28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ

Ad Position 21
No active advertisement
ਅਜੀਤ ਡੈਸਕ 28-05-2026
ਪਟਿਆਲਾ, 27 ਮਈ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗ ਵਿਖੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਜਿਸ 'ਚ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਬੋਰਡ ਦੇ ਨਤੀਜਿਆਂ 'ਚ ਪਹਿਲੀ ਦੂਸਰੀ ਅਤੇ ਤੀਜੀ ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਪ੍ਰੋਗਰਾਮ 'ਚ ਅਵਤਾਰ ਸਿੰਘ ਰਿਟਾਇਰਡ ਐਕਸੀਅਨ ਨੇ ਮੁੱਖ ਮਹਿਮਾਨ ਦੇ ਤੌਰ 'ਤੇ ਸ਼ਿਰਕਤ ਕੀਤੀ ਤੇ ਬੱਚਿਆਂ ਨੂੰ ਇਨਾਮ ਦੇ ਕੇ ਉਨਾਂ ਦੀ ਹੌਸਲਾ ਅਫਜਾਈ ਕੀਤੀ | ਇਸ ਤੋਂ ਇਲਾਵਾ ਉਨਾਂ ਵਲੋਂ ਨਸ਼ਾ ਰੋਕੋ ਪ੍ਰੋਗਰਾਮ ਵੀ ਕਰਵਾਇਆ ਗਿਆ | ਜਿਸ 'ਚ ਪਰਮਜੀਤ ਸਿੰਘ ਅਗਰਵਾਲ ਨੇ ਬੱਚਿਆਂ ਨੂੰ ਨਸ਼ੇ ਨਾ ਕਰਨ ਬਾਰੇ ਪ੍ਰੇਰਿਤ ਕੀਤਾ | ਉਨਾਂ ਨੇ ਬੱਚਿਆਂ ਨੂੰ ਸਮਝਾਇਆ ਕਿ ਕਿਸ ਤਰਾਂ ਨਸ਼ਾ ਨਾ ਸਿਰਫ ਇਕ ਇਨਸਾਨ ਨੂੰ ਬਰਬਾਦ ਕਰ ਦਿੰਦਾ ਹੈ ਸਗੋਂ ਉਸ ਦੇ ਪਰਿਵਾਰ ਅਤੇ ਸਮਾਜ ਨੂੰ ਵੀ ਬਰਬਾਦੀ ਵੱਲ ਲੈ ਜਾਂਦਾ ਹੈ ਤੇ ਉਨਾਂ ਨੇ ਬੱਚਿਆਂ ਤੋਂ ਪ੍ਰਣ ਲਿਆ ਕਿ ਉਹ ਇਸ ਚੀਜ਼ ਤੋਂ ਹਮੇਸ਼ਾ ਦੂਰ ਰਹਿਣਗੇ | ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਵੀ ਇਸ ਬਾਰੇ ਸੁਚੇਤ ਕਰਨਗੇ | ਪ੍ਰੋਗਰਾਮ ਦੇ ਅੰਤ ਵਿਚ ਪਿ੍ੰਸੀਪਲ ਹਰਿੰਦਰ ਸਿੰਘ ਨੇ ਬੱਚਿਆਂ ਨੂੰ ਸ਼ਾਬਾਸ਼ ਦਿੱਤੀ ਅਤੇ ਉਨਾਂ ਦੀ ਹੌਸਲਾ ਅਫਜਾਈ ਕਰਦੇ ਹੋਏ ਉਮੀਦ ਜਤਾਈ ਕਿ ਅਗਲੇ ਸਾਲ ਉਹ ਇਸ ਤੋਂ ਵੀ ਵਧੀਆ ਨੰਬਰ ਪ੍ਰਾਪਤ ਕਰਕੇ ਵਧੀਆ ਪੁਜ਼ੀਸ਼ਨ ਲੈ ਕੇ ਮੈਰਿਟ 'ਚ ਆਉਣਗੇ |
Ad Position 22
No active advertisement
ਪਿਛਲੀ ਖ਼ਬਰ ਬੰਪਰ ਵੋਟਿੰਗ ਨੇ ਭਾਜਪਾ ਤੇ ਆਮ ਆਦਮੀ ਪਾਰਟੀ ਦੀ ਹਕੀਕਤ ਕੀਤੀ ਬੇਨਕਾਬ-ਐਡਵੋਕੇਟ ਅਭਿਨਵ ਸ਼ਰਮਾ ਅਗਲੀ ਖ਼ਬਰ ਦਾ ਸਟੈਮਫੀਲਡਜ ਇੰਟਰਨੈਸ਼ਨਲ ਸਕੂਲ 'ਚ ਵਿਦਿਆਰਥੀਆਂ ਦੇ ਕਰਵਾਏ ਮੁਕਾਬਲੇ
Ad Position 24