ਸਮਾਣਾ, 25 ਮਈ (ਸਾਹਿਬ ਸਿੰਘ)-ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਪਿ੍ੰਸੀਪਲ ਸੁਨੀਤਾ ਰਾਣੀ ਦੀ ਅਗਵਾਈ ਹੇਠ ਅਤੇ ਵਿਸ਼ਵ ਰਿਕਾਰਡ ਤਾਇਕਵਾਂਡੋ ਕੋਚ ਸਤਵਿੰਦਰ ਸਿੰਘ ਅਤੇ ਇੰਟਰਨੈਸ਼ਨਲ ਕੋਚ ਅਰਮਾਨ ਸਿੰਘ ਦੀ ਦੇਖ-ਰੇਖ ਹੇਠ ਬੀਤੇ ਦਿਨ ਅੱਠਵਾਂ ਪੰਜਾਬ ਤਾਇਕਵਾਂਡੋ ਕੈਂਪ-2026 ਦੇ ਜੂਨੀਅਰ ਗਰਲਜ਼ ਚੈਂਪੀਅਨਸ਼ਿਪ ਮਿਲੇਨੀਅਮ ਸਕੂਲ ਪਟਿਆਲਾ ਵਿਖੇ ਕਰਵਾਈ ਗਈ | ਪਟਿਆਲਾ ਤਾਇਕਵਾਂਡੋ ਐਸੋਸੀਏਸ਼ਨ ਵਲੋਂ ਕਰਵਾਈ ਇਸ ਚੈਂਪੀਅਨਸ਼ਿਪ ਵਿਚ ਪੂਰੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਬੱਚਿਆਂ ਨੇ ਭਾਗ ਲਿਆ | ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ 29 ਵਿਦਿਆਰਥੀਆਂ ਨੇ ਹਿੱਸਾ ਲਿਆ ਜਿਨ੍ਹਾਂ ਵਿਚੋਂ 7 ਸੋਨ, 13 ਚਾਂਦੀ, 8 ਕਾਂਸੇ ਦੇ ਤਗਮੇ ਹਾਸਿਲ ਕੀਤੇ | ਸਕੂਲ ਵਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸੁਨੀਤਾ ਰਾਣੀ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਪ੍ਰਾਪਤੀਆਂ ਹੋਰ ਵਿਦਿਆਰਥੀਆਂ ਲਈ ਪੇ੍ਰਰਨਾ ਬਣਦੀਆਂ ਹਨ ਅਤੇ ਅੱਜ ਦੇ ਸਮੇਂ ਵਿਚ ਸਵੈ ਰੱਖਿਆ ਹਰੇਕ ਵਿਦਿਆਰਥੀ ਨੂੰ ਸਿੱਖਣਾ ਜ਼ਰੂਰੀ ਹੈ | ਸਕੂਲ ਪ੍ਰਧਾਨ ਪਰਦਮਨ ਸਿੰਘ ਵਿਰਕ, ਜਨਰਲ ਸਕੱਤਰ ਬਲਵਿੰਦਰ ਸਿੰਘ, ਸੀਨੀਅਰ ਵਾਈਸ-ਪ੍ਰਧਾਨ ਗੁਲਜ਼ਾਰ ਸਿੰਘ, ਖ਼ਜ਼ਾਨਚੀ ਜਸਵੰਤ ਸਿੰਘ, ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਦੇਵ ਸਿੰਘ, ਬਾਬਾ ਸਾਹਿਬ ਸਿੰਘ, ਕੁਲਦੀਪ ਸਿੰਘ ਢਿੱਲੋਂ, ਸਕੂਲ ਪਿ੍ੰਸੀਪਲ ਸੁਨੀਤਾ ਰਾਣੀ, ਬਲਬੀਰ ਸਿੰਘ ਧਾਰੀਵਾਲ ਅਤੇ ਸਮੂਹ ਸਟਾਫ਼ ਨੇ ਇਸ ਮੌਕੇ ਵਿਦਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਉਨ੍ਹਾਂ ਦੇ ਚੰਗੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ |