ਰਣਜੋਧ ਹਡਾਣਾ ਨੇ ਕੋਆਪਰੇਟਿਵ ਸੁਸਾਇਟੀ ਫਤਿਹਪੁਰ ਰਾਜਪੂਤਾਂ ਦੀ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਕਮੇਟੀ ਦਾ ਕੀਤਾ ਸਨਮਾਨ
ਅਜੀਤ ਡੈਸਕ
26-05-2026
ਇਸ ਤੋਂ ਇਲਾਵਾ ਕੋਆਪਰੇਟਿਵ ਸੁਸਾਇਟੀ ਦੇ ਕੰਮਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪ੍ਰਬੰਧਕ ਮੈਂਬਰਾਂ ਵਜੋਂ ਸੰਦੀਪ ਕੌਰ, ਕੁਲਵੰਤ ਸਿੰਘ ਤੇ ਦਲਜੀਤ ਸਿੰਘ ਨੂੰ ਸਰਬਸੰਮਤੀ ਨਾਲ ਕਮੇਟੀ ਵਿਚ ਸ਼ਾਮਲ ਕੀਤਾ ਗਿਆ | ਨਵ-ਨਿਯੁਕਤ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੋਚ ਸਦਕਾ ਅੱਜ ਪਿੰਡਾਂ ਵਿੱਚੋਂ ਧੜੇਬੰਦੀ ਖ਼ਤਮ ਹੋ ਰਹੀ ਹੈ | ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਅਹੁਦੇਦਾਰ, ਪਿੰਡ ਦੇ ਪਤਵੰਤੇ ਸੱਜਣ ਅਤੇ ਸੁਸਾਇਟੀ ਦੇ ਮੈਂਬਰ ਵੱਡੀ ਗਿਣਤੀ 'ਚ ਹਾਜ਼ਰ ਸਨ |