ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਦੇਵੀਗੜ੍ਹ ਵਿਖੇ ਅੱਜ ਖੁੱਲ੍ਹੇਗਾ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦਾ ਨਵਾਂ ਮੁੱਖ ਦਫ਼ਤਰ

Ad Position 21
No active advertisement
ਅਜੀਤ ਡੈਸਕ 30-05-2026
ਦੇਵੀਗੜ੍ਹ, 29 ਮਈ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਸਰਬਪੱਖੀ ਵਿਕਾਸ ਨੂੰ ਹੋਰ ਗਤੀ ਦੇਣ ਅਤੇ ਇਲਾਕੇ ਦੇ ਲੋਕਾਂ ਦੀਆਂ ਰੋਜ਼ਮਰ੍ਹਾ ਦੀਆਂ ਮੁਸ਼ਕਲਾਂ ਦਾ ਇਕੋ ਛੱਤ ਹੇਠ ਨਿਪਟਾਰਾ ਕਰਨ ਲਈ ਇਕ ਵੱਡਾ ਕਦਮ ਚੁੱਕਿਆ ਗਿਆ ਹੈ | ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਵਲੋਂ ਕੱਲ੍ਹ 30 ਮਈ ਦਿਨ ਸ਼ਨੀਵਾਰ ਨੂੰ ਨਵੀਂ ਅਨਾਜ ਮੰਡੀ, ਦੇਵੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਨਵੇਂ ਮੁੱਖ ਦਫ਼ਤਰ ਦਾ ਉਦਘਾਟਨ ਕੀਤਾ ਜਾ ਰਿਹਾ ਹੈ | ਇਸ ਅਹਿਮ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਲਾਕੇ ਦੇ ਲੋਕਾਂ ਵਿਚ ਇਸ ਨਵੇਂ ਦਫ਼ਤਰ ਨੂੰ ਲੈ ਕੇ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਚੇਅਰਮੈਨ ਰਣਜੋਧ ਸਿੰਘ ਹਡਾਣਾ ਨੇ ਹਲਕੇ ਦੇ ਸਮੂਹ ਪੰਚਾਂ-ਸਰਪੰਚਾਂ, ਬਲਾਕ ਸੰਮਤੀ ਮੈਂਬਰਾਂ ਅਤੇ ਆਮ ਆਦਮੀ ਪਾਰਟੀ ਦੇ ਸਮੂਹ ਮਿਹਨਤੀ ਅਹੁਦੇਦਾਰਾਂ ਤੇ ਵਲੰਟੀਅਰਾਂ ਸਮੇਤ ਆਮ ਜਨਤਾ ਨੂੰ ਇਸ ਸਾਦੇ ਉਦਘਾਟਨ ਸਮਾਗਮ ਵਿਚ ਵਿਸ਼ੇਸ਼ ਤੌਰ 'ਤੇ ਪਹੁੰਚਣ ਦੀ ਪੁਰਜ਼ੋਰ ਅਪੀਲ ਕੀਤੀ ਹੈ | ਇਸ ਅਹਿਮ ਪ੍ਰੋਜੈਕਟ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੇ ਬੂਹੇ 'ਤੇ ਜਾ ਕੇ ਸੇਵਾ ਕਰਨ ਦੀ ਸੋਚ 'ਤੇ ਕੰਮ ਕਰ ਰਹੀ ਹੈ | ਇਸੇ ਸੋਚ ਤਹਿਤ ਦੇਵੀਗੜ੍ਹ ਵਿਖੇ ਇਸ ਮੁੱਖ ਦਫ਼ਤਰ ਨੂੰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਇਲਾਕੇ ਦੇ ਲੋਕਾਂ ਨੂੰ ਇਕ ਅਜਿਹਾ ਸਾਂਝਾ ਪਲੇਟਫ਼ਾਰਮ ਮਿਲ ਸਕੇ ਜਿੱਥੇ ਉਹ ਬਿਨਾਂ ਕਿਸੇ ਝਿਜਕ ਦੇ ਆਪਣੀਆਂ ਪ੍ਰਸ਼ਾਸਨਿਕ ਅਤੇ ਵਿਕਾਸ ਸਬੰਧੀ ਮੁਸ਼ਕਲਾਂ ਸਾਂਝੀਆਂ ਕਰ ਸਕਣ | ਹਡਾਣਾ ਨੇ ਅੱਗੇ ਕਿਹਾ ਕਿ ਲੋਕਾਂ ਦੇ ਰੋਜ਼ਮਰ੍ਹਾ ਦੇ ਕੰਮਾਂ, ਚਾਹੇ ਉਹ ਬਿਜਲੀ-ਪਾਣੀ, ਸੜਕਾਂ, ਗਲੀਆਂ-ਨਾਲੀਆਂ ਦੇ ਹੋਣ ਜਾਂ ਫਿਰ ਸਰਕਾਰੀ ਲੋਕ-ਭਲਾਈ ਸਕੀਮਾਂ ਨਾਲ ਸੰਬੰਧਿਤ ਹੋਣ, ਸਾਰੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ 'ਤੇ ਇਸੇ ਦਫ਼ਤਰ ਰਾਹੀਂ ਕਰਵਾਇਆ ਜਾਵੇਗਾ ਅਤੇ ਹੁਣ ਜਨਤਾ ਨੂੰ ਆਪਣੇ ਕੰਮਾਂ ਲਈ ਦੂਰ ਨਹੀਂ ਭਟਕਣਾ ਪਵੇਗਾ | ਇਸ ਦੇ ਨਾਲ ਹੀ ਇਸ ਦਫ਼ਤਰ ਰਾਹੀਂ ਹਲਕੇ ਵਿਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦੀ ਰੋਜ਼ਾਨਾ ਨਿਗਰਾਨੀ ਵੀ ਕੀਤੀ ਜਾਵੇਗੀ ਤਾਂ ਜੋ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਵਿਚ ਪਾਰਦਰਸ਼ਤਾ ਅਤੇ ਤੇਜ਼ੀ ਲਿਆਂਦੀ ਜਾ ਸਕੇ | ਉਨ੍ਹਾਂ ਦਿ੍ੜ੍ਹਤਾ ਪ੍ਰਗਟਾਉਂਦਿਆਂ ਕਿਹਾ ਕਿ ਸਾਡਾ ਮੁੱਖ ਨਿਸ਼ਾਨਾ ਸਨੌਰ ਹਲਕੇ ਨੂੰ ਵਿਕਾਸ ਦੇ ਮਾਮਲੇ ਵਿਚ ਪੂਰੇ ਪੰਜਾਬ ਦਾ ਨੰਬਰ ਇਕ ਹਲਕਾ ਬਣਾਉਣਾ ਹੈ |
Ad Position 22
No active advertisement
ਪਿਛਲੀ ਖ਼ਬਰ ਐਸ. ਡੀ. ਐਮ. ਤੇ ਡੀ.ਐਸ.ਪੀ. ਨੇ ਸਮਾਣਾ 'ਚ ਕਰੰਟ ਦੀ ਲਪੇਟ 'ਚ ਆਏ ਨੌਜਵਾਨ ਦੇ ਇਲਾਜ ਦਾ ਲਿਆ ਜਾਇਜ਼ਾ ਅਗਲੀ ਖ਼ਬਰ ਨਗਰ ਪੰਚਾਇਤ ਭਾਈਰੂਪਾ ਅੰਦਰ 'ਆਪ' ਦੀ ਹੂੰਝਾ ਫੇਰ ਜਿੱਤ
Ad Position 24
No active advertisement