28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਪਹਿਲੇ ਚਲਾਨ 'ਤੇ 2000, ਦੂਜੇ 'ਤੇ 5000 ਰੁਪਏ ਅਤੇ ਤੀਜੀ ਵਾਰ ਸਿੱਧਾ ਪਾਣੀ ਦਾ ਕਨੈੱਕਸ਼ਨ ਕੱਟਿਆ ਜਾਵੇਗਾ-ਕਮਿਸਨਰ

Ad Position 21
No active advertisement
ਅਜੀਤ ਡੈਸਕ 28-05-2026
ਪਟਿਆਲਾ, 27 ਮਈ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ਹਿਰ ਵਿਚ ਵੱਧ ਰਹੀ ਗਰਮੀ ਅਤੇ ਪੀਣ ਵਾਲੇ ਪਾਣੀ ਦੀ ਲਗਾਤਾਰ ਵਧ ਰਹੀ ਖਪਤ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਵਲੋਂ ਪਾਣੀ ਦੀ ਫਜੂਲਖਰਚੀ ਰੋਕਣ ਲਈ ਵੱਡਾ ਅਤੇ ਸਖ਼ਤ ਕਦਮ ਚੁੱਕਿਆ ਗਿਆ ਹੈ | ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਨੇ ਪੀਣ ਵਾਲੇ ਪਾਣੀ ਦੀ ਗਲਤ ਅਤੇ ਬੇਲੋੜੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ |
ਕਮਿਸ਼ਨਰ ਪਰਮਜੀਤ ਸਿੰਘ ਨੇ ਕਿਹਾ ਕਿ ਪੀਣ ਵਾਲਾ ਪਾਣੀ ਇਕ ਅਨਮੋਲ ਕੁਦਰਤੀ ਸਰੋਤ ਹੈ ਅਤੇ ਇਸ ਦੀ ਬੇਲੋੜੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਈ ਥਾਵਾਂ 'ਤੇ ਲੋਕ ਪੀਣ ਵਾਲੇ ਪਾਣੀ ਦੀ ਵਰਤੋਂ ਗੱਡੀਆਂ ਧੋਣ, ਘਰਾਂ ਦੇ ਬਾਗ ,ਬਗੀਚੇ ਅਤੇ ਪਾਰਕਾਂ ਨੂੰ ਪਾਣੀ ਦੇਣ, ਘਰਾਂ ਅਤੇ ਦੁਕਾਨਾਂ ਦੇ ਬਾਹਰ ਸੜਕਾਂ 'ਤੇ ਛਿੜਕਾਅ ਕਰਨ ਅਤੇ ਕਈ ਥਾਵਾਂ 'ਤੇ ਬਿਨਾਂ ਵਰਤੋਂ ਟੂਟੀਆਂ ਖੁੱਲ੍ਹੀਆਂ ਛੱਡਣ ਵਰਗੀਆਂ ਗਤੀਵਿਧੀਆਂ ਲਈ ਕਰ ਰਹੇ ਹਨ, ਜਿਸ ਕਾਰਨ ਵੱਡੀ ਮਾਤਰਾ ਵਿਚ ਪਾਣੀ ਬਰਬਾਦ ਹੋ ਰਿਹਾ ਹੈ | ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਨਗਰ ਨਿਗਮ ਵਲੋਂ ਜੇ.ਈ.ਅਤੇ ਸੈਨੇਟਰੀ ਇੰਸਪੈਕਟਰਾਂ ਦੀਆਂ ਵਿਸੇਸ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ | ਇਹ ਟੀਮਾਂ ਸਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਿਗਰਾਨੀ ਕਰਨਗੀਆਂ ਅਤੇ ਪਾਣੀ ਦੀ ਦੁਰਵਰਤੋਂ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨਗੀਆਂ | ਨਗਰ ਨਿਗਮ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਅਨੁਸਾਰ ਜੇਕਰ ਕੋਈ ਵਿਅਕਤੀ ਪੀਣ ਵਾਲੇ ਪਾਣੀ ਦੀ ਗਲਤ ਵਰਤੋਂ ਕਰਦਾ ਪਾਇਆ ਗਿਆ ਤਾਂ ਪਹਿਲੀ ਵਾਰ ਉਸ ਦਾ 2000 ਦਾ ਚਲਾਨ ਕੱਟਿਆ ਜਾਵੇਗਾ | ਦੂਜੀ ਵਾਰ ਉਲੰਘਣਾ ਕਰਨ 'ਤੇ 5000 ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ, ਜਦਕਿ ਤੀਜੀ ਵਾਰ ਦੋਸੀ ਪਾਏ ਜਾਣ 'ਤੇ ਉਸ ਦਾ ਪਾਣੀ ਕਨੈੱਕਸ਼ਨ ਹੀ ਕੱਟ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਦਾ ਸਟੈਮਫੀਲਡਜ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ ਅਗਲੀ ਖ਼ਬਰ ਪੈਟਰੋਲ ਤੇ ਡੀਜ਼ਲ ਤੇਲ ਦੇ ਵਧੇ ਭਾਅ ਤੁਰੰਤ ਵਾਪਸ ਲਏ ਜਾਣ-ਧਰਮਸੋਤ
Ad Position 24