28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਖ਼ਾਲਸਾ ਕਾਲਜ ਦੇ 6 ਵਿਦਿਆਰਥੀਆਂ ਨੂੰ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 28-05-2026
ਪਟਿਆਲਾ, 27 ਮਈ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ ਨੇ ਖੇਡਾਂ ਦੇ ਖੇਤਰ ਵਿਚ ਇਕ ਹੋਰ ਮਾਣਯੋਗ ਪ੍ਰਾਪਤੀ ਆਪਣੇ ਨਾਮ ਕੀਤੀ ਹੈ | ਕਾਲਜ ਦੇ 6 ਹੋਣਹਾਰ ਖਿਡਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਖੇਡਾਂ ਦੇ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਬਦਲੇ ਸੂਬੇ ਦੇ ਸਰਵਉੱਚ ਖੇਡ ਸਨਮਾਨ 'ਮਹਾਰਾਜਾ ਰਣਜੀਤ ਸਿੰਘ ਐਵਾਰਡ' ਨਾਲ ਨਿਵਾਜਿਆ ਗਿਆ ਹੈ | ਸਨਮਾਨ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਵਿਚ ਹੈਂਡਬਾਲ ਖੇਡ ਨਾਲ ਸੰਬੰਧਿਤ ਮਨਪ੍ਰੀਤ ਸਿੰਘ, ਮਨਦੀਪ ਕੌਰ, ਕਰਮਜੀਤ ਸਿੰਘ ਅਤੇ ਬਨੀਤਾ ਸਰਮਾ ਸ਼ਾਮਲ ਹਨ, ਜਦਕਿ ਤੀਰ-ਅੰਦਾਜ਼ੀ ਖੇਡ ਵਿਚ ਸੰਘਮਪ੍ਰੀਤ ਸਿੰਘ ਬੀਸਲਾ ਅਤੇ ਪ੍ਰਭਜੋਤ ਕੌਰ ਨੂੰ ਵੀ ਇਹ ਮਾਣ ਪ੍ਰਾਪਤ ਹੋਇਆ ਹੈ | ਇਸ ਤੋਂ ਇਲਾਵਾ ਕਾਲਜ ਦੀ ਪ੍ਰਸਿੱਧ ਤੀਰ-ਅੰਦਾਜ਼ ਖਿਡਾਰਨ ਪਰਨੀਤ ਕੌਰ, ਜੋ ਵਿਸ਼ਵ ਕੱਪ ਅਤੇ ਏਸ਼ੀਅਨ ਖੇਡਾਂ 'ਚ ਤਗਮੇ ਜਿੱਤ ਚੁੱਕੀ ਹੈ, ਨੂੰ ਪੰਜਾਬ ਸਰਕਾਰ ਵਲੋਂ ਵਿਸ਼ੇਸ਼ ਤੌਰ 'ਤੇ ਨਗਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕਿਹਾ ਕਿ ਖ਼ਾਲਸਾ ਕਾਲਜ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਅੱਗੇ ਵਧਾਉਣ ਲਈ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਇਹ ਸਨਮਾਨ ਖਿਡਾਰੀਆਂ ਦੀ ਨਿਰੰਤਰ ਮਿਹਨਤ ਅਤੇ ਕਾਲਜ ਪ੍ਰਬੰਧਨ ਦੇ ਸਹਿਯੋਗ ਦਾ ਨਤੀਜਾ ਹੈ | ਇਸ ਮੌਕੇ ਕਾਲਜ ਦੇ ਡੀਨ ਸਪੋਰਟਸ ਅਤੇ ਮੁਖੀ ਫਿਜ਼ੀਕਲ ਐਜੂਕੇਸ਼ਨ ਵਿਭਾਗ ਡਾ. ਗੁਰਸ਼ਰਨ ਸਿੰਘ ਗਿੱਲ ਨੇ ਵੀ ਜੇਤੂ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਦੱਸਿਆ ਕਿ ਐਵਾਰਡ ਹਾਸਲ ਕਰਨ ਵਾਲੇ ਹੈਂਡਬਾਲ ਖਿਡਾਰੀਆਂ ਦੀ ਨਿਯਮਿਤ ਪ੍ਰੈਕਟਿਸ ਖ਼ਾਲਸਾ ਕਾਲਜ ਕੈਂਪਸ ਵਿੱਚ ਹੀ ਕਰਵਾਈ ਜਾਂਦੀ ਰਹੀ ਹੈ, ਜੋ ਕਾਲਜ ਦੇ ਖੇਡ ਢਾਂਚੇ ਲਈ ਮਾਣ ਵਾਲੀ ਗੱਲ ਹੈ | ਉਨ੍ਹਾਂ ਨੇ ਤੀਰ-ਅੰਦਾਜ਼ੀ ਕੋਚ ਜੀਵਨਜੋਤ ਸਿੰਘ ਤੇਜਾ ਨੂੰ ਵੀ ਵਿਸ਼ੇਸ਼ ਤੌਰ 'ਤੇ ਵਧਾਈ ਦਿੱਤੀ | ਇਸ ਦੌਰਾਨ ਕਾਲਜ ਦੇ ਸਮੂਹ ਸਟਾਫ਼, ਖੇਡ ਵਿਭਾਗ ਅਤੇ ਵਿਦਿਆਰਥੀਆਂ ਵਲੋਂ ਜੇਤੂ ਖਿਡਾਰੀਆਂ ਦਾ ਸਨਮਾਨ ਕਰਦਿਆਂ ਉਨ੍ਹਾਂ ਦੇ ਚਮਕਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਅੱਜ ਹੋਵੇਗੀ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਦੀ ਤਾਜਪੋਸ਼ੀ ਅਗਲੀ ਖ਼ਬਰ ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ <br/>
Ad Position 24