15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਗੁਰਦੁਆਰਾ ਮਗਰ ਸਾਹਿਬ ਵਿਖੇ ਪਵਿੱਤਰ ਸਰੋਵਰ ਦੀ ਕਾਰ ਸੇਵਾ ਸ਼ੁਰੂ, ਅਕਾਲੀ ਆਗੂ ਕਿ੍ਸ਼ਨ ਸਿੰਘ ਸਨੌਰ ਨੇ ਭਰੀ ਹਾਜ਼ਰੀ

Ad Position 21
No active advertisement
ਅਜੀਤ ਡੈਸਕ 29-05-2026
ਦੇਵੀਗੜ੍ਹ, 28 ਮਈ (ਰਾਜਿੰਦਰ ਸਿੰਘ ਮੌਜੀ)-ਗੁਰਦੁਆਰਾ ਪਾਤਸ਼ਾਹੀ ਨੌਵੀਂ ਮਗਰ ਸਾਹਿਬ ਇਸਰਹੇੜੀ ਵਿਖੇ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ 'ਤੇ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਦੀ ਪ੍ਰੇਰਨਾ ਅਤੇ ਦੇਖ-ਰੇਖ ਹੇਠ ਪਵਿੱਤਰ ਸਰੋਵਰ ਦੀ ਕਾਰ ਸੇਵਾ ਬੜੀ ਸ਼ਰਧਾ ਅਤੇ ਭਾਵਨਾ ਨਾਲ ਆਰੰਭ ਹੋ ਗਈ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਕਿ੍ਸ਼ਨ ਸਿੰਘ ਸਨੌਰ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ | ਉਨ੍ਹਾਂ ਨੇ ਜਿੱਥੇ ਗੁਰੂ ਘਰ ਨਤਮਸਤਕ ਹੋ ਕੇ ਆਸ਼ੀਰਵਾਦ ਲਿਆ, ਉੱਥੇ ਹੀ ਆਪਣੇ ਹੱਥਾਂ ਨਾਲ ਸਰੋਵਰ ਦੀ ਸੇਵਾ ਵਿਚ ਹਿੱਸਾ ਪਾ ਕੇ ਜੀਵਨ ਸਫਲਾ ਕੀਤਾ | ਇਹ ਕਾਰ ਸੇਵਾ ਲਗਾਤਾਰ ਤਕਰੀਬਨ ਇੱਕ ਹਫ਼ਤਾ ਚੱਲੇਗੀ, ਜਿਸ ਵਿੱਚ ਇਲਾਕੇ ਅਤੇ ਦੂਰ-ਦੁਰਾਡੇ ਤੋਂ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਦੇ ਪਹੁੰਚਣ ਦੀ ਉਮੀਦ ਹੈ | ਕਾਰ ਸੇਵਾ ਦੀ ਸ਼ੁਰੂਆਤ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਕਿ੍ਸ਼ਨ ਸਿੰਘ ਸਨੌਰ ਨੇ ਆਖਿਆ ਕਿ ਗੁਰੂ ਪਾਤਸ਼ਾਹ ਦੇ ਚਰਨਾਂ ਦੀ ਧੂੜ ਪ੍ਰਾਪਤ ਕਰਨਾ ਅਤੇ ਉਨ੍ਹਾਂ ਦੇ ਦਰ 'ਤੇ ਸੇਵਾ ਕਰਨ ਦਾ ਮੌਕਾ ਬਹੁਤ ਵੱਡੀ ਕਿਸਮਤ ਵਾਲਿਆਂ ਨੂੰ ਮਿਲਦਾ ਹੈ | ਗੁਰਦੁਆਰਾ ਮਗਰ ਸਾਹਿਬ ਇਸਰਹੇੜੀ ਦਾ ਇਤਿਹਾਸ ਬਹੁਤ ਮਹਾਨ ਹੈ ਅਤੇ ਇਸ ਪਵਿੱਤਰ ਸਰੋਵਰ ਦੀ ਸੇਵਾ ਵਿੱਚ ਹਿੱਸਾ ਪਾਉਣਾ ਮੇਰੇ ਲਈ ਪਰਮ ਸੁਭਾਗ ਦੀ ਗੱਲ ਹੈ | ਬਾਬਾ ਅਮਰੀਕ ਸਿੰਘ ਜੀ ਜਿਸ ਭਾਵਨਾ ਨਾਲ ਪੰਥ ਅਤੇ ਗੁਰੂ ਘਰਾਂ ਦੀ ਸੇਵਾ ਸੰਭਾਲ ਕਰ ਰਹੇ ਹਨ, ਉਹ ਪੂਰੀ ਕੌਮ ਲਈ ਪ੍ਰੇਰਨਾ ਸਰੋਤ ਹੈ | ਸਨੌਰ ਨੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਅਤੇ ਖਾਸ ਕਰਕੇ ਇਲਾਕੇ ਦੇ ਨੌਜਵਾਨਾਂ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਉਹ ਇਸ ਇੱਕ ਹਫ਼ਤਾ ਚੱਲਣ ਵਾਲੀ ਕਾਰ ਸੇਵਾ ਵਿੱਚ ਤਨ, ਮਨ ਅਤੇ ਧਨ ਨਾਲ ਵੱਧ-ਚੜ੍ਹ ਕੇ ਯੋਗਦਾਨ ਪਾਉਣ | ਉਨ੍ਹਾਂ ਕਿਹਾ ਕਿ ਅਜਿਹੇ ਧਾਰਮਿਕ ਕਾਰਜ ਸਾਡੀ ਆਉਣ ਵਾਲੀ ਪੀੜ੍ਹੀ ਨੂੰ ਆਪਣੀ ਅਮੀਰ ਵਿਰਾਸਤ ਅਤੇ ਸਿੱਖ ਇਤਿਹਾਸ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ | ਕਾਰ ਸੇਵਾ ਦੇ ਪ੍ਰਬੰਧਕਾਂ ਵਲੋਂ ਦੱਸਿਆ ਗਿਆ ਕਿ ਅਗਲੇ ਇੱਕ ਹਫ਼ਤੇ ਤੱਕ ਚੱਲਣ ਵਾਲੀ ਇਸ ਸੇਵਾ ਦੌਰਾਨ ਬਾਹਰੋਂ ਆਉਣ ਵਾਲੀਆਂ ਸੰਗਤਾਂ ਲਈ ਗੁਰੂ ਕੇ ਲੰਗਰ ਅਤੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਕਾਰ ਸੇਵਾ ਦੇ ਪਹਿਲੇ ਹੀ ਦਿਨ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਹਰ ਕੋਈ ਸਰੋਵਰ ਦੀ ਗਾਰ ਕੱਢਣ ਅਤੇ ਸਫਾਈ ਦੇ ਕਾਰਜਾਂ ਵਿਚ ਮਸਤ ਨਜ਼ਰ ਆਇਆ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ, ਇਲਾਕੇ ਦੀਆਂ ਪ੍ਰਮੁੱਖ ਧਾਰਮਿਕ ਤੇ ਸਿਆਸੀ ਸ਼ਖਸੀਅਤਾਂ ਸਮੇਤ ਵੱਡੀ ਗਿਣਤੀ ਵਿਚ ਪਤਵੰਤੇ ਸੱਜਣ ਅਤੇ ਸ਼ਰਧਾਲੂ ਮੌਜੂਦ ਸਨ | ਜਿੰਨਾਂ ਵਿੱਚ ਸੇਵਾਦਾਰ ਸਤਨਾਮ ਸਿੰਘ ਚੁੰਹਟ,ਕਥਾ ਵਾਚਕ ਭਾਈ ਅਮਨਿੰਦਰ ਸਿੰਘ, ਸਾਬਕਾ ਸਰਪੰਚ ਜਸਵੀਰ ਸਿੰਘ ਚੁੰਹਟ, ਦਵਿੰਦਰ ਸਿੰਘ ਭੋਲਾ, ਬਾਬਾ ਕਾਲ਼ਾ ਸਿੰਘ ਅਤੇ ਬਲਜੀਤ ਸਿੰਘ ਪ੍ਰੀਤ ਨਗਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਮੰਗਲ ਸਿੰਘ ਰੰਗਰੇਟਾ ਵਲੋਂ ਪਾਰਟੀ ਮੈਂਬਰ ਨਿਯੁਕਤ ਅਗਲੀ ਖ਼ਬਰ ਸੰਤ ਬਾਬਾ ਤੁਲਸੀ ਦਾਸ ਦੀ ਬਰਸੀ ਸੰਬੰਧੀ ਚਾਰ ਦਿਨਾਂ ਸਮਾਗਮ ਹੋਇਆ ਸਮਾਪਤ
Ad Position 24