾ ਸੌਜਾ, ਸਾਬਕਾ ਚੇਅਰਮੈਨ ਦੀਪਾ ਰਾਮਗੜ੍ਹ, ਗੋਗੀ ਅਜਨੋਦਾ, ਪੰਜਾਬੀ ਗਾਇਕ ਕਰਮਾਂ ਟੌਪਰ, ਗੌਤਮ ਬਾਤਿਸ਼ 'ਆਪ' ਉਮੀਦਵਾਰ ਵਾਰਡ ਨੰਬਰ 4, ਭੁਪਿੰਦਰ ਸਿੰਘ ਕੱਲਰਮਾਜਰੀ ਆਦਿ
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਦੇਵ ਮਾਨ ਨੇ ਵਾਰਡ ਨੰਬਰ 6 ਤੇ 7 'ਚ ਪਾਰਟੀ ਉਮੀਦਵਾਰਾਂ ਲਈ ਕੀਤਾ ਚੋਣ ਪ੍ਰਚਾਰ ਅਗਲੀ ਖ਼ਬਰ ਸਾਬਕਾ ਪ੍ਰਧਾਨ ਭੱਟੀ ਨੇ ਪਤਨੀ ਪਿ੍ਤਪਾਲ ਕੌਰ ਭੱਟੀ ਦੇ ਹੱਕ 'ਚ ਭਖਾਈ ਚੋਣ ਮੁਹਿੰਮ, ਕੱਢਿਆ ਰੋਡ ਸ਼ੋਅ
Ad Position 24