05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਨਗਰ ਕੌਂਸਲ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਬੰਧ ਪੂਰੀ ਤਰ੍ਹਾਂ ਮੁਕੰਮਲ : ਐੱਸ.ਪੀ. ਜਸਵੀਰ ਸਿੰਘ

Ad Position 21
No active advertisement
ਅਜੀਤ ਡੈਸਕ 26-05-2026
ਨਾਭਾ, 25 ਮਈ (ਜਗਨਾਰ ਸਿੰਘ ਦੁਲੱਦੀ, ਵਰਿੰਦਰ ਵਰਮਾ)-ਨਗਰ ਕੌਂਸਲ ਨਾਭਾ ਦੀਆਂ ਹੋਣ ਜਾ ਰਹੀਆਂ ਚੋਣਾਂ ਨੂੰ ਲੈ ਕੇ ਪੁਲਿਸ ਪ੍ਰਬੰਧ ਪੂਰੀ ਤਰਾਂ ਮੁਕੰਮਲ ਕਰ ਲਏ ਗਏ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸਥਾਨਕ ਸਰਕਾਰੀ ਰਿਪੁਦਮਨ ਕਾਲਜ ਵਿਖੇ ਪਹੁੰਚੇ ਐਸ.ਪੀ. ਜਸਵੀਰ ਸਿੰਘ ਅਤੇ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਨਾਭਾ ਪੁਲਿਸ ਵਲੋ ਚੋਣਾਂ ਨੂੰ ਸ਼ਾਂਤੀਪੂਰਵਕ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਸਾਰੀਆਂ ਤਿਆਰੀਆਂ ਅਤੇ ਲੋੜੀਂਦੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਐਸ.ਪੀ. ਜਸਵੀਰ ਸਿੰਘ ਅਤੇ ਉਪ ਪੁਲਿਸ ਕਪਤਾਨ ਗੁਰਿੰਦਰ ਸਿੰਘ ਬੱਲ ਨੇ ਕਿਹਾ ਕਿ 26 ਮਈ ਦਿਨ ਮੰਗਲਵਾਰ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਵੋਟਾਂ ਪੈਣਗੀਆਂ | ਪੁਲਿਸ ਪ੍ਰਸ਼ਾਸਨ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਸ਼ਾਂਤੀਪੂਰਵਕ ਤਰੀਕੇ ਨਾਲ ਆਪਣੇ ਲੋਕਤੰਤਰੀ ਅਧਿਕਾਰ ਦੀ ਵਰਤੋਂ ਕਰਨ |
ਉਨਾਂ ਕਿਹਾ ਕਿ ਪੁਲਿਸ ਵਲੋਂ ਸੁਰੱਖਿਆ ਨੂੰ ਲੈ ਕੇ ਸਾਰੇ ਪ੍ਰਬੰਧ ਮੁਕੰਮਲ ਹਨ ਜਿਸ ਤਹਿਤ ਸ਼ਹਿਰ ਅੰਦਰ ਚੱਪੇ ਚੱਪੇ 'ਤੇ ਪੁਲਿਸ ਤੈਨਾਤ ਰਹੇਗੀ | ਉਨ੍ਹਾਂ ਕਿਹਾ ਕਿ ਕਿਸੇ ਵੀ ਸ਼ਰਾਰਤੀ ਅਨਸਰ ਨੂੰ ਮਾਹੌਲ ਖਰਾਬ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਲਈ 7 ਪੁਲਿਸ ਪਾਰਟੀਆਂ ਗਸ਼ਤ 'ਤੇ ਰਹਿਣਗੀਆਂ | ਇਸ ਮੌਕੇ ਕੋਤਵਾਲੀ ਮੁਖੀ ਇੰਸਪੈਕਟਰ ਗੁਰਵਿੰਦਰ ਸਿੰਘ, ਥਾਣਾ ਸਦਰ ਮੁਖੀ ਇੰਸਪੈਕਟਰ ਜਸਪ੍ਰੀਤ ਸਿੰਘ, ਇੰਸਪੈਕਟਰ ਜਾਨਪਾਲ ਸਿੰਘ, ਐੱਸ.ਆਈ. ਚਮਕੋਰ ਸਿੰਘ ਇੰਚਾਰਜ ਪੁਲਿਸ ਚੌਂਕੀ ਛੀਟਾਂਵਾਲਾ, ਸੁਖਜੀਵਨ
Ad Position 22
No active advertisement
ਪਿਛਲੀ ਖ਼ਬਰ ਚੋਣ ਪ੍ਰਚਾਰ ਹੋਇਆ ਬੰਦ ਉਮੀਦਵਾਰਾਂ ਦੇ ਦਿਲਾਂ ਦੀਆਂ ਧੜਕਣਾਂ ਵਧਣੀਆਂ ਸ਼ੁਰੂ ਅਗਲੀ ਖ਼ਬਰ ਧਰਮਸੋਤ ਤੇ ਨਿੱਕੂ ਕਾਕਾ ਨੇ ਕੀਤਾ ਕਾਂਗਰਸੀ ਉਮੀਦਵਾਰ ਕੁਲਵੰਤ ਸਿੰਘ ਸਿਆਣ ਦੇ ਹੱਕ ਵਿੱਚ ਚੋਣ ਪ੍ਰਚਾਰ
Ad Position 24