ਰਾਜਪੁਰਾ, 26 ਮਈ (ਰਣਜੀਤ ਸਿੰਘ, ਜੀ.ਪੀ. ਸਿੰਘ)-ਸਥਾਨਿਕ ਸ਼ਹਿਰ ਵਿਚ ਨਗਰ ਕੌਂਸਲ ਚੋਣਾਂ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚੜ ਗਿਆ ਹੈ | ਵਾਰਡ ਨੰਬਰ 16 ਦੇ ਉਮੀਦਵਾਰਾਂ ਨੇ ਭਾਈਚਾਰਕ ਸਾਂਝ ਦੀ ਅਨੋਖੀ ਮਿਸਾਲ ਕਾਇਮ ਕੀਤੀ ਜਦੋਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੇ ਚਾਹ ਦੇ ਕੱਪ ਦੀਆਂ ਚੁਸਕੀਆਂ ਸਾਂਝੀਆਂ ਕੀਤੀਆਂ | ਵੋਟਰਾਂ ਨੇ ਪੂਰੇ ਉਤਸ਼ਾਹ ਨਾਲ ਆਪਣੀ ਵੋਟ ਦਾ ਇਸਤੇਮਾਲ ਕੀਤਾ ਸਵੇਰੇ ਅੱਠ ਵਜੇ ਪੋਲਿੰਗ ਬੂਥਾਂ ਤੇ ਵੋਟਰਾਂ ਦੀਆਂ ਲੰਮੀਆਂ ਲਾਈਨਾਂ ਵੇਖਣ ਨੰੂ ਮਿਲੀਆਂ | ਜਾਣਕਾਰੀ ਮੁਤਾਬਿਕ ਅੱਜ ਨਗਰ ਕੌਂਸਲ ਚੋਣਾਂ ਦਾ ਕੰਮ ਇਕ ਦੋ ਘਟਨਾਵਾਂ ਨੂੰ ਛੱਡ ਕੇ ਅਮਨ ਅਮਾਨ ਨਾਲ ਨੇਪਰੇ ਚੜ ਗਿਆ ਹੈ | ਇਸ ਸੰਬੰਧੀ ਸਭ ਤੋਂ ਵਧੀਆ ਭਾਈਚਾਰਕ ਸਾਂਝ ਦੀ ਮਿਸਾਲ ਵਾਰਡ ਨੰਬਰ 16 ਦੇ ਉਮੀਦਵਾਰਾਂ ਨੇ ਚਾਹ ਦੇ ਕੱਪ ਦੀਆਂ ਚੁਸਕੀਆਂ ਸਾਂਝੀਆਂ ਕਰਕੇ ਕੀਤੀ ਜਦੋਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਸੱਤਾਧਾਰੀ ਧਿਰ ਦੇ ਪ੍ਰਵੀਨ ਛਾਬੜਾ, ਕਾਂਗਰਸ ਪਾਰਟੀ ਦੇ ਚੌਧਰੀ ਅੰਕਿਤ ਅਤੇ ਭਾਜਪਾ ਦੇ ਅਜੈ ਤਨੇਜਾ ਨੇ ਚਾਹ ਦਾ ਕੱਪ ਸਾਂਝਾ ਕੀਤਾ | ਇਹ ਗੱਲ ਸ਼ਹਿਰ ਵਿਚ ਮਿਸਾਲ ਬਣੀ ਹੋਈ ਹੈ | ਇਸ ਦੇ ਨਾਲ ਹੀ ਸਵੇਰੇ ਅੱਠ ਵਜੇ ਤੋਂ ਪਹਿਲਾਂ ਹੀ ਵੋਟਰ ਪੋਲਿੰਗ ਬੂਥਾਂ 'ਤੇ ਪੁੱਜ ਗਏ ਸਨ | ਵੋਟਰਾਂ ਦਾ ਕਹਿਣਾ ਸੀ ਕਿ ਉਹ ਧੁੱਪ ਤੋਂ ਪਹਿਲਾਂ-ਪਹਿਲਾਂ ਆਪਣੇ ਸੰਵਿਧਾਨਕ ਹੱਕ ਦਾ ਇਸਤੇਮਾਲ ਕਰਨ ਲਈ ਆਏ ਹਨ | ਵੱਖ ਵੱਖ ਪੋਲਿੰਗ ਬੂਥਾਂ 'ਤੇ ਵੱਡੀ ਉਮਰ ਦੇ ਬਜ਼ੁਰਗਾਂ ਨੇ ਬਹੁਤ ਹੀ ਉਤਸ਼ਾਹ ਨਾਲ ਵੋਟ ਪਾਈ |