19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪੰਜਾਬ ਪ੍ਰਧਾਨ ਬਣਨ ਨਾਲ ਸੂਬੇ 'ਚ ਪਾਰਟੀ ਹੋਵੇਗੀ ਮਜ਼ਬੂਤ-ਵਿਕਾਸ ਸ਼ਰਮਾ

Ad Position 21
No active advertisement
ਪੰਜਾਬ ਭਾਜਪਾ ਦੇ ਨਵੇਂ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਗੁਲਦਸਤਾ ਭੇਟ ਕਰਦੇ ਹੋਏ ਹਲਕਾ ਘਨੌਰ ਦੇ ਇੰਚਾਰਜ ਵਿਕਾਸ ਸ਼ਰਮਾ ਅਤੇ ਰਣਦੀਪ ਸਿੰਘ ਦਿਓਲ | ਅਜੀਤ ਤਸਵੀਰ <br/> 01-06-2026
ਘਨÏਰ, 31 ਮਈ (ਸਰਦਾਰਾ ਸਿੰਘ ਲਾਛੜੂ)-ਭਾਰਤੀ ਜਨਤਾ ਪਾਰਟੀ ਦੇ ਹਲਕਾ ਘਨੌਰ ਦੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਵਲੋਂ ਅੱਜ ਚੰਡੀਗੜ੍ਹ ਵਿਖੇ ਪੰਜਾਬ ਭਾਜਪਾ ਦੇ ਨਵ-ਨਿਯੁਕਤ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਇੱਕ ਉੱਚ-ਪੱਧਰੀ ਅਤੇ ਅਹਿਮ ਮੁਲਾਕਾਤ ਕੀਤੀ ਗਈ¢ ਇਸ ਮੁਲਾਕਾਤ ਦੌਰਾਨ ਵਿਕਾਸ ਸ਼ਰਮਾ ਨੇ ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਭਾਜਪਾ ਦੀ ਵਾਗਡੋਰ ਸੰਭਾਲਣ 'ਤੇ ਹਲਕਾ ਘਨੌਰ ਦੇ ਸਮੁੱਚੇ ਭਾਜਪਾ ਆਗੂਆਂ, ਵਰਕਰਾਂ ਅਤੇ ਇਲਾਕਾ ਨਿਵਾਸੀਆਂ ਵਲੋਂ ਨਿੱਘੀ ਵਧਾਈ ਦਿੱਤੀ¢ ਇਸ ਦÏਰਾਨ ਉਨ੍ਹਾਂ ਸੂਬਾ ਪ੍ਰਧਾਨ ਦਾ ਗੁਲਦਸਤਾ ਭੇਟ ਕਰਕੇ ਸਨਮਾਨ ਵੀ ਕੀਤਾ ਅਤੇ ਹਲਕੇ ਦੇ ਸਿਆਸੀ ਹਾਲਾਤਾਂ ਬਾਰੇ ਚਰਚਾ ਕੀਤੀ¢ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਜਪਾ ਆਗੂ ਵਿਕਾਸ ਸ਼ਰਮਾ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੇ ਪ੍ਰਧਾਨ ਬਣਨ ਨਾਲ ਸੂਬੇ ਵਿਚ ਪਾਰਟੀ ਮਜ਼ਬੂਤ ਹੋਵੇਗੀ¢ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਪ੍ਰਧਾਨ ਨੀਤੀਨ ਨਬੀਨ ਅਤੇ ਭਾਜਪਾ ਦੀ ਸਮੁੱਚੀ ਕੇਂਦਰੀ ਲੀਡਰਸ਼ਿਪ ਦੀ ਦੂਰਅੰਦੇਸ਼ੀ ਅਤੇ ਯੋਗ ਅਗਵਾਈ ਹੇਠ ਅੱਜ ਭਾਰਤੀ ਜਨਤਾ ਪਾਰਟੀ ਪੂਰੇ ਭਾਰਤ ਦੇ ਕੋਨੇ ਕੋਨੇ ਵਿਚ ਬੇਹੱਦ ਮਜ਼ਬੂਤੀ ਦੇ ਨਾਲ ਅੱਗੇ ਵੱਧ ਰਹੀ ਹੈ¢ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ-ਪੱਖੀ ਅਤੇ ਵਿਕਾਸਸ਼ੀਲ ਨੀਤੀਆਂ ਕਾਰਨ ਦੇਸ਼ ਦਾ ਹਰ ਵਰਗ, ਚਾਹੇ ਉਹ ਗਰੀਬ, ਕਿਸਾਨ, ਮਜ਼ਦੂਰ ਜਾਂ ਵਪਾਰੀ ਹੋਵੇ, ਸਭ ਭਾਜਪਾ ਦੀਆਂ ਨੀਤੀਆਂ 'ਤੇ ਮੋਹਰ ਲਗਾ ਰਹੇ ਹਨ¢ ਵਿਕਾਸ ਸ਼ਰਮਾ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਵਰਗੇ ਸੁਲਝੇ ਹੋਏ ਅਤੇ ਸੀਨੀਅਰ ਆਗੂ ਨੂੰ ਪੰਜਾਬ ਦੀ ਕਮਾਨ ਮਿਲਣ ਨਾਲ ਸੂਬੇ ਦੇ ਸਮੁੱਚੇ ਭਾਜਪਾ ਵਰਕਰਾਂ ਵਿਚ ਖੁਸ਼ੀ ਅਤੇ ਉਤਸ਼ਾਹ ਦੀ ਲਹਿਰ ਪਾਈ ਜਾ ਰਹੀ ਹੈ¢ ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਪਾਰਟੀ ਜ਼ਮੀਨੀ ਪੱਧਰ 'ਤੇ ਹੋਰ ਵੀ ਜ਼ਿਆਦਾ ਸਰਗਰਮ ਹੋਵੇਗੀ ਅਤੇ ਘਰ-ਘਰ ਜਾ ਕੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਇਆ ਜਾਵੇਗਾ¢ ਨਵੀਂ ਸੂਬਾ ਲੀਡਰਸ਼ਿਪ ਦੇ ਤਜ਼ਰਬੇ ਦਾ ਫਾਇਦਾ ਪਾਰਟੀ ਨੂੰ ਪੰਜਾਬ ਦੇ ਕੋਨੇ-ਕੋਨੇ ਵਿੱਚ ਮਿਲੇਗਾ, ਜਿਸ ਨਾਲ ਸੰਗਠਨ ਨੂੰ ਹੋਰ ਮਜ਼ਬੂਤੀ ਮਿਲੇਗੀ¢ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਬਾਰੇ ਬੋਲਦਿਆਂ ਹਲਕਾ ਇੰਚਾਰਜ ਨੇ ਵੱਡਾ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ਇਸ ਵੇਲੇ ਸੂਬੇ ਦੀ ਮÏਜੂਦਾ ਰਾਜਨੀਤਿਕ ਸਥਿਤੀ ਅਤੇ ਹੋਰਨਾਂ ਪਾਰਟੀਆਂ ਦੀਆਂ ਨਾਕਾਮੀਆਂ ਤੋਂ ਬੁਰੀ ਤਰ੍ਹਾਂ ਅੱਕ ਚੁੱਕੇ ਹਨ ਅਤੇ ਉਹ ਪੰਜਾਬ ਵਿਚ ਇੱਕ ਮਜ਼ਬੂਤ ਤੇ ਸਥਿਰ ਬਦਲ ਦੇਖਣਾ ਚਾਹੁੰਦੇ ਹਨ¢ ਉਨ੍ਹਾਂ ਕਿਹਾ ਕਿ ਭਾਜਪਾ ਹੀ ਪੰਜਾਬ ਨੂੰ ਤਰੱਕੀ ਦੀ ਰਾਹ 'ਤੇ ਲੈ ਕੇ ਜਾ ਸਕਦੀ ਹੈ¢ ਸ਼ਰਮਾ ਨੇ ਪੂਰੇ ਭਰੋਸੇ ਨਾਲ ਕਿਹਾ ਕਿ ਪਾਰਟੀ ਵਰਕਰਾਂ ਦੀ ਦਿਨ-ਰਾਤ ਦੀ ਮਿਹਨਤ ਅਤੇ ਜਨਤਾ ਦੇ ਸਹਿਯੋਗ ਸਦਕਾ 2027 ਦੀਆਂ ਚੋਣਾਂ ਵਿਚ ਪੰਜਾਬ ਦੇ ਅੰਦਰ ਭਾਰਤੀ ਜਨਤਾ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ ਅਤੇ ਸੂਬੇ ਵਿਚ 'ਕਮਲ ਦਾ ਫੁੱਲ' ਹਰ ਹਾਲ ਵਿਚ ਖਿਲੇਗਾ¢ ਇਸ ਮÏਕੇ ਧੂਰੀ ਤੋਂ ਹਲਕਾ ਇੰਚਾਰਜ ਰਣਦੀਪ ਸਿੰਘ ਦਿਓਲ ਵੀ ਮÏਜੂਦ ਸਨ¢
Ad Position 22
No active advertisement
ਪਿਛਲੀ ਖ਼ਬਰ ਝੋਨੇ ਦੇ ਸੀਜ਼ਨ ਮੌਕੇ ਡੀਜ਼ਲ ਦੀਆਂ ਕੀਮਤਾਂ ਵਧਾ ਕੇ ਕਿਸਾਨਾਂ 'ਤੇ ਵਾਧੂ ਬੋਝ ਨਾ ਪਾਇਆ ਜਾਵੇ-ਸੁਖਜੀਤ ਸਿੰਘ ਬਘੌਰਾ ਅਗਲੀ ਖ਼ਬਰ 60 ਲੱਖ ਦੀ ਡਿਜੀਟਲ ਠੱਗੀ ਮਾਰਨ 'ਤੇ 7 ਖ਼ਿਲਾਫ਼ ਮਾਮਲਾ ਦਰਜ
Ad Position 24