ਦੇਵੀਗੜ੍ਹ 25 ਮਈ (ਰਾਜਿੰਦਰ ਸਿੰਘ ਮੌਜੀ)-ਇਲਾਕੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਚੇਅਰਮੈਨ ਸਿਮਰਜੀਤ ਸਿੰਘ ਸੋਹਲ ਵਲੋਂ ਅੱਜ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰਾਂ ਨਾਲ ਇਕ ਵਿਸ਼ੇਸ਼ ਬੈਠਕ ਕੀਤੀ ਗਈ | ਇਸ ਮੀਟਿੰਗ ਦੌਰਾਨ ਇਲਾਕੇ ਵਿਚ ਚੱਲ ਰਹੇ ਅਤੇ ਆਉਣ ਵਾਲੇ ਵਿਕਾਸ ਪ੍ਰੋਜੈਕਟਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ | ਬੈਠਕ ਵਿਚ ਹਾਜ਼ਰ ਸਰਪੰਚਾਂ ਨੇ ਆਪਣੇ-ਆਪਣੇ ਪਿੰਡਾਂ ਦੀਆਂ ਸਮੱਸਿਆਵਾਂ ਚੇਅਰਮੈਨ ਸੋਹਲ ਦੇ ਸਾਹਮਣੇ ਰੱਖੀਆਂ, ਜਿਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ | ਮੀਟਿੰਗ ਨੂੰ ਸੰਬੋਧਨ ਕਰਦਿਆਂ ਚੇਅਰਮੈਨ ਸਿਮਰਜੀਤ ਸਿੰਘ ਸੋਹਲ ਨੇ ਵਿਸ਼ੇਸ਼ ਤੌਰ 'ਤੇ ਜ਼ਿਕਰ ਕੀਤਾ ਕਿ ਜੁਲਕਾਂ ਤੋਂ ਬਿੰਜਲ ਤੱਕ ਦੀ ਸੜਕ ਦਾ ਨਿਰਮਾਣ ਕਾਰਜ ਮੁਕੰਮਲ ਹੋ ਚੁੱਕਾ ਹੈ | ਉਨ੍ਹਾਂ ਨੇ ਇਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਰਣਜੋਧ ਸਿੰਘ ਹਡਾਣਾ ਦੀ ਮਿਹਨਤ ਅਤੇ ਅਣਥੱਕ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ | ਚੇਅਰਮੈਨ ਸੋਹਲ ਨੇ ਕਿਹਾ ਕਿ ਰਣਜੋਧ ਸਿੰਘ ਹਡਾਣਾ ਦੇ ਨਿੱਜੀ ਯਤਨਾਂ ਅਤੇ ਹਲਕੇ ਦੇ ਵਿਕਾਸ ਪ੍ਰਤੀ ਉਨ੍ਹਾਂ ਦੀ ਦੂਰਅੰਦੇਸ਼ੀ ਸਦਕਾ ਹੀ ਜੁਲਕਾਂ ਤੋਂ ਬਿੰਜਲ ਤੱਕ ਦੀ ਸੜਕ ਦਾ ਸੁਪਨਾ ਹਕੀਕਤ ਬਣ ਸਕਿਆ ਹੈ | ਇਸ ਸੜਕ ਦੇ ਬਣਨ ਨਾਲ ਇਲਾਕੇ ਦੇ ਹਜ਼ਾਰਾਂ ਲੋਕਾਂ ਨੂੰ ਆਉਣ-ਜਾਣ ਵਿਚ ਵੱਡੀ ਰਾਹਤ ਮਿਲੀ ਹੈ, ਜੋ ਪਿਛਲੇ ਲੰਮੇ ਸਮੇਂ ਤੋਂ ਖ਼ਸਤਾਹਾਲ ਸੜਕ ਕਾਰਨ ਪ੍ਰੇਸ਼ਾਨੀ ਝੱਲ ਰਹੇ ਸਨ | ਇਲਾਕਾ ਨਿਵਾਸੀਆਂ ਨੂੰ ਇੱਕ ਹੋਰ ਵੱਡੀ ਖ਼ੁਸ਼ਖ਼ਬਰੀ ਦਿੰਦਿਆਂ ਚੇਅਰਮੈਨ ਸਿਮਰਜੀਤ ਸਿੰਘ ਸੋਹਲ ਨੇ ਐਲਾਨ ਕੀਤਾ ਕਿ ਵਿਕਾਸ ਦਾ ਇਹ ਸਿਲਸਿਲਾ ਇੱਥੇ ਹੀ ਨਹੀਂ ਰੁਕੇਗਾ | ਉਨ੍ਹਾਂ ਦੱਸਿਆ ਕਿ ਬਿੰਜਲ ਤੋਂ ਮੋਹਲਗੜ੍ਹ ਤੱਕ ਦੀ ਸੜਕ ਦੀ ਹਾਲਤ ਨੂੰ ਸੁਧਾਰਨ ਲਈ ਵੀ ਪ੍ਰਸ਼ਾਸਨਿਕ ਕਾਰਵਾਈ ਤੇਜ਼ ਕਰ ਦਿੱਤੀ ਗਈ ਹੈ ਅਤੇ ਇਸ ਸੜਕ ਦਾ ਨਿਰਮਾਣ ਕਾਰਜ ਵੀ ਬਹੁਤ ਜਲਦੀ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਮਕਸਦ ਹਰ ਪਿੰਡ ਨੂੰ ਬਿਹਤਰ ਸੜਕੀ ਸੰਪਰਕ ਨਾਲ ਜੋੜਨਾ ਹੈ ਤਾਂ ਜੋ ਪੇਂਡੂ ਖੇਤਰ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਮਿਲ ਸਕਣ | ਚੇਅਰਮੈਨ ਸੋਹਲ ਨੇ ਮੀਟਿੰਗ ਵਿੱਚ ਹਾਜ਼ਰ ਸਮੂਹ ਸਰਪੰਚਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਆਪਣੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ | ਉਨ੍ਹਾਂ ਭਰੋਸਾ ਦਿੱਤਾ ਕਿ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਹਾਜ਼ਰ ਸਰਪੰਚਾਂ ਅਤੇ ਇਲਾਕਾ ਨਿਵਾਸੀਆਂ ਨੇ ਜੁਲਕਾਂ-ਬਿੰਜਲ ਸੜਕ ਬਣਾਉਣ ਲਈ ਚੇਅਰਮੈਨ ਸੋਹਲ ਅਤੇ ਰਣਜੋਧ ਸਿੰਘ ਹਡਾਣਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਅਖੀਰ ਵਿਚ, ਉਨ੍ਹਾਂ ਨੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੀ ਨੁਹਾਰ ਬਦਲਣ ਲਈ ਹੋਰ ਵੀ ਕਈ ਵੱਡੇ ਕਦਮ ਚੁੱਕੇ ਜਾ ਰਹੇ ਹਨ | ਇਸ ਮੌਕੇ ਪ੍ਰੀਤਮ ਸਿੰਘ ਸਰਪੰਚ ਮੋਹਲਗੜ, ਰਘਬੀਰ ਸਿੰਘ ਸਰਪੰਚ ਐਹਿਰੂ ਖ਼ੁਰਦ, ਸੰਜੀਵ ਸ਼ਰਮਾ ਸਰਪੰਚ ਐਹਿਰੂ ਕਲਾਂ, ਸਰਪੰਚ ਦੇਵਰਾਜ ਧਗੜੌਲੀ, ਨਛੱਤਰ ਸਿੰਘ ਸਰਪੰਚ, ਸ਼ਾਮਾਂ ਸਰਪੰਚ, ਗਿਆਨ ਸਰਪੰਚ, ਸੁਖਵਿੰਦਰ ਸਿੰਘ ਐਹਿਰੂ ਅਤੇ ਰਨਵੀਰ ਸਿੰਘ