ਸਮਾਣਾ, 29 ਮਈ (ਸਾਹਿਬ ਸਿੰਘ)-ਸਮਾਣਾ ਦੇ ਵਾਰਡ ਨੰਬਰ 16 ਤੋਂ ਜਿੱਤ ਪ੍ਰਾਪਤ ਕਰਨ ਵਾਲੇ ਕਾਂਗਰਸ ਦੇ ਉਮੀਦਵਾਰ ਭਾਈ ਬੇਅੰਤ ਸਿੰਘ ਪੱਪੀ ਨੇ ਆਖਿਆ ਹੈ ਕਿ ਉਨ੍ਹਾਂ ਦੀ ਜਿੱਤ ਲੋਕਾਂ ਦੀ ਜਿੱਤ ਹੈ | ਉਨ੍ਹਾਂ ਵਾਰਡ ਵਾਸੀਆਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਾਰੇ ਵਰਗਾਂ ਦੇ ਲੋਕ ਉਨ੍ਹਾਂ ਨਾਲ ਚਟਾਨ ਵਾਂਗ ਖੜ੍ਹੇ ਹਨ | ਵਾਰਡ ਦੀਆਂ ਸਮੱਸਿਆਵਾਂ ਅਤੇ ਹੋਰ ਮਸਲੇ ਹੱਲ ਕਰਨੇ ਉਨ੍ਹਾਂ ਦੀ ਤਰਜ਼ੀਹ ਹੋਵੇਗੀ | ਉਨ੍ਹਾਂ ਸਾਬਕਾ ਵਿਧਾਇਕ ਰਾਜਿੰਦਰ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਦੀ ਪ੍ਰਧਾਨ ਬੀਬਾ ਗੁਰਸ਼ਰਨ ਕੌਰ ਰੰਧਾਵਾ ਅਤੇ ਕਾਂਗਰਸ ਹਾਈਕਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਨੇ ਉਨ੍ਹਾਂ ਤੇ ਵਿਸ਼ਵਾਸ ਕੀਤਾ ਹੈ | ਬਾਬਾ ਚੂਹੜ ਸਿੰਘ ਨੇ ਵੀ ਭਾਈ ਬੇਅੰਤ ਸਿੰਘ ਪੱਪੀ ਨੂੰ ਮਿਲ ਕੇ ਵਧਾਈਆਂ ਦਿੱਤੀਆਂ | ਇਸ ਮੌਕੇ ਜਗਤਾਰ ਸਿੰਘ ਬਿਜਲਪੁਰ, ਰਤਨ ਸਿੰਘ ਚੀਮਾ, ਜਸਵੰਤ ਸਿੰਘ ਅਮਾਮਗੜ੍ਹ ਅਤੇ ਸੁਖਵਿੰਦਰ ਸਿੰਘ ਮਿਆਲ ਵੀ ਮੌਜੂਦ ਸਨ |