ਪਟਿਆਲਾ, 25 ਮਈ (ਗੁਰਵਿੰਦਰ ਸਿੰਘ ਔਲਖ)-ਆਰਚਰੀ ਖੇਡ ਵਿਚ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਪਟਿਆਲਾ ਦੀ ਵਾਸੀ ਪ੍ਰਭਜੋਤ ਕੌਰ ਨੂੰ ਪੰਜਾਬ ਸਰਕਾਰ ਵਲੋਂ ਪ੍ਰਤਿਸ਼ਠਿਤ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ਸਨਮਾਨ ਨਾਲ ਖੇਡ ਜਗਤ ਅਤੇ ਇਲਾਕੇ ਵਿੱਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਮੌਕੇ ਗੱਲਬਾਤ ਕਰਦਿਆਂ ਪ੍ਰਭਜੋਤ ਕੌਰ ਨੇ ਕਿਹਾ ਕਿ ਇਹ ਉਪਲਬਧੀ ਉਸ ਦੇ ਪਰਿਵਾਰ, ਕੋਚਾਂ ਅਤੇ ਸਾਥੀਆਂ ਦੇ ਸਹਿਯੋਗ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਵਿਸ਼ੇਸ਼ ਤੌਰ 'ਤੇ ਉਸ ਦੇ ਪਿਤਾ ਕਮਲਜੀਤ ਸਿੰਘ ਵਲੋਂ ਮਿਲੀ ਹਾੌਸਲਾ ਅਫਜ਼ਾਈ ਅਤੇ ਪੇ੍ਰਰਨਾ ਕਾਰਨ ਹੀ ਉਹ ਇਸ ਮੁਕਾਮ ਤੱਕ ਪਹੁੰਚ ਸਕੀ ਹੈ | ਪ੍ਰਭਜੋਤ ਕੌਰ ਨੇ ਦੱਸਿਆ ਕਿ ਉਸ ਨੇ ਆਰਚਰੀ ਖੇਡ ਵਿਚ ਕਈ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਮੁਕਾਬਲਿਆਂ ਵਿੱਚ ਪੰਜਾਬ ਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ, ਜਿਸ ਦੇ ਸਦਕਾ ਪੰਜਾਬ ਸਰਕਾਰ ਵੱਲੋਂ ਉਸ ਨੰੂ ਇਹ ਵੱਡਾ ਸਨਮਾਨ ਪ੍ਰਾਪਤ ਹੋਇਆ ਹੈ | ਖੇਡ ਪ੍ਰੇਮੀਆਂ ਅਤੇ ਇਲਾਕਾ ਵਾਸੀਆਂ ਵੱਲੋਂ ਪ੍ਰਭਜੋਤ ਕੌਰ ਨੂੰ ਇਸ ਉਪਲਬਧੀ ਲਈ ਵਧਾਈਆਂ ਦਿੱਤੀਆਂ ਜਾ ਰਹੀਆਂ