04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਡਾ. ਬੀ.ਐਸ. ਸੰਧੂ ਸਕੂਲ ਵਿੱਚ ਨੰਨ੍ਹੇ-ਮੁੰਨੇ ਬੱਚਿਆਂ ਲਈ ਕੀਤੀ ਪੂਲ ਪਾਰਟੀ

Ad Position 21
No active advertisement
ਅਜੀਤ ਡੈਸਕ 26-05-2026
ਦੇਵੀਗੜ੍ਹ, 25 ਮਈ (ਰਾਜਿੰਦਰ ਸਿੰਘ ਮੌਜੀ)-ਘੜਾਮ ਰੋਡ 'ਤੇ ਸਥਿਤ ਪ੍ਰਸਿੱਧ ਵਿੱਦਿਅਕ ਸੰਸਥਾ ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਦੇ ਕੈਂਪਸ ਵਿਚ ਅੱਜ ਪ੍ਰੀ-ਨਰਸਰੀ ਅਤੇ ਨਰਸਰੀ ਜਮਾਤਾਂ ਦੇ ਛੋਟੇ ਬੱਚਿਆਂ ਲਈ ਇਕ ਸ਼ਾਨਦਾਰ 'ਪੂਲ ਪਾਰਟੀ' ਕਰਵਾਈ ਗਈ | ਅੱਜ-ਕੱਲ੍ਹ ਪੈ ਰਹੀ ਭਾਰੀ ਗਰਮੀ ਦੇ ਮੌਸਮ ਵਿੱਚ ਬੱਚਿਆਂ ਨੂੰ ਤਰੋ-ਤਾਜ਼ਾ ਕਰਨ ਅਤੇ ਉਨ੍ਹਾਂ ਦੇ ਮਨੋਰੰਜਨ ਲਈ ਸਕੂਲ ਪ੍ਰਬੰਧਕਾਂ ਵਲੋਂ ਇਹ ਇਕ ਵਿਸ਼ੇਸ਼ ਅਤੇ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ | ਪੂਲ ਪਾਰਟੀ ਦੌਰਾਨ ਸਕੂਲ ਦਾ ਮਾਹੌਲ ਬੇਹੱਦ ਰੰਗੀਨ ਨਜ਼ਰ ਆ ਰਿਹਾ ਸੀ | ਰੰਗ-ਬਿਰੰਗੇ ਅਤੇ ਆਕਰਸ਼ਕ ਪਹਿਰਾਵੇ ਪਹਿਨ ਕੇ ਆਏ ਨੰਨ੍ਹੇ-ਮੁੰਨੇ ਬੱਚਿਆਂ ਨੇ ਪਾਣੀ ਵਿਚ ਵੱਖ-ਵੱਖ ਖੇਡਾਂ ਖੇਡੀਆਂ ਅਤੇ ਸੰਗੀਤ ਦੀਆਂ ਮਿੱਠੀਆਂ ਧੁਨਾਂ 'ਤੇ ਖ਼ੂਬ ਡਾਂਸ ਕੀਤਾ | ਬੱਚਿਆਂ ਦੇ ਖੇਡਣ ਲਈ ਪੂਲ ਨੂੰ ਖ਼ਾਸ ਤੌਰ 'ਤੇ ਸੁੰਦਰ ਗ਼ੁਬਾਰਿਆਂ, ਫਲੋਟਸ ਅਤੇ ਕਈ ਤਰ੍ਹਾਂ ਦੇ ਖਿਡੌਣਿਆਂ ਨਾਲ ਸਜਾਇਆ ਗਿਆ ਸੀ, ਜੋ ਬੱਚਿਆਂ ਦੀ ਖਿੱਚ ਦਾ ਕੇਂਦਰ ਬਣੇ ਰਹੇ | ਇਸ ਮੌਕੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ-ਨਾਲ ਅਜਿਹੀਆਂ ਮਨੋਰੰਜਕ ਗਤੀਵਿਧੀਆਂ ਬੱਚਿਆਂ ਦੇ ਮਾਨਸਿਕ ਅਤੇ ਸਰੀਰਕ ਵਿਕਾਸ ਲਈ ਬਹੁਤ ਜ਼ਰੂਰੀ ਹਨ | ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਰਾਜਿੰਦਰ ਕੌਰ ਸੰਧੂ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਸਦਕਾ ਖੇਡ-ਖੇਡ ਵਿਚ ਬੱਚਿਆਂ ਨੂੰ ਨਵੀਆਂ ਚੀਜ਼ਾਂ ਸਿੱਖਣ ਦਾ ਮੌਕਾ ਮਿਲਦਾ ਹੈ ਅਤੇ ਸਕੂਲ ਦਾ ਮਾਹੌਲ ਉਨ੍ਹਾਂ ਲਈ ਵਧੇਰੇ ਖ਼ੁਸ਼ਗਵਾਰ ਤੇ ਦਿਲਚਸਪ ਬਣਦਾ ਹੈ | ਸਕੂਲ ਦੀ ਪਿ੍ੰਸੀਪਲ ਸ੍ਰੀਮਤੀ ਤਰਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਗਰਮੀ ਦੇ ਇਸ ਮੌਸਮ ਨੂੰ ਮੁੱਖ ਰੱਖਦਿਆਂ ਬੱਚਿਆਂ ਦੀ ਸੁਰੱਖਿਆ ਅਤੇ ਸਹੂਲਤ ਦਾ ਪੂਰਾ ਧਿਆਨ ਰੱਖ ਕੇ ਹੀ ਇਸ ਪਾਰਟੀ ਦਾ ਪ੍ਰਬੰਧ ਕੀਤਾ ਗਿਆ ਸੀ | ਉਨ੍ਹਾਂ ਕਿਹਾ ਕਿ ਬੱਚਿਆਂ ਦੇ ਚਿਹਰਿਆਂ 'ਤੇ ਖੇਡ ਰਹੀ ਮੁਸਕਾਨ ਦੇਖ ਕੇ ਪੂਰਾ ਸਟਾਫ਼ ਬਹੁਤ ਉਤਸ਼ਾਹਿਤ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਵੀ ਅਜਿਹੇ ਰੋਚਕ ਪ੍ਰੋਗਰਾਮ ਉਲੀਕੇ ਜਾਂਦੇ ਰਹਿਣਗੇ | ਇਸ ਖ਼ੁਸ਼ੀ ਦੇ ਮੌਕੇ 'ਤੇ ਸਕੂਲ ਦੀਆਂ ਅਧਿਆਪਕਾਵਾਂ ਨੇ ਵੀ ਬੱਚਿਆਂ ਦੀ ਪੂਰੀ ਦੇਖਭਾਲ ਕਰਦੇ ਹੋਏ ਉਨ੍ਹਾਂ ਨਾਲ ਪੂਲ ਪਾਰਟੀ ਦਾ ਖ਼ੂਬ ਅਨੰਦ ਮਾਣਿਆ |
Ad Position 22
No active advertisement
ਪਿਛਲੀ ਖ਼ਬਰ ਸਪੈਸ਼ਲ ਕੇਡਰ ਅਧਿਆਪਕਾਂ ਵਲੋਂ ਮਰਨ ਵਰਤ ਦਾ ਐਲਾਨ-ਸੂਬਾ ਪ੍ਰਧਾਨ ਹਰਪ੍ਰੀਤ ਕੌਰ ਅਗਲੀ ਖ਼ਬਰ ਰੋੜੇਵਾਲ ਸਾਹਿਬ ਵਿਖੇ ਦਸਮੀਂ ਦਾ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ
Ad Position 24