ਨਾਭਾ, 25 ਮਈ (ਜਗਨਾਰ ਸਿੰਘ ਦੁਲੱਦੀ)-ਪੰਜਾਬ ਅੰਦਰ 26 ਮਈ ਮੰਗਲਵਾਰ ਨੂੰ ਹੋਣ ਜਾ ਰਹੀਆਂ ਰਹੀਆਂ ਨਗਰ ਕੌਂਸਲ ਚੋਣਾਂ ਤਹਿਤ ਨਾਭਾ ਦੇ 23 ਵਾਰਡਾਂ ਵਿਚ ਵੀ ਚੋਣਾਂ ਹੋ ਰਹੀਆਂ ਹਨ | ਨਗਰ ਕੌਂਸਲ ਚੋਣਾਂ ਲਈ ਅੱਜ ਪੋਲਿੰਗ ਪਾਰਟੀਆਂ ਆਪਣੇ ਆਪਣੇ ਬੂਥਾਂ ਲਈ ਰਵਾਨਾ ਹੋ ਗਈਆਂ ਹਨ ਜਿਨ੍ਹਾਂ ਨੂੰ ਉਪ ਮੰਡਲ ਮੈਜਿਸਟ੍ਰੇਟ ਕਮ-ਚੋਣ ਅਫਸਰ ਵੱਲੋਂ ਰਵਾਨਾ ਕੀਤਾ ਗਿਆ | ਉਪਰੰਤ ਉਪ ਮੰਡਲ ਮੈਜਿਸਟ੍ਰੇਟ ਕਮ-ਚੋਣ ਅਫਸਰ ਏਪੀ ਸਿੰਘ ਸੋਮਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਵਲੋਂ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਜਿਸ ਤਹਿਤ ਅੱਜ 23 ਵਾਰਡਾਂ ਲਈ ਚੋਣ ਅਮਲੇ ਨੂੰ ਰਵਾਨਾ ਕਰ ਦਿੱਤਾ ਗਿਆ ਹੈ | ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਅਮਨ ਅਮਾਨ ਨਾਲ ਆਪਣੀ ਵੋਟ ਦਾ ਇਸਤੇਮਾਲ ਕਰਕੇ ਆਪਣੇ ਪਸੰਦੀਦਾ ਉਮੀਦਵਾਰਾਂ ਨੂੰ ਚੁਣਨ ਤਾਂ ਜੋ ਉਹ ਆਪਣੇ ਵਾਰਡਾਂ ਦਾ ਵਿਕਾਸ ਕਰਵਾ