04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਹੀਟ ਵੇਵ ਦੇ ਮੱਦੇਨਜ਼ਰ ਪੰਜਾਬ ਦੇ ਸੇਵਾ ਕੇਂਦਰਾਂ ਦੇ ਸਮੇਂ ਬਦਲੇ

Ad Position 21
No active advertisement
ਅਜੀਤ ਡੈਸਕ 26-05-2026
ਪਟਿਆਲਾ, 25 ਮਈ (ਧਰਮਿੰਦਰ ਸਿੰਘ ਸਿੱਧੂ)-ਚੱਲ ਰਹੀ ਭਿਆਨਕ ਗਰਮੀ ਅਤੇ ਹੀਟ ਵੇਵ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵਲੋਂ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਦੇ ਕਾਰਜਕਾਰੀ ਸਮਿਆਂ ਵਿਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ | ਪੰਜਾਬ ਸਰਕਾਰ ਵਲੋਂ ਦਫ਼ਤਰੀ ਸਮਿਆਂ ਵਿੱਚ ਕੀਤੀ ਗਈ ਸੋਧ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਨਾਗਰਿਕਾਂ ਨੂੰ ਤਪਤ ਗਰਮੀ ਦੌਰਾਨ ਘੱਟ ਤੋਂ ਘੱਟ ਦਿੱਕਤ ਦਾ ਸਾਹਮਣਾ ਕਰਨਾ ਪਵੇ | ਨਵੇਂ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸੇਵਾ ਕੇਂਦਰ ਹੁਣ ਸਵੇਰੇ 07:30 ਵਜੇ ਤੋਂ ਦੁਪਹਿਰ 03:30 ਵਜੇ ਤੱਕ ਖੁੱਲ੍ਹੇ ਰਹਿਣਗੇ | ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੀ | ਇਹ ਨਵੇਂ ਸਮੇਂ 25 ਮਈ 2026 ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਜਾਂ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਜਾਰੀ ਹੋਣ ਵਾਲੀਆਂ ਹੋਰ ਹਦਾਇਤਾਂ ਤੱਕ ਜਾਰੀ
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਦੀ ਪ੍ਰਭਜੋਤ ਕੌਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਅਗਲੀ ਖ਼ਬਰ ਮਲੇਸ਼ੀਆ 'ਚ ਹੋਏ ਸਮਾਗਮ 'ਚ ਡਾ. ਰਾਜਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ
Ad Position 24