ਨਾਭਾ, 25 ਮਈ (ਜਗਨਾਰ ਸਿੰਘ ਦੁਲੱਦੀ)-ਨਾਭਾ ਦੇ ਵਾਰਡ ਨੰਬਰ 4 ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਲਵੰਤ ਸਿੰਘ ਸਿਆਣ ਵਲੋਂ ਐਤਵਾਰ ਨੂੰ ਰੱਖੇ ਗਏ ਚੋਣ ਪ੍ਰਚਾਰ ਪ੍ਰੋਗਰਾਮ ਦੌਰਾਨ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸੀਨੀਅਰ ਕਾਂਗਰਸੀ ਆਗੂ ਜਸਦੀਪ ਸਿੰਘ ਨਿੱਕੂ ਵਲੋਂ ਵਾਰਡ ਦੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਕੁਲਵੰਤ ਸਿੰਘ ਸਿਆਣ ਦੇ ਹੱਕ ਵਿਚ ਵੋਟ ਪਾਉਣ ਦੀ ਅਪੀਲ ਕੀਤੀ ਗਈ | ਸਾਬਕਾ ਮੰਤਰੀ ਧਰਮਸੋਤ ਨੇ ਇਲਾਕੇ ਦੇ ਕਾਂਗਰਸ ਸਰਕਾਰ ਸਮੇਂ ਕੀਤੇ ਗਏ ਵਿਕਾਸ ਕਾਰਜਾਂ ਤੇ ਵੋਟਾਂ ਮੰਗੀਆਂ ਅਤੇ ਲੋਕ ਭਲਾਈ ਸਕੀਮਾਂ ਦੇ ਨਾਲ ਨਾਲ ਵਾਰਡ ਦੀਆਂ ਮੁੱਖ ਸਮੱਸਿਆਵਾਂ ਬਾਰੇ ਵਿਚਾਰ ਵਾਰਡ ਵਾਸੀਆਂ ਨਾਲ ਸਾਂਝੇ ਕੀਤੇ | ਇਸ ਮੌਕੇ ਵਾਰਡ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ, ਸਤਿਕਾਰ ਅਤੇ ਭਰਪੂਰ ਸਮਰਥਨ ਨੇ ਇਹ ਵਿਸ਼ਵਾਸ ਹੋਰ ਮਜ਼ਬੂਤ ਕੀਤਾ ਕਿ ਕਾਂਗਰਸ ਪਾਰਟੀ ਨੂੰ ਲੋਕਾਂ ਦਾ ਆਸ਼ੀਰਵਾਦ ਅਤੇ ਸਹਿਯੋਗ ਲਗਾਤਾਰ ਮਿਲ ਰਿਹਾ ਹੈ | ਇਸ ਮੌਕੇ ਕਾਕਾ ਜਗਦੀਪ ਸਿੰਘ ਨਿੱਕੂ, ਮਲਕੀਤ ਕੰਬਾਇਨ ਦੇ ਐਮ.ਡੀ. ਚਰਨ ਸਿੰਘ ਰਲਹਨ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗੁਰਬਖਸ਼ੀਸ਼ ਸਿੰਘ ਭੱਟੀ ਆਦਿ