05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਪਾਤੜਾਂ ਦੀਆਂ ਚੋਣਾਂ ਲਈ ਸਾਰੇ ਪ੍ਰਬੰਧ ਮੁਕੰਮਲ-ਕਾਲਾ ਰਾਮ ਕਾਂਸਲ

Ad Position 21
No active advertisement
ਅਜੀਤ ਡੈਸਕ 26-05-2026
ਪਾਤੜਾਂ, 25 ਮਈ (ਜਗਦੀਸ਼ ਸਿੰਘ ਕੰਬੋਜ)-ਨਗਰ ਕੌਂਸਲ ਪਾਤੜਾਂ ਦੀਆਂ ਹੋਣ ਜਾ ਰਹੀਆਂ ਚੋਣਾਂ ਲਈ ਪ੍ਰਸ਼ਾਸਨ ਵਲੋਂ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਐਤਵਾਰ ਨੂੰ ਚੋਣ ਪ੍ਰਚਾਰ ਬੰਦ ਹੋਣ ਮਗਰੋਂ ਚੋਣ ਮੈਦਾਨ ਵਿਚ ਨਿੱਤਰੇ ਉਮੀਦਵਾਰਾਂ ਵਲੋਂ ਘਰ-ਘਰ ਜਾ ਕੇ ਵੋਟਰਾਂ ਨੂੰ ਆਪਣੇ ਹੱਕ ਵਿਚ ਕਰਨ ਲਈ ਯਤਨ ਜਾਰੀ ਹਨ | ਪ੍ਰਸ਼ਾਸਨ ਵਲੋਂ ਸਰਕਾਰੀ ਕਿਰਤੀ ਕਾਲਜ ਨਿਆਲ ਵਿਖੇ ਸਥਾਪਿਤ ਕੀਤੇ ਗਏ ਚੋਣ ਕੰਟਰੋਲ ਰੂਮ ਤੋਂ ਪੋਲਿੰਗ ਪਾਰਟੀਆਂ ਪੋਲਿੰਗ ਬੂਥਾਂ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ | ਜਾਣਕਾਰੀ ਦਿੰਦਿਆਂ ਐਸ.ਡੀ.ਐਮ. ਪਾਤੜਾਂ-ਕਮ-ਚੋਣ ਅਧਿਕਾਰੀ ਕਾਲਾ ਰਾਮ ਕਾਂਸਲ ਨੇ ਦੱਸਿਆ ਕਿ ਨਗਰ ਕੌਂਸਲ ਪਾਤੜਾਂ ਦੇ 17 ਵਾਰਡਾਂ ਲਈ ਚੋਣ ਹੋਣੀ ਸੀ ਪਰ ਚਾਰ ਵਾਰਡਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਰਹਿਣ ਮਗਰੋਂ ਹੁਣ 13 ਵਾਰਡਾਂ ਲਈ ਚੋਣ ਕਰਵਾਈ ਜਾ ਰਹੀ ਹੈ | ਇਸ ਚੋਣ ਲਈ ਨਗਰ ਕੌਂਸਲ ਪਾਤੜਾਂ ਦੇ 13 ਵਾਰਡਾਂ ਤੋਂ 57 ਉਮੀਦਵਾਰ ਚੋਣ ਮੈਦਾਨ ਵਿਚ ਆਪਣੀ ਕਿਸਮਤ ਅਜ਼ਮਾ ਰਹੇ ਹਨ | ਕਰੀਬ 24 ਹਜ਼ਾਰ ਵੋਟਰ ਆਪਣੀ ਵੋਟ ਦੇ ਹੱਕ ਦੀ ਵਰਤੋਂ ਕਰਨਗੇ | ਉਨ੍ਹਾਂ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ ਵੋਟਰਾਂ ਦੀ ਸਹੂਲਤ ਨੂੰ ਮੁੱਖ ਰੱਖਦੇ ਹੋਏ ਬਣਾਏ ਗਏ 24 ਪੋਲਿੰਗ ਬੂਥਾਂ ਉੱਤੇ ਵੋਟਾਂ ਦਾ ਕੰਮ ਸਵੇਰੇ 7 ਵਜੇ ਸ਼ੁਰੂ ਹੋਵੇਗਾ | ਉਨ੍ਹਾਂ ਦੱਸਿਆ ਕਿ ਗਰਮੀ ਦੇ ਮੌਸਮ ਨੂੰ ਧਿਆਨ 'ਚ ਰੱਖਦਿਆਂ ਹੋਇਆਂ ਵੋਟਰਾਂ ਦੀ ਸਹੂਲਤ ਲਈ ਪੀਣ ਵਾਲੇ ਠੰਢੇ ਪਾਣੀ ਦਾ ਇੰਤਜ਼ਾਮ ਕਰਨ ਦੇ ਨਾਲ-ਨਾਲ ਛਾਂ ਦਾ ਵੀ ਪੂਰੀ ਤਰ੍ਹਾਂ ਧਿਆਨ ਰੱਖਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਵੋਟਰਾਂ ਵਲੋਂ ਕਪੂਰ ਚੰਦ ਬਾਂਸਲ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ : ਐੱਸ.ਪੀ. ਜਸਵੀਰ ਸਿੰਘ
Ad Position 24