19-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸਮਾਣਾ ਨਗਰ ਕੌਂਸਲ ਚੋਣਾਂ ਜੇਤੂ 'ਆਪ' ਉਮੀਦਵਾਰਾਂ ਦਾ ਸੀਤਲਾ ਮਾਤਾ ਮੰਦਰ ਕਮੇਟੀ ਵਲੋਂ ਵਿਸ਼ੇਸ਼ ਸਨਮਾਨ

Ad Position 21
No active advertisement
ਅਜੀਤ ਡੈਸਕ 01-06-2026
ਸਮਾਣਾ, 31 ਮਈ (ਪ੍ਰੀਤਮ ਸਿੰਘ ਨਾਗੀ)-ਸਮਾਣਾ ਨਗਰ ਕੌਂਸਲ ਚੋਣਾਂ ਵਿਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਸਨਮਾਨ ਵਿਚ ਅੱਜ ਇੱਥੇ ਇਕ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ | ਇਸ ਦੌਰਾਨ ਸੀਤਲਾ ਮਾਤਾ ਮੰਦਰ ਕਮੇਟੀ ਵਲੋਂ ਚੇਅਰਮੈਨ ਨਰੇਸ਼ ਕੁਮਾਰ ਨੂਰੀ ਬਾਂਸਲ ਦੀ ਯੋਗ ਅਗਵਾਈ ਹੇਠ ਨਵ-ਨਿਯੁਕਤ ਕੌਂਸਲਰਾਂ ਕਪੂਰ ਚੰਦ ਬਾਂਸਲ ਅਤੇ ਬੇਅੰਤ ਸਿੰਘ ਬੱਗਾ ਦਾ ਨਿੱਘਾ ਸਵਾਗਤ ਕਰਦਿਆਂ ਉਨਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇੱਥੇ ਇਹ ਵੀ ਦਸਣਯੋਗ ਹੈ ਕਿ ਚੋਣਾਂ ਵਿਚ ਜਿੱਤ ਦਰਜ ਕਰਨ ਵਾਲੇ ਆਗੂ ਬੇਅੰਤ ਸਿੰਘ ਬੱਗਾ ਮੌਜੂਦਾ ਸਮੇਂ ਸੀਤਲਾ ਮਾਤਾ ਮੰਦਰ ਕਮੇਟੀ ਸਮਾਣਾ ਦੇ ਪ੍ਰਧਾਨ ਵਜੋਂ ਵੀ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਉਨਾਂ ਦੀ ਇਸ ਦੋਹਰੀ ਖ਼ੁਸ਼ੀ ਅਤੇ ਜਿੱਤ 'ਤੇ ਸਮੁੱਚੀ ਕਮੇਟੀ ਅਤੇ ਸ਼ਹਿਰ ਵਾਸੀਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ | ਇਸ ਸਨਮਾਨ ਸਮਾਰੋਹ ਦੌਰਾਨ ਜੇਤੂ ਉਮੀਦਵਾਰਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਅਤੇ ਸਿਰੋਪਾਉ ਦੇ ਕੇ ਨਿਵਾਜਿਆ ਗਿਆ | ਇਸ ਮੌਕੇ ਹਾਜ਼ਰ ਮੁੱਖ ਸ਼ਖ਼ਸੀਅਤਾਂ ਨੇ ਜੇਤੂ ਆਗੂਆਂ ਨੂੰ ਵਧਾਈ ਦਿੱਤੀ ਅਤੇ ਉਮੀਦ ਜਤਾਈ ਕਿ ਉਹ ਸ਼ਹਿਰ ਦੇ ਵਿਕਾਸ ਕਾਰਜਾਂ ਵਿਚ ਆਪਣਾ ਅਹਿਮ ਯੋਗਦਾਨ ਪਾਉਣਗੇ | ਇਸ ਮੌਕੇ ਸੈਕਟਰੀ ਅਸ਼ੋਕ ਕੁਮਾਰ ਸਿੰਗਲਾ, ਕੈਸ਼ੀਅਰ ਸੰਦੀਪ ਵਰਮਾ, ਜੁਆਇੰਟ ਸੈਕਟਰੀ ਸ਼ੇਖਰ ਸ਼ਰਮਾ, ਕੌਂਸਲਰ ਸੰਦੀਪ ਲੂੰਬਾ, ਅਸ਼ੋਕ ਖੇਤਰਪਾਲ ਤੇ ਗਗਨਦੀਪ ਨਾਗੀ ਤੋਂ ਇਲਾਵਾ ਸੀਤਲਾ ਮਾਤਾ ਮੰਦਰ ਕਮੇਟੀ ਦੇ ਹੋਰ ਵੀ ਕਈ ਪਤਵੰਤੇ ਸੱਜਣ ਅਤੇ ਮੈਂਬਰ ਵੱਡੀ ਗਿਣਤੀ ਵਿਚ ਹਾਜ਼ਰ ਸਨ, ਜਿਨਾਂ ਨੇ ਜੇਤੂ ਉਮੀਦਵਾਰਾਂ ਨੂੰ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸੰਤ ਕੰਬਲੀਵਾਲਾ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਮਨਾਇਆ ਅਗਲੀ ਖ਼ਬਰ ਕੇਵਲ ਸਿੰਘ ਢਿੱਲੋਂ ਦੇ ਭਾਜਪਾ ਪੰਜਾਬ ਪ੍ਰਧਾਨ ਬਣਨ ਨਾਲ ਸੂਬੇ 'ਚ ਪਾਰਟੀ ਹੋਵੇਗੀ ਮਜ਼ਬੂਤ-ਵਿਕਾਸ ਸ਼ਰਮਾ
Ad Position 24