ਘਨੌਰ, 25 ਮਈ (ਸਰਦਾਰਾ ਸਿੰਘ ਲਾਛੜੂ)-ਪਟਿਆਲਾ-ਸ਼ੰਭੂ ਮੁੱਖ ਸੜਕ 'ਤੇ ਪਿੰਡ ਸੰਧਾਰਸੀ ਨੇੜੇ ਦੇਰ ਰਾਤ ਇਕ ਤੇਜ਼ ਰਫ਼ਤਾਰ ਕੈਂਟਰ, ਟਿੱਪਰ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਕਾਰਨ ਪੰਜਾਬ ਪੁਲਿਸ ਦੇ ਇਕ ਮੁਲਾਜ਼ਮ ਸਣੇ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ | ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਤੋਂ ਬਾਅਦ ਤਿੰਨੋਂ ਵਾਹਨਾਂ ਦੇ ਪਰਖੱਚੇ ਉੱਡ ਗਏ | ਮਿ੍ਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਰਾਜਪੁਰਾ ਦੇ ਸਰਕਾਰੀ ਹਸਪਤਾਲ ਭੇਜਿਆ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦਿਆਲ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਪਿੰਡ ਚੌਰਾ (ਪਟਿਆਲਾ) ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਉਸਦਾ ਵੱਡਾ ਪੁੱਤਰ ਸੁਖਜਿੰਦਰ ਸਿੰਘ (31) ਪੰਜਾਬ ਪੁਲਿਸ ਵਿਚ ਤਾਇਨਾਤ ਸੀ ਅਤੇ ਥਾਣਾ ਸਦਰ ਪਟਿਆਲਾ ਵਿਖੇ ਡਿਊਟੀ ਨਿਭਾ ਰਿਹਾ ਸੀ | ਬੀਤੀ ਰਾਤ ਗੁਰਦਿਆਲ ਸਿੰਘ ਆਪਣੇ ਮੋਟਰਸਾਈਕਲ 'ਤੇ ਸ਼ੰਭੂ ਸਾਈਡ ਵੱਲ ਜਾ ਰਿਹਾ ਸੀ, ਜਦਕਿ ਉਸ ਦਾ ਪੁੱਤਰ ਸੁਖਜਿੰਦਰ ਸਿੰਘ ਆਪਣੀ ਕਾਰ ਨੰਬਰ ਐਚ.ਆਰ.-50ਸੀ-0500 ਰਾਹੀਂ ਕਿਸੇ ਦੋਸਤ ਨੂੰ ਮਿਲਣ ਲਈ ਸ਼ੰਭੂ ਵੱਲ ਜਾ ਰਿਹਾ ਸੀ | ਇਸੇ ਦੌਰਾਨ ਕੈਂਟਰ ਨੰਬਰ ਐਚਆਰ-37ਈ-3458 ਦੇ ਚਾਲਕ ਨੇ ਕਥਿਤ ਤੌਰ 'ਤੇ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਨਾਲ ਵਾਹਨ ਚਲਾਉਂਦੇ ਹੋਏ ਸਾਹਮਣੇ ਤੋਂ ਆ ਰਹੇ ਟਿੱਪਰ ਵਿਚ ਜ਼ੋਰਦਾਰ ਟੱਕਰ ਮਾਰ ਦਿੱਤੀ | ਟੱਕਰ ਦੀ ਆਵਾਜ਼ ਇੰਨੀ ਭਿਆਨਕ ਸੀ ਕਿ ਆਲ਼ੇ ਦੁਆਲੇ ਤੋਂ ਲੋਕ ਘਟਨਾ ਵਾਲੇ ਸਥਾਨ 'ਤੇ ਪਹੁੰਚੇ | ਕੈਂਟਰ ਅਤੇ ਟਿੱਪਰ ਦੀ ਟੱਕਰ ਤੋਂ ਤੁਰੰਤ ਬਾਅਦ ਪਿੱਛੇ ਆ ਰਹੀ ਸੁਖਜਿੰਦਰ ਸਿੰਘ ਦੀ ਕਾਰ ਵੀ ਕੈਂਟਰ ਨਾਲ ਜਾ ਟਕਰਾਈ, ਜਿਸ ਕਾਰਨ ਕਾਰ ਬੁਰੀ ਤਰ੍ਹਾਂ ਪਿਚਕ ਗਈ | ਇਸ ਦਰਦਨਾਕ ਹਾਦਸੇ ਵਿਚ ਕਾਰ ਸਵਾਰ ਪੁਲਿਸ ਮੁਲਾਜ਼ਮ ਸੁਖਜਿੰਦਰ ਸਿੰਘ (31) ਅਤੇ ਟਿੱਪਰ ਚਾਲਕ ਮੋਹਨ ਸਿੰਘ ਪੁੱਤਰ ਰਾਮ ਸਿੰਘ ਵਾਸੀ ਪਿੰਡ ਜਖੇਪਲ ਦੀ ਮੌਕੇ 'ਤੇ ਹੀ ਮੌਤ ਹੋ ਗਈ | ਦੂਜੇ ਪਾਸੇ, ਕੈਂਟਰ ਦਾ ਡਰਾਈਵਰ ਮੋਹਿਤ ਸਿੰਘ ਵਾਸੀ ਉੱਤਰ ਪ੍ਰਦੇਸ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ, ਜਿਸ ਨੰੂ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਮਾਮਲੇ ਦੇ ਜਾਂਚ ਅਧਿਕਾਰੀ ਏ.ਐਸ.ਆਈ. ਅਵਤਾਰ ਸਿੰਘ ਨੇ ਦੱਸਿਆ ਕਿ ਮਿ੍ਤਕ ਪੁਲਿਸ ਮੁਲਾਜ਼ਮ ਦੇ ਪਿਤਾ ਗੁਰਦਿਆਲ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਲਾਪਰਵਾਹੀ ਅਤੇ ਤੇਜ਼ ਰਫ਼ਤਾਰੀ ਨਾਲ ਵਾਹਨ ਚਲਾਉਣ ਦੇ ਦੋਸ਼ ਹੇਠ ਥਾਣਾ ਘਨੌਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਹਾਦਸਾਗ੍ਰਸਤ ਵਾਹਨਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਨੂੰਨੀ ਕਾਰਵਾਈ