ਪਟਿਆਲਾ, 25 ਮਈ (ਧਰਮਿੰਦਰ ਸਿੰਘ ਸਿੱਧੂ)-ਚੱਲ ਰਹੀ ਭਿਆਨਕ ਗਰਮੀ ਅਤੇ ਹੀਟ ਵੇਵ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵਲੋਂ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਦੇ ਕਾਰਜਕਾਰੀ ਸਮਿਆਂ ਵਿਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ | ਪੰਜਾਬ ਸਰਕਾਰ ਵਲੋਂ ਦਫ਼ਤਰੀ ਸਮਿਆਂ ਵਿੱਚ ਕੀਤੀ ਗਈ ਸੋਧ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਨਾਗਰਿਕਾਂ ਨੂੰ ਤਪਤ ਗਰਮੀ ਦੌਰਾਨ ਘੱਟ ਤੋਂ ਘੱਟ ਦਿੱਕਤ ਦਾ ਸਾਹਮਣਾ ਕਰਨਾ ਪਵੇ | ਨਵੇਂ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸੇਵਾ ਕੇਂਦਰ ਹੁਣ ਸਵੇਰੇ 07:30 ਵਜੇ ਤੋਂ ਦੁਪਹਿਰ 03:30 ਵਜੇ ਤੱਕ ਖੁੱਲ੍ਹੇ ਰਹਿਣਗੇ | ਪਹਿਲਾਂ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 09:00 ਵਜੇ ਤੋਂ ਸ਼ਾਮ 05:00 ਵਜੇ ਤੱਕ ਸੀ | ਇਹ ਨਵੇਂ ਸਮੇਂ 25 ਮਈ 2026 ਤੋਂ ਲਾਗੂ ਹੋਣਗੇ ਅਤੇ ਅਗਲੇ ਹੁਕਮਾਂ ਜਾਂ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਜਾਰੀ ਹੋਣ ਵਾਲੀਆਂ ਹੋਰ ਹਦਾਇਤਾਂ ਤੱਕ ਜਾਰੀ