ਪਟਿਆਲਾ, 30 ਮਈ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੂਬੇ ਭਰ ਦੇ ਸਰਕਾਰੀ ਸਕੂਲਾਂ ਅੰਦਰ 'ਸਿੱਖਿਆ ਦਾ ਮਹਾਂ ਜਸ਼ਨ' ਤਹਿਤ ਮੈਗਾ ਪੀਟੀਐਮ (ਮਾਪੇ ਅਧਿਆਪਕ ਮਿਲਣੀ) ਅਤੇ ਮਾਪਿਆਂ ਦੀ ਵਰਕਸ਼ਾਪ ਕਰਵਾਈ¢ ਜਿਸ ਤਹਿਤ ਜ਼ਿਲ੍ਹਾ ਪਟਿਆਲਾ ਦੇ ਸਮੂਹ ਸਰਕਾਰੀ ਪ੍ਰਾਇਮਰੀ ਸਕੂਲਾਂ ਅੰਦਰ ਵੀ ਮੈਗਾ ਪੀਟੀਐਮ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ¢ ਇਸ ਪੀਟੀਐਮ ਦÏਰਾਨ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਭਰਵੀਂ ਸ਼ਮੂਲੀਅਤ ਕਰਦੇ ਹੋਏ ਆਪਣੇ ਬੱਚਿਆਂ ਦੀ ਸਿੱਖਿਆ ਸਮੇਤ ਹੋਰ ਵੱਖ-ਵੱਖ ਗਤੀਵਿਧੀਆਂ ਵਿੱਚ ਭਾਗੀਦਾਰੀ ਬਾਰੇ ਜਾਣਕਾਰੀ ਹਾਸਲ ਕੀਤੀ ਗਈ¢ ਇਸ ਦÏਰਾਨ ਬਲਾਕ ਪਟਿਆਲਾ-2 ਦੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪਿ੍ਥੀ ਸਿੰਘ ਵੱੋਂ ਆਪਣੇ ਬਲਾਕ ਅਧੀਨ ਪੈਂਦੇ ਅੱਧਾ ਦਰਜਨ ਦੇ ਕਰੀਬ ਸਕੂਲਾਂ ਦਾ ਦÏਰਾ ਕਰਕੇ ਮਾਪਿਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ ਗਿਆ¢ ਇਸ ਦÏਰਾਨ ਉਨਾਂ ਨੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਡਕਾਲਾ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਝੰਡੀ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਸੂਲਰ, ਐਲੀਮੈਂਟਰੀ ਸਮਾਰਟ ਸਕੂਲ ਧੀਰੂ ਦੀ ਮਾਜਰੀ, ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਮਲਟੀਪਰਪਜ਼ ਸਮੇਤ ਹੋਰਨਾਂ ਸਕੂਲਾਂ ਦਾ ਦÏਰਾ ਕਰਕੇ ਮਾਪਿਆਂ ਨੂੰ ਸੰਬੋਧਨ ਕੀਤਾ¢ ਬੀਪੀਈਓ ਪਿ੍ਥੀ ਸਿੰਘ ਨੇ ਅੱਗੇ ਕਿਹਾ ਕਿ ਸੂਬੇ ਭਰ ਦੇ ਸਕੂਲਾਂ ਵਿੱਚ ਸਾਰੀਆਂ ਜਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ¢ ਜਿਸ ਨਾਲ ਵਿਦਿਆਰਥੀ ਬਿਨਾਂ ਕਿਸੇ ਦਿੱਕਤ ਪਰੇਸ਼ਾਨੀ ਦੇ ਪੜ੍ਹਾਈ ਕਰ ਰਹੇ ਹਨ¢ ਉਨਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਬੱਚੇ ਨਿੱਜੀ ਸਕੂਲਾਂ ਦੀ ਬਜਾਏ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਏ ਜਾਣ¢ ਇਸ ਦÏਰਾਨ ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਲਈ ਭੇਜੇ ਸਨਮਾਨ ਪੱਤਰ ਦੇ ਕੇ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ¢ ਇਸ ਮਾਪੇ ਅਧਿਆਪਕ ਮਿਲਣੀ ਦÏਰਾਨ ਸਮੂਹ ਸਕੂਲਾਂ ਅੰਦਰ ਮਾਪਿਆਂ ਲਈ ਚਾਹ ਬਿਸਕੁਟ ਦਾ ਪ੍ਰਬੰਧ ਕੀਤਾ ਗਿਆ¢ ਅਖੀਰ ਵਿੱਚ ਸਿੱਖਿਆ ਵਿਭਾਗ ਵੱਲੋਂ ਭੇਜਿਆ ਗਿਆ ਛੁੱਟੀਆਂ ਦਾ ਕੰਮ ਬੱਚਿਆਂ ਨੂੰ ਦਿੱਤਾ ਗਿਆ¢ ਇਸ ਮÏਕੇ ਬਲਾਕ ਮੀਡੀਆ ਕੋਆਰਡੀਨੇਟਰ ਸੁਖਜੀਤ ਸਿੰਘ, ਸੈਂਟਰ ਝੰਡੀ ਦੇ ਸੀਐਚਟੀ ਸਤਵੰਤ ਕÏਰ, ਡਕਾਲਾ ਸਕੂਲ ਦੇ ਇੰਚਾਰਜ ਗੁਰਮੀਤ ਸਿੰਘ, ਸਰਪੰਚ ਸੰਦੀਪ ਸਿੰਘ ਝੰਡੀ, ਮੈਂਬਰ ਪੰਚਾਇਤ ਗੁਲਜਾਰ ਮੁਹੰਮਦ, ਅਧਿਆਪਕ ਗੁਰਜੰਟ ਸਿੰਘ, ਜਸਵਿੰਦਰ ਸਿੰਘ, ਸੋਨੀਆ ਬਾਂਸਲ, ਮਨਪ੍ਰੀਤ ਕÏਰ, ਕੁਲਵਿੰਦਰ ਸਿੰਘ, ਕੁਲਵਿੰਦਰ ਕੌਰ, ਹਰਦੀਪ ਸਿੰਘ, ਕੇਵਲ ਸਿੰਘ, ਸੰਦੀਪ ਕÏਰ ਬਲਵਿੰਦਰ ਸਿੰਘ ਅਤੇ ਮਨਜੀਤ ਕÏਰ ਸਮੇਤ ਵਿਦਿਆਰਥੀਆਂ ਦੇ ਮਾਪੇ ਵੱਡੀ ਗਿਣਤੀ ਵਿਚ ਹਾਜ਼ਰ ਸਨ¢