07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਿਹਤ ਮੰਤਰੀ ਵਲੋਂ ਵਾਤਾਵਰਨ ਪਾਰਕ ਨੂੰ ਹੋਰ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਯੋਜਨਾ 'ਤੇ ਚਰਚਾ

Ad Position 21
No active advertisement
ਅਜੀਤ ਡੈਸਕ 31-05-2026
ਪਟਿਆਲਾ, 30 ਮਈ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਵਾਤਾਵਰਣ ਪਾਰਕ ਵਿਖੇ ਫਰੈਂਡਜ਼ ਆਫ ਐਨਵਾਇਰਮੈਂਟ ਪਾਰਕ ਕਮੇਟੀ ਦੀ ਅਹਿਮ ਮੀਟਿੰਗ ਵਿੱਚ ਸ਼ਿਰਕਤ ਕੀਤੀ¢ ਇਸ ਮÏਕੇ ਪਾਰਕ ਦੇ ਵਿਕਾਸ, ਵਾਤਾਵਰਣ ਦੀ ਸਾਂਭ-ਸੰਭਾਲ, ਹਰਿਆਲੀ ਵਧਾਉਣ ਲੋਕ ਭਲਾਈ ਨਾਲ ਸਬੰਧਤ ਵੱਖ-ਵੱਖ ਮੁੱਦਿਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ¢ ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਫ਼-ਸੁਥਰਾ ਅਤੇ ਹਰਿਆ-ਭਰਾ ਵਾਤਾਵਰਣ ਮਨੁੱਖੀ ਸਿਹਤ ਲਈ ਬੇਹੱਦ ਜ਼ਰੂਰੀ ਹੈ¢ ਉਨ੍ਹਾਂ ਕਿਹਾ ਕਿ ਵਧ ਰਹੇ ਪ੍ਰਦੂਸ਼ਣ ਅਤੇ ਬਦਲਦੇ ਮÏਸਮੀ ਹਾਲਾਤਾਂ ਦੇ ਮੱਦੇਨਜ਼ਰ ਰੁੱਖ ਲਗਾਉਣਾ ਅਤੇ ਵਾਤਾਵਰਣ ਦੀ ਰੱਖਿਆ ਕਰਨਾ ਸਮੇਂ ਦੀ ਮੁੱਖ ਲੋੜ ਬਣ ਚੁੱਕੀ ਹੈ¢ ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਵਾਤਾਵਰਣ ਸੰਭਾਲ ਲਈ ਕਈ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ ਪਰ ਇਨ੍ਹਾਂ ਯਤਨਾਂ ਨੂੰ ਸਫਲ ਬਣਾਉਣ ਲਈ ਆਮ ਲੋਕਾਂ ਦੀ ਭਾਗੀਦਾਰੀ ਵੀ ਉਤਨੀ ਹੀ ਮਹੱਤਵਪੂਰਨ ਹੈ¢ ਡਾ. ਬਲਬੀਰ ਸਿੰਘ ਨੇ ਮੀਟਿੰਗ ਦÏਰਾਨ ਹਾਜ਼ਰ ਸਥਾਨਕ ਨਿਵਾਸੀਆਂ ਅਤੇ ਕਮੇਟੀ ਮੈਂਬਰਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਨੂੰ ਧਿਆਨ ਨਾਲ ਸੁਣਿਆ¢ ਉਨ੍ਹਾਂ ਪਾਰਕ ਦੇ ਰੱਖ-ਰਖਾਅ, ਸਫ਼ਾਈ, ਬੁਨਿਆਦੀ ਢਾਂਚੇ ਦੇ ਸੁਧਾਰ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਮਿਲੀਆਂ ਮੰਗਾਂ 'ਤੇ ਗੰਭੀਰਤਾ ਨਾਲ ਵਿਚਾਰ ਕਰਦਿਆਂ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਅਤੇ ਸਮੱਸਿਆਵਾਂ ਦੇ ਜਲਦ ਹੱਲ ਲਈ ਦਿਸ਼ਾ-ਨਿਰਦੇਸ਼ ਦਿੱਤੇ¢ ਮੀਟਿੰਗ ਦÏਰਾਨ ਪਾਰਕ ਵਿਚ ਵੱਡੇ ਪੱਧਰ 'ਤੇ ਬੂਟੇ ਲਗਾਉਣ ਅਤੇ ਹਰਿਆਲੀ ਨੂੰ ਹੋਰ ਵਧਾਉਣ ਸਬੰਧੀ ਵੀ ਵਿਸ਼ੇਸ਼ ਚਰਚਾ ਕੀਤੀ ਗਈ¢
ਡਾ. ਬਲਬੀਰ ਸਿੰਘ ਨੇ ਕਿਹਾ ਕਿ ਰੁੱਖ ਨਾ ਸਿਰਫ਼ ਵਾਤਾਵਰਣ ਨੂੰ ਸ਼ੁੱਧ ਬਣਾਉਂਦੇ ਹਨ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਿਹਤਮੰਦ ਅਤੇ ਸੁੰਦਰ ਮਾਹÏਲ ਵੀ ਯਕੀਨੀ ਬਣਾਉਂਦੇ ਹਨ¢ ਉਨ੍ਹਾਂ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਦਾ ਸੱਦਾ ਦਿੱਤਾ¢ ਇਸ ਮÏਕੇ 'ਫਰੈਂਡਜ਼ ਆਫ ਐਨਵਾਇਰਮੈਂਟ ਪਾਰਕ' ਕਮੇਟੀ ਦੇ ਪ੍ਰਧਾਨ ਸ੍ਰੀ ਜਸਵਿੰਦਰ ਸਿੰਘ ਟਿਵਾਣਾ ਨੇ ਕਮੇਟੀ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕਮੇਟੀ ਕਈ ਸਾਲਾਂ ਤੋਂ ਵਾਤਾਵਰਣ ਸੁਰੱਖਿਆ ਅਤੇ ਪਾਰਕ ਦੇ ਵਿਕਾਸ ਲਈ ਨਿਰੰਤਰ ਕੰਮ ਕਰ ਰਹੀ ਹੈ¢ ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਸਮੇਂ-ਸਮੇਂ 'ਤੇ ਰੁੱਖ ਲਗਾਉਣ, ਸਫ਼ਾਈ ਮੁਹਿੰਮਾਂ ਚਲਾਉਣ ਅਤੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕਰਨ ਲਈ ਵੱਖ-ਵੱਖ ਪ੍ਰੋਗਰਾਮ ਆਯੋਜਿਤ ਕੀਤੇ ਜਾਂਦੇ ਹਨ¢ ਮੀਟਿੰਗ ਵਿੱਚ ਹਾਜ਼ਰ ਮੈਂਬਰਾਂ ਨੇ ਪਾਰਕ ਦੇ ਵਿਕਾਸ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਮਿਲ ਰਹੇ ਸਹਿਯੋਗ ਦੀ ਸ਼ਲਾਘਾ ਕਰਦਿਆਂ ਭਵਿੱਖ ਵਿਚ ਵੀ ਵਾਤਾਵਰਣ ਸੰਭਾਲ ਲਈ ਮਿਲ ਕੇ ਕੰਮ ਕਰਨ ਦਾ ਸੰਕਲਪ ਲਿਆ¢ ਇਸ ਮÏਕੇ ਪ੍ਰਧਾਨ ਜਸਵਿੰਦਰ ਸਿੰਘ ਟਿਵਾਣਾ, ਐਡਵੋਕੇਟ ਗੁਰਬਾਜ ਸਿੰਘ ਸੈਕਰੇਟਰੀ, ਐਡਵੋਕੇਟ ਬਲਬੀਰ ਸਿੰਘ ਸਰਪ੍ਰਸਤ, ਗੁਰਦੀਪ ਸਿੰਘ ਸਾਬਕਾ ਏਆਈਜੀ ਸਰਪਰਸਤ, ਸਾਬਕਾ ਪ੍ਰਧਾਨ, ਸੁਖਦੇਵ ਸਿੰਘ ਵਿਰਕ ਸਾਬਕਾ ਐਸ.ਪੀ. ਸਾਬਕਾ ਪ੍ਰਧਾਨ, ਜਸਪਾਲ ਸਿੰਘ ਢਿੱਲੋਂ ਸਾਬਕਾ ਪ੍ਰਧਾਨ, ਅਮਰਜੀਤ ਸਿੰਘ ਘੱਗਾ ਸਾਬਕਾ ਕਮਿਸ਼ਨਰ ਐਕਸਾਈਜ, ਅਮਰਜੀਤ ਸਿੰਘ ਸੋਨੂ ਚÏਹਾਨ ਵਾਈਲਡ ਲਾਈਫ ਐਡਵਾਈਜਰ, ਗੱਜਣ ਸਿੰਘ ਮੀਡੀਆ ਸਕੱਤਰ, ਜਸਬੀਰ ਸਿੰਘ ਗਾਂਧੀ ਆਫਿਸ ਇੰਚਾਰਜ ਹੈਲਥ ਮਨਿਸਟਰ, ਕਰਨਲ ਜੇਬੀ ਸਿੰਘ ਸਾਬਕਾ ਓ.ਐਸ.ਡੀ. ਹੈਲਥ ਮਨਿਸਟਰ, ਡਾ. ਅਨਿਲ ਗਰਗ ਸਾਬਕਾ ਆਯੁਰਵੇਦਿਕ ਜਿਲਾ ਅਫਸਰ, ਕਰਤਾਰ ਸਿੰਘ ਸੰਧੂ, ਰਘਵੀਰ ਸਿੰਘ ਢਿੱਲੋਂ, ਇੰਦਰਜੀਤ ਸਿੰਘ ਨਾਗਪਾਲ ਡਿਪਟੀ ਕਮਿਸ਼ਨਰ ਐਕਸਾਈਜ, ਅਵਤਾਰ ਸਿੰਘ ਲੰਗ, ਵਿਨੈ ਸਿੰਘੀ, ਐਮ.ਐਸ. ਕਾਜਲ ਸਾਬਕਾ ਇੰਜੀਨੀਅਰ ਬੀਐਡ ਆਰ, ਹਰਨੇਕ ਸਿੰਘ ਸਾਬਕਾ ਇੰਜੀਨੀਅਰ ਇੰਚੀਫ ਪੀ.ਐਸ.ਪੀ.ਸੀ.ਐਲ., ਐਮ.ਐਸ. ਖਰÏੜ, ਰਣਧੀਰ ਸਿੰਘ ਨਲੀਨਾ, ਹੇਮ ਗੋਇਲ, ਜੋਗਾ ਸਿੰਘ, ਮੋਹਨ ਸਿੰਘ ਪਟਵਾਰੀ, ਸਤੀਸ਼ ਸ਼ਰਮਾ ਪਟਵਾਰੀ ਆਦਿ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਸਕਾਲਰ ਫੀਲਡਜ਼ ਪਬਲਿਕ ਸਕੂਲ 'ਚ ਮਨਾਇਆ ਬੈਗਲੈੱਸ ਡੇਅ ਅਗਲੀ ਖ਼ਬਰ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੀ ਨਗਰ ਕੌਂਸਲ ਚੋਣਾਂ 'ਚ ਵੋਟ ਪ੍ਰਤੀਸ਼ਤ ਸਭ ਤੋਂ ਵੱਧ ਰਹੀ
Ad Position 24
No active advertisement