04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਕਾਕਰੋਚ ਪਾਰਟੀ ਪ੍ਰਤੀ ਨੌਜਵਾਨਾਂ ਦਾ ਰੁਝਾਨ ਭਾਜਪਾ ਦੇ ਕੁਸ਼ਾਸਨ ਦਾ ਨਤੀਜਾ- ਸੰਧੂ

Ad Position 21
No active advertisement
ਅਜੀਤ ਡੈਸਕ 26-05-2026
ਸਨੌਰ, 25 ਮਈ (ਸੋਖਲ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕਨਵੀਨਰ ਦੇ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਨੇ ਸੋਸ਼ਲ ਮੀਡੀਆ 'ਤੇ ਚੱਲ ਰਹੀ ''ਕਾਕਰੋਚ ਜਨਤਾ ਪਾਰਟੀ'' ਦੀ ਲਹਿਰ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਨਿਸ਼ਾਨਾ ਸਾਧਿਆ ਹੈ | ਇਕ ਪ੍ਰੈਸ ਬਿਆਨ ਜਾਰੀ ਕਰਦਿਆਂ ਸੰਧੂ ਨੇ ਕਿਹਾ ਕਿ ਭਾਜਪਾ ਨੇ ਦੇਸ਼ ਦੇ ਨੌਜਵਾਨਾਂ ਨੂੰ ਵੱਡੇ-ਵੱਡੇ ਵਾਅਦੇ ਅਤੇ ਝੂਠੇ ਸੁਪਨੇ ਦਿਖਾ ਕੇ ਗੁੰਮਰਾਹ ਕੀਤਾ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨਾ ਤਾਂ ਨੌਜਵਾਨਾਂ ਲਈ ਯੋਗ ਰੁਜ਼ਗਾਰ ਦੇ ਮੌਕੇ ਪੈਦਾ ਕਰ ਸਕੀ ਹੈ ਅਤੇ ਨਾ ਹੀ ਦੇਸ਼ ਦੀ ਆਰਥਿਕਤਾ ਨੂੰ ਸਹੀ ਦਿਸ਼ਾ ਵਿਚ ਲੈ ਕੇ ਜਾਣ ਵਿਚ ਕਾਮਯਾਬ ਹੋਈ ਹੈ | ਬੇਰੁਜ਼ਗਾਰੀ, ਮਹਿੰਗਾਈ ਅਤੇ ਭਵਿੱਖ ਨੂੰ ਲੈ ਕੇ ਵੱਧ ਰਹੀ ਚਿੰਤਾ ਕਾਰਨ ਨੌਜਵਾਨ ਵਰਗ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ | ਇਸੇ ਗੁੱਸੇ ਅਤੇ ਨਿਰਾਸ਼ਾ ਦਾ ਪ੍ਰਗਟਾਵਾ ਨੌਜਵਾਨ ਸੋਸ਼ਲ ਮੀਡੀਆ 'ਤੇ ''ਕਾਕਰੋਚ ਪਾਰਟੀ'' ਦੇ ਸਮਰਥਨ ਰਾਹੀਂ ਕਰ ਰਹੇ ਹਨ | ਸੰਧੂ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਵਲੋਂ ਕਾਕਰੋਚ ਪਾਰਟੀ ਨਾਲ ਸੰਬੰਧਿਤ ਸੋਸ਼ਲ ਮੀਡੀਆ ਹੈਂਡਲ ਨੂੰ ਬੰਦ ਕਰਵਾਉਣਾ ਇਸ ਗੱਲ ਦਾ ਸਬੂਤ ਹੈ ਕਿ ਸਰਕਾਰ ਲੋਕਾਂ ਦੇ ਗੁੱਸੇ ਅਤੇ ਇਸ ਵਧ ਰਹੀ ਲਹਿਰ ਤੋਂ ਡਰੀ ਹੋਈ ਹੈ | ਉਨ੍ਹਾਂ ਕਿਹਾ ਕਿ ਲੋਕਤੰਤਰ ਵਿਚ ਹਰ ਕਿਸੇ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ ਅਤੇ ਸਰਕਾਰ ਨੂੰ ਆਲੋਚਨਾ ਨੂੰ ਦਬਾਉਣ ਦੀ ਬਜਾਏ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਡਾ. ਬੀ.ਐਸ. ਸੰਧੂ ਸਕੂਲ ਵਿੱਚ ਨੰਨ੍ਹੇ-ਮੁੰਨੇ ਬੱਚਿਆਂ ਲਈ ਕੀਤੀ ਪੂਲ ਪਾਰਟੀ ਅਗਲੀ ਖ਼ਬਰ ਪਟਿਆਲਾ ਦੀ ਪ੍ਰਭਜੋਤ ਕੌਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ
Ad Position 24