07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਮੋਬਾਈਲ ਫ਼ੋਨ 'ਤੇ ਗੱਲ ਕਰਦੇ ਨੌਜਵਾਨ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਮੌਤ

Ad Position 21
No active advertisement
ਅਜੀਤ ਡੈਸਕ 31-05-2026
ਸਮਾਣਾ, 30 ਮਈ (ਹਰਵਿੰਦਰ ਸਿੰਘ ਟੋਨੀ)-ਸਮਾਣਾ-ਪਾਤੜਾਂ ਸੜਕ 'ਤੇ ਸਥਿਤ ਪੰਜਾਬ ਹਰਿਆਣਾ ਢਾਬੇ ਦੇ ਨੇੜੇ ਰਾਤ ਵਾਪਰੇ ਇਕ ਸੜਕ ਹਾਦਸੇ ਦੌਰਾਨ ਬੰਮਨਾ ਪੱਤੀ ਦੇ ਰਹਿਣ ਵਾਲੇ ਇਕ 30 ਸਾਲਾ ਨੌਜਵਾਨ ਦੀ ਮੌਤ ਹੋ ਗਈ | ਜਾਣਕਾਰੀ ਮੁਤਾਬਿਕ 30 ਸਾਲਾ ਅਵਤਾਰ ਸਿੰਘ ਆਪਣੇ ਦੋਸਤਾਂ ਨਾਲ ਢਾਬੇ 'ਤੇ ਖਾਣਾ ਖਾਣ ਗਿਆ ਸੀ ਤੇ ਉਹ ਖਾਣੇ ਦਾ ਆਰਡਰ ਦੇਣ ਉਪਰੰਤ ਫ਼ੋਨ 'ਤੇ ਗੱਲ ਕਰਦਿਆਂ ਸੜਕ ਵੱਲ ਚਲਾ ਗਿਆ | ਇਸ ਦੌਰਾਨ ਦੂਸਰੇ ਪਾਸੇ ਤੋਂ ਆ ਰਹੇ ਇਕ ਵਾਹਨ ਦੀ ਲਪੇਟ ਵਿਚ ਆਉਣ 'ਤੇ ਅਵਤਾਰ ਸਿੰਘ ਬੁਰੀ ਤਰ੍ਹਾਂ ਕੁਚਲਿਆ ਗਿਆ | ਗੰਭੀਰ ਜ਼ਖਮੀ ਨੌਜਵਾਨ ਨੂੰ ਉਸ ਦੇ ਸਾਥੀਆਂ ਵਲੋਂ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ | ਜਿੱਥੇ ਡਾਕਟਰਾਂ ਨੇ ਅਵਤਾਰ ਸਿੰਘ ਨੂੰ ਮਿ੍ਤਕ ਐਲਾਨ ਦਿੱਤਾ | ਮਿ੍ਤਕ ਦੇ ਪਰਿਵਾਰਕ ਮੈਂਬਰਾਂ ਨੇ ਵਾਹਨ ਚਾਲਕ ਨੂੰ ਗਿ੍ਫ਼ਤਾਰ ਕਰਨ ਦੀ ਮੰਗ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੀਆਂ ਜਾਨਾਂ ਬਚਾਉਣ ਵਾਲੇ ਕੋਰੋਨਾ ਯੋਧਿਆਂ ਦੀਆਂ ਮੰਗਾਂ ਨੂੰ ਸਰਕਾਰ ਪਹਿਲ ਦੇ ਆਧਾਰ 'ਤੇ ਮੰਨੇ-ਜ਼ਿਲ੍ਹਾ ਪ੍ਰਧਾ... ਅਗਲੀ ਖ਼ਬਰ ਆਲ ਇੰਡੀਆ ਪਿੰਗਲਾ ਆਸ਼ਰਮ ਵਿਖੇ ਅੱਜ ਹੋਣਗੇ 11 ਸਮੂਹਿਕ ਵਿਆਹ
Ad Position 24
No active advertisement