12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਅਰਬਨ ਅਸਟੇਟ 'ਚ 5 ਕਰੋੜ ਨਾਲ 25 ਕਿੱਲੋਮੀਟਰ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ <br/>

Ad Position 21
No active advertisement
ਅਰਬਨ ਅਸਟੇਟ ਪਟਿਆਲਾ ਵਿਖੇ ਸੜਕਾਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਦੇ ਹੋਏ ਡਾ. ਬਲਬੀਰ ਸਿੰਘ ਨਾਲ ਅਧਿਕਾਰੀ ਅਤੇ ਸਥਾਨਕ ਲੋਕ | ਅਜੀਬ ਤਸਵੀਰ <br/> 27-05-2026
ਪਟਿਆਲਾ, 26 ਮਈ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦੇ ਅਰਬਨ ਅਸਟੇਟ ਫ਼ੇਜ਼-2 'ਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀਆਂ 25 ਕਿੱਲੋਮੀਟਰ ਸੜਕਾਂ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ | ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਸੂਬੇ ਦੇ ਹਰ ਸ਼ਹਿਰ ਤੇ ਪਿੰਡ ਦਾ ਸਰਵਪੱਖੀ ਵਿਕਾਸ ਯਕੀਨੀ ਬਣਾਇਆ ਜਾ ਰਿਹਾ ਹੈ | ਡਾ. ਬਲਬੀਰ ਸਿੰਘ ਨੇ ਕਿਹਾ ਕਿ ਅਰਬਨ ਅਸਟੇਟ ਫ਼ੇਜ਼-2 ਦੀਆਂ ਸੜਕਾਂ ਦੇ ਨਵੀਨੀਕਰਨ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ ਅਤੇ ਆਵਾਜਾਈ ਹੋਰ ਸੁਗਮ ਬਣੇਗੀ | ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਲਾਕੇ ਦੇ ਪਾਰਕਾਂ ਦੀ ਮੁਰੰਮਤ ਅਤੇ ਸੁੰਦਰਤਾ ਵਧਾਉਣ ਲਈ ਵੀ ਵਿਸ਼ੇਸ਼ ਫ਼ੰਡ ਜਾਰੀ ਕੀਤੇ ਗਏ ਹਨ ਜੋ ਲੋਕਾਂ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਵਾਤਾਵਰਨ ਮਿਲ ਸਕੇ | ਸਿਹਤ ਮੰਤਰੀ ਨੇ ਇਲਾਕਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ ਆਲੇ-ਦੁਆਲੇ ਦਾ ਵਾਤਾਵਰਨ ਸਾਫ਼-ਸੁਥਰਾ ਰੱਖਣਾ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ | ਉਨ੍ਹਾਂ ਕਿਹਾ ਕਿ ਜਗ੍ਹਾ-ਜਗ੍ਹਾ ਗੰਦਗੀ ਦੇ ਢੇਰ ਨਾ ਲੱਗਣ ਦਿੱਤੇ ਜਾਣ ਅਤੇ ਲੋਕ ਆਪਣੇ ਘਰਾਂ ਤੇ ਮੁਹੱਲਿਆਂ ਦੀ ਸਫ਼ਾਈ ਵੱਲ ਖ਼ਾਸ ਧਿਆਨ ਦੇਣ | ਉਨ੍ਹਾਂ ਅਰਬਨ ਅਸਟੇਟ ਦੇ ਵਾਸੀਆਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਇਲਾਕੇ ਦੇ ਲੋਕਾਂ ਨੇ ਆਪਣੇ ਇਲਾਕੇ ਨੂੰ ਬਹੁਤ ਹੀ ਸਾਫ਼-ਸੁਥਰਾ ਅਤੇ ਸੁਚੱਜਾ ਬਣਾਕੇ ਇਕ ਮਿਸਾਲ ਕਾਇਮ ਕੀਤੀ ਹੈ | ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਰੁੱਖ ਲਗਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਮਕਸਦ ਸੂਬੇ ਦੇ ਹਰ ਨਾਗਰਿਕ ਤੱਕ ਬਿਹਤਰ ਬੁਨਿਆਦੀ ਸਹੂਲਤਾਂ ਪਹੁੰਚਾਉਣਾ ਹੈ | ਇਸੇ ਵਚਨਬੱਧਤਾ ਨਾਲ ਸਰਕਾਰ ਪੰਜਾਬ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ | ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ 'ਚ ਵੀ ਵਿਕਾਸ ਕਾਰਜਾਂ ਦੀ ਇਹ ਲੜੀ ਲਗਾਤਾਰ ਜਾਰੀ ਰਹੇਗੀ | ਇਲਾਕਾ ਨਿਵਾਸੀਆਂ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸਿਹਤ ਮੰਤਰੀ ਦਾ ਧੰਨਵਾਦ ਕੀਤਾ ਗਿਆ ਅਤੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਪੀ.ਡੀ.ਏ. ਦੇ ਮੁੱਖ ਪ੍ਰਸ਼ਾਸਕ ਮਿਸ ਅਪਰਨਾ, ਚੀਫ਼ ਇੰਜੀਨੀਅਰ ਅਜੇ ਗਰਗ, ਐੱਸ.ਈ. ਵਰੁਣ ਗਰਗ, ਐਕਸੀਅਨ ਇੰਜ. ਮੁਨੀਸ਼ ਮਹਿਤਾ, ਐੱਸ.ਡੀ.ਈ. ਇੰਜ. ਰਾਜੀਵ ਕੁਮਾਰ, ਜੇ.ਈ. ਇੰਜ. ਅਵਤਾਰ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜਿ੍ਹਆ <br/> ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਤੇ ਆਗੂਆਂ ਦੇ ਏਕੇ ਨੇ ਹਰ ਧਾਂਦਲੀ ਦਾ ਮੂੰਹ ਤੋੜਵਾਂ ਜਵਾਬ ਦਿੱਤਾ-ਰਾਜੂ ਖੰਨਾ <br/>...
Ad Position 24