ਪਟਿਆਲਾ, 25 ਮਈ (ਮਨਦੀਪ ਸਿੰਘ ਖਰੌੜ)-ਸਮਾਣਾ, ਪਾਤੜਾਂ, ਨਾਭਾ, ਬਨੂੜ, ਰਾਜਪੁਰਾ 'ਚ 26 ਮਈ ਨੂੰ ਹੋਣ ਵਾਲੀਆਂ ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ 'ਚ ਸੁਰੱਖਿਆ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਵਲੋਂ ਸਖ਼ਤ ਪ੍ਰਬੰਧ ਕੀਤੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਐਸ.ਐਸ.ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਪ੍ਰਕਾਰ ਦੀ ਗ਼ੈਰਕਾਨੰੂਨੀ ਗਤੀਵਿਧੀ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਦੇ ਬੂਥ ਏਜੰਟਾਂ ਅਤੇ ਵਰਕਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤਾਂ ਜੋ ਵੋਟਾਂ ਸੁਖਾਵੇਂ ਮਾਹੌਲ 'ਚ ਹੋ ਸਕਣ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਸਮਾਣਾ, ਪਾਤੜਾਂ, ਬਨੂੜ, ਰਾਜਪੁਰਾ ਅਤੇ ਨਾਭਾ 'ਚ ਪੁਲਿਸ ਦੀਆਂ ਵੱਖ-ਵੱਖ ਟੁਕੜੀਆਂ ਲਗਾਈਆਂ ਗਈਆਂ ਹਨ ਜਿਨ੍ਹਾਂ ਨੂੰ ਐਸ.ਪੀ. ਪੱਧਰ ਦੀ ਅਗਵਾਈ 'ਚ ਸੁਰੱਖਿਆ ਪ੍ਰਬੰਧ ਦੇਖੇ ਜਾਣਗੇ | ਇਸ ਤੋਂ ਇਲਾਵਾ ਸਾਦੇ ਕੱਪੜਿਆਂ 'ਚ ਵੀ ਪੁਲਿਸ ਟੀਮਾਂ ਤੈਨਾਤ ਰਹਿਣਗੀਆਂ | ਸੰਵੇਦਨਸ਼ੀਲ ਬੂਥਾਂ 'ਤੇ ਪੁਲਿਸ ਟੀਮਾਂ ਵਲੋਂ ਪੈਣੀ ਨਜ਼ਰ ਰੱਖੀ ਜਾਵੇਗੀ | ਇਸ ਤੋਂ ਇਲਾਵਾ ਜ਼ਿਲ੍ਹੇ ਵਿਚ ਦਾਖਲ ਹੋਣ ਵਾਲੇ ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਜ਼ਿਲ੍ਹੇ 'ਚ ਦਾਖ਼ਲ ਨਾ ਹੋ ਸਕੇ | ਐਸ.ਐਸ.ਪੀ. ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਪਟਿਆਲਾ ਪੁਲਿਸ ਵਲੋਂ ਸੁਰੱਖਿਆ ਦੇ ਪੂਰੇ ਇੰਤਜ਼ਾਮ ਕੀਤੇ ਗਏ ਹਨ ਉਹ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰਨ | ਜੇਕਰ ਕੋਈ ਪਾਰਟੀ ਜਾਂ ਵਿਸ਼ੇਸ਼ ਵਿਅਕਤੀ ਕਿਸੇ ਵੋਟਰ 'ਤੇ ਦਬਾਅ ਪਾਉਂਦੀ ਹੈ ਤਾਂ ਉਹ ਤੁਰੰਤ ਪਟਿਆਲਾ ਪੁਲਿਸ ਦੇ ਕੰਟਰੋਲ ਰੂਮ ਨੂੰ ਸੂਚਿਤ ਕਰਨ ਜਿਸ 'ਤੇ ਤੁਰੰਤ