28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪਟਿਆਲਾ ਜ਼ਿਲ੍ਹੇ 'ਚ 82.82 ਫ਼ੀਸਦੀ ਵੋਟਰ ਸੂਚੀਆਂ ਦਾ 2003 ਦੀਆਂ ਵੋਟਰ ਸੂਚੀਆਂ ਨਾਲ ਮਿਲਾਣ ਮੁਕੰਮਲ - ਡਾ. ਹਿਮਾਂਸ਼ੂ ਅਗਰਵਾਲ

Ad Position 21
No active advertisement
ਅਜੀਤ ਡੈਸਕ 28-05-2026
ਪਟਿਆਲਾ, 27 ਮਈ (ਧਰਮਿੰਦਰ ਸਿੰਘ ਸਿੱਧੂ)-ਭਾਰਤੀ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਕਰਵਾਈ ਜਾਣ ਵਾਲੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਅੱਜ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਵਿੱਚ ਸਮੂਹ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਐਸ.ਆਈ.ਆਰ. ਸਬੰਧੀ ਆਪਣੇ ਬੂਥ ਲੈਵਲ ਏਜੰਟ (ਬੀ.ਐਲ.ਏ.) ਲਗਾਉਣ ਦੀ ਅਪੀਲ ਕੀਤੀ | ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ, ਜਿਸ ਲਈ ਸਮੂਹ ਸਿਆਸੀ ਪਾਰਟੀਆਂ ਇਸ ਮਕਸਦ ਲਈ ਆਪਣਾ ਸਹਿਯੋਗ ਦੇਣ | ਇਸ ਬੈਠਕ ਤੋਂ ਬਾਅਦ ਐਸ.ਆਈ.ਆਰ ਬਾਰੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪੰਜਾਬ ਰਾਜ ਵਿਚ 25 ਜੂਨ, 2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ | ਇਸ ਕਾਰਜ ਲਈ ਜ਼ਿਲ੍ਹੇ ਅੰਦਰ 1786 ਬੀਐਲਓਜ਼, 185 ਸੁਪਰਵਾਈਜ਼ਰ, 8 ਈਆਰਓਜ਼ ਅਤੇ 16 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ | ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸੰਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ | ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਾਲ 2003 'ਚ ਵੀ ਪੰਜਾਬ ਵਿਚ ਐਸ.ਆਈ.ਆਰ. ਹੋਈ ਸੀ | ਉਸ ਐਸ.ਆਈ.ਆਰ. ਨੂੰ ਆਧਾਰ ਮੰਨ ਕੇ ਮੌਜੂਦਾ ਐਸ.ਆਈ.ਆਰ. ਕੀਤੀ ਜਾ ਰਹੀ ਹੈ, ਇਸੇ ਅਧਾਰ ਉਪਰ ਪਟਿਆਲਾ ਅੰਦਰ 82.82 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ | ਜ਼ਿਲ੍ਹਾ ਚੋਣ ਅਫ਼ਸਰ ਨੇ ਸਿਆਸੀ ਪਾਰਟੀਆਂ ਨੂੰ ਐਸ.ਆਈ.ਆਰ. ਸਬੰਧੀ ਅਹਿਮ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੂਥ ਲੈਵਲ ਏਜੰਟ (ਬੀ.ਐਲ.ਏ.) ਦੀਆਂ ਨਿਯੁਕਤੀਆਂ ਜਲਦ ਤੋਂ ਜਲਦ ਕਰ ਦੇਣ ਤਾਂ ਜੋ ਇਹਨਾਂ ਬੀ.ਐਲ.ਏਜ਼ ਨੂੰ ਬੀ.ਐਲ.ਓਜ਼ ਦੇ ਨਾਲ ਹੀ ਸਮਾਂ ਰਹਿੰਦਿਆਂ ਟ੍ਰੇਨਿੰਗ ਦਿੱਤੀ ਜਾ ਸਕੇ | ਉਨ੍ਹਾਂ ਕਿਹਾ ਕਿ ਬੀ.ਐਲ.ਏਜ਼ ਦੀ ਭੂਮਿਕਾ ਬਹੁਤ ਅਹਿਮ ਹੈ ਅਤੇ ਐਸ.ਆਈ.ਆਰ. ਦੇ ਹਰੇਕ ਪੜਾਅ ਉੱਤੇ ਬੀ.ਐਲ.ਓ. ਵੱਲੋਂ ਬੀ.ਐਲ.ਏ. ਨਾਲ ਜਾਣਕਾਰੀਆਂ ਸਾਂਝੀਆਂ ਕੀਤੀਆਂ ਜਾਣਗੀਆਂ ਤਾਂ ਜੋ ਇਸ ਸਾਰੀ ਪ੍ਰਕਿਰਿਆ ਦੀ ਪਾਰਦਰਸ਼ਤਾ ਬਰਕਰਾਰ ਰਹੇ | ਉਨ੍ਹਾਂ ਰਾਜਨੀਤਿਕ ਪਾਰਟੀਆਂ ਨੂੰ ਕਿਹਾ ਕਿ ਬੀ.ਐਲ.ਏ.-1 ਦੀ ਨਿਯੁਕਤੀ ਸਬੰਧੀ ਵੀ ਪ੍ਰਕਿਰਿਆ ਨੂੰ ਵੀ ਜਲਦ ਮੁਕੰਮਲ ਕਰ ਲਿਆ ਜਾਵੇ | ਉਨ੍ਹਾਂ ਕਿਹਾ ਕਿ ਅੱਜ ਦੀ ਮਿਤੀ ਤੱਕ ਸਿਰਫ ਆਮ ਆਦਮੀ ਪਾਰਟੀ, ਬਹੁਜਨ ਸਮਾਜ ਪਾਰਟੀ ਅਤੇ ਕਾਂਗਰਸ ਪਾਰਟੀ ਵੱਲੋਂ ਹੀ ਜਿਲ੍ਹਾ ਪੱਧਰ ਤੇ ਪ੍ਰਤੀਨਿਧ ਨਿਯੁਕਤ ਕੀਤੇ ਗਏ ਹਨ | ਮੀਟਿੰਗ ਦੌਰਾਨ ਆਮ ਆਦਮੀ ਪਾਰਟੀ, ਇੰਡੀਅਨ ਨੈਸ਼ਨਲ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਭਾਰਤੀ ਜਨਤਾ ਪਾਰਟੀ, ਬਹੁਜਨ ਸਮਾਜ ਪਾਰਟੀ, ਹਿੰਦੁਸਤਾਨ ਸ਼ਕਤੀ ਸੇਨਾ ਤੇ ਕਮਿਊਨਿਸਟ ਪਾਰਟੀ ਆਫ਼ ਇੰਡੀਆਂ (ਮਾਰਕਸਵਾਦੀ) ਦੇ ਨੁਮਾਇੰਦੇ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਟਰਾਂਸਪੋਰਟ ਚਿੰਤਤ-ਪਾਲਾ ਢੰਡਾਰੀ <br/> ਅਗਲੀ ਖ਼ਬਰ ਸੜਕ ਹਾਦਸੇ 'ਚ ਆਟੋ ਰਿਕਸ਼ਾ ਚਾਲਕ ਦੀ ਮੌਤ
Ad Position 24