28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਵਾਈਸ ਪ੍ਰਧਾਨ ਪੰਜਾਬ ਰਾਜੇਸ਼ ਬਾਂਸਲ ਬੱਬੂ ਦਾ ਨਤੀਜਿਆਂ ਤੋਂ ਪਹਿਲਾਂ ਕੀਤਾ ਵੱਡਾ ਦਾਅਵਾ

Ad Position 21
No active advertisement
ਅਜੀਤ ਡੈਸਕ 28-05-2026
ਨਾਭਾ, 27 ਮਈ (ਵਰਿੰਦਰ ਵਰਮਾ)-ਨਗਰ ਕÏਾਸਲ ਚੋਣਾਂ ਨੂੰ ਲੈ ਕੇ ਹਲਕਾ ਨਾਭਾ ਵਿਖੇ ਸ਼ਾਂਤੀਪੂਰਨ ਢੰਗ ਨਾਲ ਵੋਟਿੰਗ ਹੋਈ¢ ਇਸ ਦÏਰਾਨ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਨੇ ਆਪਣੇ-ਆਪਣੇ ਉਮੀਦਵਾਰਾਂ ਦੀ ਜਿੱਤ ਦੇ ਦਾਅਵੇ ਕੀਤੇ ਗਏ¢ ਉੱਥੇ ਹੀ ਭਾਜਪਾ ਪਾਰਟੀ ਦੇ ਸੀਨੀਅਰ ਆਗੂ ਅਤੇ ਵਪਾਰ ਮੰਡਲ ਪੰਜਾਬ ਦੇ ਵਾਈਸ ਪ੍ਰਧਾਨ ਅਤੇ ਅਗਰਵਾਲ ਸਭਾ ਦੇ ਪ੍ਰਧਾਨ ਰਾਜੇਸ਼ ਬਾਂਸਲ ਬੱਬੂ ਨੇ ਵੋਟ ਪਾਉਣ ਉਪਰੰਤ ਨਿਸ਼ਾਨ ਦਿਖਾਉਣ ਸਮੇਂ ਕਿਹਾ ਕਿ ਭਾਜਪਾ ਪਾਰਟੀ ਦੇ ਵਰਕਰਾਂ ਅਤੇ ਵੋਟਰਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਪੂਰੀ ਤਰ੍ਹਾਂ ਅਮਨ-ਅਮਾਨ ਨਾਲ ਵੋਟਿੰਗ ਹੋਈ ਤਾਂ ਨਗਰ ਕÏਾਸਲ ਚੋਣਾਂ ਦੇ ਨਤੀਜੇ ਭਾਜਪਾ ਪਾਰਟੀ ਦੇ ਹੱਕ ਵਿਚ ਆਉਣਗੇ¢ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ¢ ਉਨ੍ਹਾਂ ਕਿਹਾ ਕਿ ਆਪ ਸਰਕਾਰ ਤੋਂ ਹਰ ਵਰਗ ਦੁਖੀ ਹੋ ਗਿਆ ਹੈ ਕਿਉਂਕਿ ਇਹ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਲਾਰਿਆਂ ਦੇ ਸਿਵਾਏ ਕੁਝ ਨਹੀਂ ਦਿੱਤਾ¢ ਇਸ ਕਰਕੇ ਸਾਰੇ ਬੂਥਾਂ ਤੇ ਭਾਜਪਾ ਪਾਰਟੀ ਜਿੱਤ ਪ੍ਰਾਪਤ ਕਰੇਗੀ¢ ਚੋਣਾਂ ਦÏਰਾਨ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਕਿਸੇ ਪ੍ਰਕਾਰ ਦੇ ਪ੍ਰਬੰਧ ਨਹੀਂ ਕੀਤੇ ਗਏ¢ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਟੀਮ ਵਲੋਂ ਵਰਕਰਾਂ ਵਲੋਂ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਉਣ ਲਈ ਦਿਨ ਰਾਤ ਮਿਹਨਤ ਕੀਤੀ ਗਈ ਹੈ¢ ਉਨ੍ਹਾਂ ਗੰਭੀਰ ਆਰੋਪ ਲਾਉਂਦਿਆਂ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਨੇ ਭਾਜਪਾ ਦੇ ਸੰਭਾਵਿਤ ਜਿੱਤਣ ਵਾਲੇ ਮਜ਼ਬੂਤ ਉਮੀਦਵਾਰਾਂ ਨੂੰ ਤੰਗ ਪਰੇਸ਼ਾਨ ਕੀਤਾ ਗਿਆ¢ ਰਾਜੇਸ਼ ਬਾਂਸਲ ਬੱਬੂ ਨੇ ਦਾਅਵਾ ਕੀਤਾ ਕਿ ਸਰਕਾਰ ਦੀ ਇਸ ਧੱਕੇਸ਼ਾਹੀ ਅਤੇ ਪ੍ਰਸ਼ਾਸਨਿਕ ਦੁਰਵਰਤੋਂ ਦੇ ਬਾਵਜੂਦ ਇਸ ਵਾਰ ਚੋਣਾਂ ਵਿਚ 'ਆਮ ਆਦਮੀ ਪਾਰਟੀ' ਦਾ ਹਾਲ ਬਹੁਤ ਮਾੜਾ ਰਹਿਣ ਵਾਲਾ ਹੈ ਕਿਉਂਕਿ ਜਨਤਾ ਸਭ ਸਮਝ ਚੁੱਕੀ ਹੈ¢ ਉਨ੍ਹਾਂ ਕਿਹਾ ਕਿ ਸਾਡੀ ਟੀਮ ਨੇ ਬੂਥ ਪੱਧਰ ਤੇ ਦਿਨ ਰਾਤ ਇੱਕ ਕਰਕੇ ਮਿਹਨਤ ਕੀਤੀ ਹੈ¢ ਲੋਕਾਂ ਵਿੱਚ ਭਾਜਪਾ ਪ੍ਰਤੀ ਭਾਰੀ ਉਤਸ਼ਾਹ ਹੈ¢ ਇਸ ਵਾਰ ਨਗਰ ਕÏਾਸਲ ਚੋਣਾਂ ਵਿੱਚ ਭਾਜਪਾ ਦੇ ਸਾਰੇ ਉਮੀਦਵਾਰ ਇਤਿਹਾਸਕ ਅਤੇ ਵੱਡੇ ਮਾਰਜਨ ਨਾਲ ਜਿੱਤ ਦਰਜ ਕਰਨਗੇ ਅਤੇ ਨਾਭਾ ਦੀ ਕਮੇਟੀ ਉੱਪਰ ਭਾਰਤੀ ਜਨਤਾ ਪਾਰਟੀ ਦਾ ਹੀ ਕਬਜ਼ਾ ਹੋਵੇਗਾ¢ ਇਸ ਮÏਕੇ ਜ਼ਿਲ੍ਹਾ ਵਾਈਸ ਪ੍ਰਧਾਨ ਸੰਨੀ ਸਿੰਗਲਾ, ਮੰਡਲ ਪ੍ਰਧਾਨ ਪਰਮਿੰਦਰ ਗੁਪਤਾ, ਤਰੁਣ ਗੁਪਤਾ, ਮੁਨੀਸ਼ ਕੁਮਾਰ, ਸੋਨੂ ਗੁਪਤਾ ਆਦਿ ਹਾਜ਼ਰ ਸਨ¢
Ad Position 22
No active advertisement
ਪਿਛਲੀ ਖ਼ਬਰ ਝਿੰਜਰ 30 ਤੋਂ ਸ਼ੁਰੂ ਕਰਨਗੇ 10 ਦਿਨਾ ਦਾ ਪੈਦਲ ਮਾਰਚ 'ਬੋਲੇਗਾ ਘਨੌਰ, ਬਦਲੇਗਾ ਦੌਰ' ਅਗਲੀ ਖ਼ਬਰ ਅਫ਼ਵਾਹਾਂ ਤੋਂ ਬਚਣ ਤੇ ਆਪਣੀਆਂ ਬੱਚੀਆਂ ਦੀ ਸੁਰੱਖਿਆ ਲਈ ਐਚ.ਪੀ.ਵੀ. ਟੀਕਾਕਰਨ ਜ਼ਰੂਰੀ-ਡਾ. ਨਵਦੀਪ ਕੌਰ
Ad Position 24