07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਆਲ ਇੰਡੀਆ ਪਿੰਗਲਾ ਆਸ਼ਰਮ ਵਿਖੇ ਅੱਜ ਹੋਣਗੇ 11 ਸਮੂਹਿਕ ਵਿਆਹ

Ad Position 21
No active advertisement
ਅਜੀਤ ਡੈਸਕ 31-05-2026
ਸਨੌਰ, 30 ਮਈ (ਮੋਹਣ ਸਿੰਘ ਭੱਟੀ)-ਮਾਨਵਤਾ ਦੀ ਸੇਵਾ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੀ ਪ੍ਰਮੁੱਖ ਸਮਾਜ ਸੇਵੀ ਸੰਸਥਾ 'ਆਲ ਇੰਡੀਆ ਪਿੰਗਲਾ ਆਸ਼ਰਮ', ਸਨੌਰ ਰੋਡ ਪਟਿਆਲਾ ਵਿਖੇ ਅੱਜ (ਐਤਵਾਰ) ਇੱਕ ਵਿਸ਼ੇਸ਼ ਧਾਰਮਿਕ ਸਮਾਗਮ ਦੌਰਾਨ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਵਿਆਹ ਪੂਰਨ ਗੁਰਮਰਿਆਦਾ ਅਤੇ ਰੀਤੀ-ਰਿਵਾਜਾਂ ਅਨੁਸਾਰ ਕਰਵਾਏ ਜਾ ਰਹੇ ਹਨ | ਇਸ ਮਹਾਨ ਕਾਰਜ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇਣ ਲਈ ਆਸ਼ਰਮ ਦੇ ਮੁੱਖ ਸੰਚਾਲਕ ਸੰਤ ਬਾਬਾ ਬਲਬੀਰ ਸਿੰਘ ਦੀ ਯੋਗ ਅਗਵਾਈ ਹੇਠ ਇੱਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਪ੍ਰਬੰਧਕੀ ਕਮੇਟੀ ਅਤੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ | ਮੀਟਿੰਗ ਦੌਰਾਨ ਸੰਤ ਬਾਬਾ ਬਲਬੀਰ ਸਿੰਘ ਨੇ ਦੱਸਿਆ ਕਿ ਆਸ਼ਰਮ ਸਥਾਪਨਾ ਦਿਵਸ ਦੇ ਮੌਕੇ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀਆਂ ਧੀਆਂ ਦੇ ਘਰ ਵਸਾਉਣ ਦਾ ਬੀੜਾ ਚੁੱਕਿਆ ਗਿਆ ਹੈ | ਉਨ੍ਹਾਂ ਕਿਹਾ ਕਿ ਧੀਆਂ ਸਭ ਦੀਆਂ ਸਾਂਝੀਆਂ ਹੁੰਦੀਆਂ ਹਨ ਅਤੇ ਅਜਿਹੇ ਨੇਕ ਕਾਰਜਾਂ ਵਿੱਚ ਹਿੱਸਾ ਪਾਉਣਾ ਸਭ ਤੋਂ ਵੱਡੀ ਮਾਨਵ ਸੇਵਾ ਹੈ | ਇਸ ਵਿਸ਼ੇਸ਼ ਮੀਟਿੰਗ ਵਿੱਚ ਜਥੇਦਾਰ ਮੋਹਨ ਸਿੰਘ ਕਰਤਾਰਪੁਰ, ਸਾਹਿਬ ਸਿੰਘ, ਸਰਦਾਰ ਸੁਖਵਿੰਦਰ ਸਿੰਘ ਅਤੇ ਦਰਸ਼ਨ ਸਿੰਘ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ ਦੌਰਾਨ ਪ੍ਰਬੰਧਾਂ ਦੀ ਵੰਡ ਕਰਦਿਆਂ ਬੀਬੀ ਜਸਵਿੰਦਰ ਸ਼ਰਮਾ, ਭਾਈ ਮਿਹਰਬਾਨ ਸਿੰਘ ਰਾਣਾ, ਡਾ. ਪ੍ਰਕਾਸ਼ ਸਿੰਘ ਅਤੇ ਹਰਜੋਤ ਸਿੰਘ ਸੰਨੀ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਆਹ ਸਮਾਗਮ ਨੂੰ ਸਫਲ ਬਣਾਉਣ ਲਈ ਡਿਊਟੀਆਂ ਸੰਭਾਲੀਆਂ | ਮੀਟਿੰਗ ਦੇ ਅਖੀਰ ਵਿੱਚ ਜਥੇਦਾਰ ਮੋਹਨ ਸਿੰਘ ਕਰਤਾਰਪੁਰ ਅਤੇ ਹੋਰਨਾਂ ਆਗੂਆਂ ਨੇ ਸਮੂਹ ਇਲਾਕਾ ਨਿਵਾਸੀਆਂ ਅਤੇ ਦਾਨੀ ਸੱਜਣਾਂ ਨੂੰ ਅਪੀਲ ਕੀਤੀ ਕਿ ਉਹ ਕੱਲ੍ਹ ਸਨੌਰ ਰੋਡ ਸਥਿਤ ਪਿੰਗਲਾ ਆਸ਼ਰਮ ਵਿਖੇ ਪਹੁੰਚ ਕੇ ਇਨ੍ਹਾਂ ਧੀਆਂ ਨੂੰ ਆਪਣਾ ਆਸ਼ੀਰਵਾਦ ਦੇਣ ਅਤੇ ਇਸ ਪੁੰਨ ਦੇ ਕਾਰਜ ਦੇ ਗਵਾਹ ਬਣਨ |
Ad Position 22
No active advertisement
ਪਿਛਲੀ ਖ਼ਬਰ ਮੋਬਾਈਲ ਫ਼ੋਨ 'ਤੇ ਗੱਲ ਕਰਦੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਮੌਤ ਅਗਲੀ ਖ਼ਬਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ 'ਚ ਅਧਿਆਪਕ-ਮਾਪੇ ਮਿਲਣੀ ਕਰਵਾਈ
Ad Position 24
No active advertisement