12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਵਲੋਂ ਚੋਣਾਂ ਦੇ ਮੱਦੇਨਜ਼ਰ ਵੋਟਰਾਂ ਲਈ ਕੀਤੀ ਪਾਣੀ ਦੀ ਸੇਵਾ <br/>

Ad Position 21
No active advertisement
ਅਜੀਤ ਡੈਸਕ 27-05-2026
ਨਾਭਾ, 26 ਮਈ (ਵਰਿੰਦਰ ਵਰਮਾ)-ਭਾਰਤ ਵਿਕਾਸ ਪ੍ਰੀਸ਼ਦ ਇਕਾਈ ਨਾਭਾ ਸੰਸਥਾ ਵਲੋਂ ਹਲਕਾ ਵਿਧਾਨ ਸਭਾ ਨਾਭਾ ਦੇ 6 ਬੂਥ 'ਤੇ ਪਾਣੀ ਦੀ ਸੇਵਾ ਨਿਭਾਈ ਗਈ | ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਵਾਰਡ ਨੰਬਰ 20 ਅਤੇ 23 ਭਾਈ ਕਾਹਨ ਸਿੰਘ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਪਹੁੰਚ ਕੇ ਵੋਟਰਾਂ ਲਈ ਪਾਣੀ ਪਿਲਾਉਣ ਦੀ ਸੇਵਾ ਕੀਤੀ | ਸੇਵਾ ਕਰਨ ਉਪਰੰਤ ਵਿਧਾਇਕ ਦੇਵ ਮਾਨ ਨੇ ਸੰਸਥਾ ਵਲੋਂ ਕੀਤੇ ਗਏ ਕਾਰਜ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਨੇਕ ਕੰਮ ਹਰ ਇਨਸਾਨ ਨੂੰ ਕਰਨਾ ਚਾਹੀਦਾ ਹੈ | ਉਨਾਂ ਦੱਸਿਆ ਕਿ ਅਜਿਹੇ ਉਪਰਾਲੇ ਸੰਸਥਾ ਵਲੋਂ ਹਮੇਸ਼ਾ ਹੀ ਕੀਤੇ ਜਾਂਦੇ ਹਨ ਜਿਵੇਂ ਕਿ ਸਕੂਲਾਂ 'ਚ ਵਰਦੀਆਂ, ਬੂਟ ਜਰਾਬਾਂ, ਸਟੇਸ਼ਨਰੀ, ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਵੰਡ ਅਤੇ ਇਸ ਤੋਂ ਇਲਾਵਾ ਲੋੜਵੰਦ ਵਿਅਕਤੀਆਂ ਲਈ ਮੈਡੀਕਲ ਚੈਕਅਪ ਕੈਂਪ ਅਤੇ ਖ਼ੂਨਦਾਨ ਕੈਂਪ ਵੀ ਲਗਾਏ ਜਾਂਦੇ ਹਨ | ਉਨਾਂ ਸੰਸਥਾਵਾਂ ਨੂੰ ਬੇਨਤੀ ਕੀਤੀ ਕਿ ਅਜਿਹੇ ਉਪਰਾਲੇ ਹਰੇਕ ਇਨਸਾਨ ਨੂੰ ਕਰਨੇ ਚਾਹੀਦੇ ਹਨ | ਇਸ ਮੌਕੇ ਸੰਸਥਾ ਦੇ ਅਹੁਦੇਦਾਰ ਲਲਿਤ ਸਰਮਾ, ਪ੍ਰਧਾਨ ਓਮ ਪ੍ਰਕਾਸ਼ ਗਰਗ ਠੇਕੇਦਾਰ, ਜਨਰਲ ਸਕੱਤਰ ਵਿਕਾਸ ਮਿੱਤਲ ਨੇ ਕਿਹਾ ਕਿ ਵਾਰਡ ਨੰਬਰ 1, ਆਰੀਆ ਹਾਈ ਸਕੂਲ, ਵਾਰਡ ਨੰਬਰ 5, ਵਾਰਡ ਨੰਬਰ 6 ਨਿਊ ਮਾਡਲ ਹਾਈ ਸਕੂਲ ਨੇੜੇ ਪੰਜਾਬ ਪਬਲਿਕ ਸਕੂਲ, ਵਾਰਡ ਨੰਬਰ 21 ਸਰਕਾਰੀ ਐਲੀਮੈਂਟਰੀ ਸਕੂਲ ਪੁਰਾਣਾ ਹਾਈਕੋਰਟ, ਵਾਰਡ ਨੰਬਰ 20 ਅਤੇ 23 ਭਾਈ ਕਾਹਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਵਾਰਡ ਨੰਬਰ 12 ਬੀਡੀਪੀਓ ਆਫ਼ਿਸ ਨੇੜੇ ਰੇਲਵੇ ਸਟੇਸ਼ਨ, ਵਾਰਡ ਨੰਬਰ 19 ਐਲਬੀਐਮ ਕਾਲਜ ਬਾਂਸਾ ਸਟਰੀਟ ਵਿਖੇ ਮੈਂਬਰਾਂ ਦੇ ਸਹਿਯੋਗ ਨਾਲ ਪਾਣੀ ਦੀ ਸੇਵਾ ਨਿਭਾਈ ਗਈ ਹੈ | ਇਸ ਮੌਕੇ ਸੀਤਲ ਜੈਨ, ਨਰਿੰਦਰ ਮੋਹਨ ਸ਼ਰਮਾ, ਸੰਜੇ ਢੀਂਗਰਾ, ਉਮੇਸ਼ ਕੁਮਾਰ, ਸੰਜੀਵ ਕੁਮਾਰ, ਦਰਸਨ ਕੁਮਾਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਪਿੰਡ ਪਠਾਣਮਾਜਰੇ ਦੇ ਸੈਂਕੜੇ ਪਰਿਵਾਰ 'ਆਪ' 'ਚ ਸ਼ਾਮਿਲ <br/> ਅਗਲੀ ਖ਼ਬਰ ਪਾਈਨ ਗਰੋਵ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਗੁਰਮਤਿ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ <br/>
Ad Position 24