07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸੁਰਜੀਤ ਸਿੰਘ ਰੱਖੜਾ ਨੇ ਸਮਾਣਾ 'ਚ 'ਮੇਰੀ ਰਸੋਈ' ਯੋਜਨਾ ਦੀ ਕੀਤੀ ਰਸਮੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 31-05-2026
ਸਮਾਣਾ, 30 ਮਈ (ਪ੍ਰੀਤਮ ਸਿੰਘ ਨਾਗੀ)-ਸਾਬਕਾ ਕੈਬਨਿਟ ਮੰਤਰੀ ਅਤੇ 'ਆਪ' ਆਗੂ ਸੁਰਜੀਤ ਸਿੰਘ ਰੱਖੜਾ ਨੇ ਮਾਨ ਸਰਕਾਰ ਵਲੋਂ ਲੋੜਵੰਦ ਪਰਿਵਾਰਾਂ ਨੂੰ ਪੌਸ਼ਟਿਕ ਖ਼ੁਰਾਕ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ 'ਮੇਰੀ ਰਸੋਈ' ਯੋਜਨਾ ਦੀ ਸਮਾਣਾ ਵਿਖੇ ਰਸਮੀ ਸ਼ੁਰੂਆਤ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਸ. ਰੱਖੜਾ ਨੇ ਕਿਹਾ ਕਿ ਸਮਾਣਾ ਵਾਸੀਆਂ ਲਈ ਇਤਿਹਾਸਿਕ ਦਿਨ ਹੈ ਕਿਉਂਕਿ ਨਗਰ ਕੌਂਸਲ ਚੋਣਾਂ ਦੇ ਸ਼ਾਨਦਾਰ ਨਤੀਜਿਆਂ ਦੇ ਦੂਜੇ ਦਿਨ ਹੀ ਮਾਨ ਸਰਕਾਰ ਦੀਆਂ ਲੋਕ ਹਿਤੈਸ਼ੀ ਯੋਜਨਾਵਾਂ ਦੀ ਸ਼ੁਰੂਆਤ ਸ਼ੁਰੂ ਹੋ ਚੁੱਕੀ ਹੈ | ਉਨ੍ਹਾਂ ਦੱਸਿਆ ਇਹ ਯੋਜਨਾ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਵੱਡੀ ਰਾਹਤ ਸਾਬਤ ਹੋਵੇਗੀ | ਇਸ ਸਕੀਮ ਤਹਿਤ ਸੂਬੇ ਦੇ ਕਰੀਬ 40 ਲੱਖ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਹਰ ਲਾਭਪਾਤਰੀ ਪਰਿਵਾਰ ਨੂੰ ਤਿੰਨ ਮਹੀਨਿਆਂ ਬਾਅਦ ਇੱਕ ਵਿਸ਼ੇਸ਼ ਕਿੱਟ ਦਿੱਤੀ ਜਾਵੇਗੀ, ਜਿਸ ਵਿਚ ਸਰ੍ਹੋਂ ਦਾ ਤੇਲ, ਦਾਲ, ਖੰਡ, ਲੂਣ, ਹਲਦੀ ਅਤੇ ਰਸੋਈ ਦੀਆਂ ਹੋਰ ਜ਼ਰੂਰੀ ਵਸਤਾਂ ਸ਼ਾਮਲ ਹੋਣਗੀਆਂ | ਉਨ੍ਹਾਂ ਕਿਹਾ ਕਿ ਇਹ ਯੋਜਨਾ ਖ਼ਾਸ ਤੌਰ 'ਤੇ ਘਰੇਲੂ ਜ਼ਿੰਮੇਵਾਰੀਆਂ ਨਿਭਾਉਣ ਵਾਲੀਆਂ ਮਹਿਲਾਵਾਂ ਅਤੇ ਬੱਚਿਆਂ ਦੀ ਪੌਸ਼ਟਿਕ ਲੋੜ ਨੂੰ ਧਿਆਨ ਵਿਚ ਰੱਖ ਕੇ ਤਿਆਰ ਕੀਤੀ ਗਈ ਹੈ | ਸ. ਰੱਖੜਾ ਨੇ ਕਿਹਾ ਕਿ ਵਧਦੀ ਮਹਿੰਗਾਈ ਦੇ ਇਸ ਦੌਰ ਵਿਚ 'ਮੇਰੀ ਰਸੋਈ' ਯੋਜਨਾ ਗਰੀਬ ਅਤੇ ਮੱਧ ਵਰਗੀ ਪਰਿਵਾਰਾਂ ਲਈ ਵਿੱਤੀ ਰਾਹਤ ਦਾ ਸਾਧਨ ਬਣੇਗੀ ਅਤੇ ਲੋਕਾਂ ਦੀ ਜ਼ਿੰਦਗੀ ਨੂੰ ਹੋਰ ਸੁਖਾਲਾ ਬਣਾਉਣ ਵਿਚ ਮਦਦਗਾਰ ਸਾਬਤ ਹੋਵੇਗੀ | ਇਸ ਮੌਕੇ ਸੁੱਖੀ ਰੱਖੜਾ, ਕਪੂਰ ਚੰਦ ਬਾਂਸਲ, ਰਾਣਾ ਸੇਖੋਂ, ਅਸ਼ੋਕ ਮੋਦਗਿੱਲ, ਜਗਤਾਰ ਸਿੰਘ ਸੰਧੂ, ਗੁਰਦਿਆਲ ਸਿੰਘ ਰੰਧਾਵਾ, ਸੋਨੀ ਕਿੰਗ, ਸੁਰਜੀਤ ਪੱਪੀ, ਹੋਰ 'ਆਪ' ਦੇ ਮੁਹਤਬਰ ਆਗੂ ਅਤੇ ਵਰਕਰ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਮੈਗਾ ਪੀ.ਟੀ.ਐਮ. 'ਚ ਮਾਪਿਆਂ ਵਲੋਂ ਭਰਵੀਂ ਸ਼ਮੂਲੀਅਤ ਅਗਲੀ ਖ਼ਬਰ ਸਕਾਲਰ ਫੀਲਡਜ਼ ਪਬਲਿਕ ਸਕੂਲ 'ਚ ਮਨਾਇਆ ਬੈਗਲੈੱਸ ਡੇਅ
Ad Position 24