28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਤਿਕਾਰ ਐਕਟ 'ਚ ਸ਼ਾਮਿਲ ਮੱਦਾਂ ਸੰਬੰਧੀ ਬੁੱਢਾ ਦਲ ਮੁਖੀ ਬਾਬਾ ਬਲਵੀਰ ਸਿੰਘ ਨਾਲ ਮੁਲਾਕਾਤ ਕਰਨ ਪਹੁੰਚੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ

Ad Position 21
No active advertisement
ਅਜੀਤ ਡੈਸਕ 28-05-2026
ਪਟਿਆਲਾ, 27 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨਾਲ ਬਾਬਾ ਬਕਾਲਾ ਸਾਹਿਬ ਵਿਖੇ 31 ਮਈ ਨੂੰ ਰੱਖੀ ਪੰਥਕ ਕਾਨਫਰੰਸ ਦੇ ਸੰਬੰਧ ਵਿਚ ਮੁਲਾਕਾਤ ਕੀਤੀ ਗਈ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ ਵਿਚ ਸ਼ਾਮਲ ਦਰਜ ਕੁਝ ਮੱਦਾਂ ਬਾਰੇ ਸੰਗਤਾਂ ਦੇ ਵੱਡੇ ਇਤਰਾਜ਼ ਹਨ ਅਤੇ ਕਈ ਤਰ੍ਹਾਂ ਦੇ ਭਰਮ ਭੁਲੇਖੇ ਪੈਦਾ ਹੋ ਰਹੇ, ਜਿਨ੍ਹਾਂ ਨੂੰ ਸਿੱਖ ਭਾਵਨਾਵਾਂ ਅਨੁਸਾਰ ਦੂਰ ਕੀਤਾ ਜਾਣਾ ਚਾਹੀਦਾ ਹੈ | ਸਰਕਾਰ ਨੂੰ ਇਸ ਐਕਟ ਵਿਚ ਦਰਜ ਮੱਦਾਂ ਨੂੰ ਹਟਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਆਦੇਸ਼ ਕੀਤੇ ਹੋਏ ਹਨ | ਜਿਸ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਫ਼ਰਜ਼ਾਂ ਦੀ ਪਹਿਰੇਦਾਰੀ ਕਰ ਰਹੀ ਹੈ | ਉਨ੍ਹਾਂ ਦੱਸਿਆ ਗੁਰਦੁਆਰਾ ਬਾਬਾ ਬਕਾਲਾ ਸਾਹਿਬ ਵਿਖੇ 31 ਮਈ ਨੂੰ ਵਿਸ਼ਾਲ ਪੰਥਕ ਇਕੱਠ ਸੱਦਿਆ ਗਿਆ ਤਾਂ ਜੋ ਪੰਥਕ ਇਕੱਠ ਵਿਚ ਸਮੂਹ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪਰਦਾ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਸਮੂਹ ਸਿੱਖ ਫੈਡਰੇਸ਼ਨਾਂ ਦੀ ਭਰਵੀਂ ਸ਼ਮੂਲੀਅਤ ਨਾਲ ਸਾਂਝਾ ਗੁਰਮਤਾ ਕੀਤਾ ਜਾ ਸਕੇ | ਜੋ ਮੱਦਾਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਵਿਚ ਸਰਕਾਰ ਵਲੋਂ ਲਿਆਂਦਾ ਗਿਆ ਉਹ ਗੁਰਮਤਿ ਦੇ ਅਨੁਕੂਲ ਨਹੀਂ ਹਨ | ਜਦੋਂ ਵੀ ਸਮੇਂ-ਸਮੇਂ 'ਤੇ ਕਾਨੂੰਨ ਅੰਦਰ ਸੋਧ ਹੋਈ ਉਸ ਸਮੇਂ ਸਿਰਮੌਰ ਸੰਸਥਾ ਵਲੋਂ ਮਤਾ ਪਾਸ ਕੀਤਾ ਜਾਂਦਾ ਰਿਹਾ ਹੈ | ਉਨ੍ਹਾਂ ਦੇ ਦਾਅਵੇ ਮੁਤਾਬਿਕ ਹੁਣ ਸਰਕਾਰ ਸੋਧ ਕਾਨੂੰਨ ਅੰਦਰ ਅਜਿਹੀਆਂ ਮੱਦਾਂ ਲੈ ਕੇ ਆਈ ਹੈ, ਜੋ ਸਿੱਖ ਕੌਮ ਦੀਆਂ ਭਾਵਨਾਵਾਂ ਦੇ ਅਨੁਕੂਲ ਨਹੀਂ ਹਨ ਅਤੇ ਸਿੱਖ ਸਿਧਾਂਤਾਂ ਦੀ ਤਰਜਮਾਨੀ ਨਹੀਂ ਹੋ ਪਾ ਰਹੀ ਹੈ | ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਮੰਗ ਕੀਤੀ ਗਈ ਕੀ ਬੇਅਦਬੀ ਕਰਨ ਵਾਲਿਆਂ ਨੂੰ ਸਖ਼ਤ ਸਜਾਵਾਂ ਮਿਲਣੀਆਂ ਚਾਹੀਦੀਆਂ ਹਨ, ਜਿਸ 'ਤੇ ਕਿਸੇ ਵੀ ਤਰ੍ਹਾਂ ਦਾ ਕੋਈ ਇਤਰਾਜ਼ ਨਹੀਂ ਕੀਤਾ ਜਾ ਰਿਹਾ ਹੈ ਪ੍ਰੰਤੂ ਸਰਕਾਰ ਨੂੰ ਸੋਧ ਕਾਨੂੰਨ ਅੰਦਰ ਲਿਆਂਦੀਆਂ ਮੱਦਾਂ ਨੂੰ ਦੂਰ ਕਰਨ ਲਈ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਅਣਦੇਖੀ ਨਹੀਂ ਕਰਨੀ ਚਾਹੀਦੀ | ਖ਼ਾਲਸਾ ਪੰਥ ਦੀਆਂ ਰਵਾਇਤਾਂ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੀਆਂ ਸਿੱਖ ਮਰਿਆਦਾ ਨਾਲ ਜੁੜੀਆਂ ਤਰਜੀਹਾਂ ਹਨ, ਜਿਨ੍ਹਾਂ ਨੂੰ ਕੌਮ ਦੀਆਂ ਭਾਵਨਾਵਾਂ ਅਨੁਸਾਰ ਲਾਗੂ ਕਰਵਾਉਣਾ ਹੈ | ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੇ ਟਕਰਾਅ ਦਾ ਸਵਾਲ ਨਹੀਂ ਬਲਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਨੂੰ ਸੰਗਤਾਂ ਵਿਚ ਇਨ ਬਿਨ ਲਾਗੂ ਕਰਵਾਉਣਾ ਵੀ ਵੱਡੀ ਜ਼ਿੰਮੇਵਾਰੀ ਹੈ | ਇਸ ਮੌਕੇ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਦਿੱਤੇ ਸੱਦੇ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ 31 ਮਈ ਦੀ ਬਾਬਾ ਬਕਾਲਾ ਸਾਹਿਬ ਵਿਖੇ ਹੋਣ ਜਾ ਰਹੀ ਪੰਥਕ ਕਾਨਫਰੰਸ ਵਿਚ ਉਹ ਨਿਹੰਗ ਜਥੇਬੰਦੀਆਂ ਦੇ ਮੁਖੀਆਂ ਨੂੰ ਲੈ ਕੇ ਪਹੁੰਚਣਗੇ ਤਾਂ ਜੋ ਸਰਕਾਰ ਵਲੋਂ ਲਿਆਂਦੇ ਗਏ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਤਿਕਾਰ ਐਕਟ ਵਿਚ ਸ਼ਾਮਲ ਮੱਦਾਂ 'ਤੇ ਦੀਰਘ ਵਿਚਾਰਾਂ ਤੋਂ ਬਾਅਦ ਸੰਗਤੀ ਰੂਪ ਵਿਚ ਸਾਂਝਾ ਗੁਰਮਤਾ ਕੀਤਾ ਜਾ ਸਕੇ | ਇਸ ਮੁਲਾਕਾਤ ਦੌਰਾਨ ਅੰਤਿ੍ੰਗ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਭੁਪਿੰਦਰ ਸਿੰਘ ਭਲਵਾਨ, ਜਥੇਦਾਰ ਬਲਤੇਜ ਸਿੰਘ ਖੌਖ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ 'ਮੇਰੀ ਰਸੋਈ' ਸਕੀਮ ਨਾਲ ਗਰੀਬ ਅਤੇ ਲੋੜਵੰਦ ਪਰਿਵਾਰਾਂ ਨੂੰ ਮਿਲ ਰਿਹਾ ਸਹਾਰਾ-ਵਿਧਾਇਕ ਦੇਵ ਮਾਨ ਅਗਲੀ ਖ਼ਬਰ ਹਲਕਾ ਨਾਭਾ ਦੇ ਵਾਰਡ ਨੰ. 7 ਦੀ ਸਫ਼ਾਈ ਕਰਨਾ ਸਾਡਾ ਮੁੱਢਲਾ ਫ਼ਰਜ਼ ਹੈ-ਨੰਨ੍ਹੀ ਖੱਟਰ, ਅੰਜੂ ਬਾਲਾ
Ad Position 24