20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜਨਗਣਨਾ 2026-ਪਟਿਆਲਾ ਨਗਰ ਨਿਗਮ ਦੀ ਹੱਦ ਅੰਦਰ ਪਹਿਲੇ ਪੜਾਅ ਦਾ ਕੰਮ ਜ਼ੋਰਾਂ 'ਤੇ

Ad Position 21
No active advertisement
ਅਜੀਤ ਡੈਸਕ 01-06-2026
ਪਟਿਆਲਾ, 31 ਮਈ (ਧਰਮਿੰਦਰ ਸਿੰਘ ਸਿੱਧੂ)-ਨਗਰ ਨਿਗਮ ਪਟਿਆਲਾ ਦੀ ਹੱਦ ਅੰਦਰ ਜਨਗਣਨਾ ਦੇ ਪਹਿਲੇ ਪੜਾਅ ਦਾ ਕਾਰਜ ਪੂਰੀ ਸਰਗਰਮੀ ਅਤੇ ਪਾਰਦਰਸ਼ਤਾ ਨਾਲ ਚੱਲ ਰਿਹਾ ਹੈ | ਇਸ ਸੰਬੰਧੀ ਪ੍ਰਸ਼ਾਸਨਿਕ ਪ੍ਰਬੰਧਾਂ ਦੀ ਜਾਣਕਾਰੀ ਦਿੰਦਿਆਂ ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਇਹ ਸਾਰੀ ਪ੍ਰਕਿਰਿਆ 15 ਮਈ ਤੋਂ 13 ਜੂਨ ਦੇ ਨਿਰਧਾਰਿਤ ਸਮੇਂ ਦੇ ਵਿਚ ਮੁਕੰਮਲ ਕੀਤੀ ਜਾਣੀ ਹੈ | ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਕੰਮ ਨੂੰ ਬਹੁਤ ਹੀ ਸੁਚੱਜੇ, ਆਧੁਨਿਕ ਅਤੇ ਡਿਜੀਟਲ ਢੰਗ ਨਾਲ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਵਲੋਂ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ | ਕਮਿਸ਼ਨਰ ਪਰਮਜੀਤ ਸਿੰਘ ਨੇ ਦੱਸਿਆ ਕਿ ਜਨਗਣਨਾ ਦੀ ਮਹੱਤਤਾ ਨੂੰ ਮੁੱਖ ਰੱਖਦਿਆਂ ਅਤੇ ਕੰਮ ਨੂੰ ਸੁਚਾਰੂ ਰੂਪ ਵਿਚ ਚਲਾਉਣ ਲਈ ਨਗਰ ਨਿਗਮ ਦੇ ਅੰਤਰਗਤ ਆਉਂਦੇ ਸਾਰੇ 60 ਵਾਰਡਾਂ ਨੂੰ 685 ਹਾਊਸ ਲਿਸਟਿੰਗ ਬਲਾਕਾਂ ਵਿਚ ਵੰਡਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ 685 ਬਲਾਕਾਂ ਵਿਚ ਇੰਨੇ ਹੀ (685) ਅਧਿਕਾਰਤ ਗਣਨਾਕਾਰ ਤਾਇਨਾਤ ਕੀਤੇ ਗਏ ਹਨ, ਜੋ ਰੋਜ਼ਾਨਾ ਹਰ ਵਾਰਡ ਦੇ ਘਰ-ਘਰ ਜਾ ਕੇ ਹਾਊਸ ਲਿਸਟਿੰਗ ਦਾ ਕੰਮ ਬੜੀ ਜ਼ਿੰਮੇਵਾਰੀ ਨਾਲ ਕਰ ਰਹੇ ਹਨ | ਜਨਗਣਨਾ ਦੇ ਕੰਮ ਦੀ ਗੁਣਵੱਤਾ ਅਤੇ ਪ੍ਰਗਤੀ ਨੂੰ ਜਾਂਚਣ ਲਈ ਅੱਜ ਸੈਂਸਸ ਦੀ ਡਿਸਟਿ੍ਕਟ ਕੋਆਰਡੀਨੇਟਰ ਪਟਿਆਲਾ ਵਲੋਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਨਿੱਜੀ ਤੌਰ 'ਤੇ ਦੌਰਾ ਕੀਤਾ ਗਿਆ | ਉਨ੍ਹਾਂ ਨੇ ਫ਼ੀਲਡ ਵਿਚ ਜਾ ਕੇ ਇਨੂਮੀਰੇਸਨ ਕਰ ਰਹੇ ਗਣਨਾਕਾਰਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ | ਨਗਰ ਨਿਗਮ ਦੇ ਕਮਿਸ਼ਨਰ ਪਰਮਜੀਤ ਸਿੰਘ ਨੇ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਜਨਗਣਨਾ ਦੇ ਸਹੀ ਅੰਕੜੇ ਹੀ ਭਵਿੱਖ ਵਿਚ ਦੇਸ਼ ਅਤੇ ਸ਼ਹਿਰ ਦੇ ਵਿਕਾਸ ਦੀਆਂ ਯੋਜਨਾਵਾਂ, ਸਕੂਲ, ਹਸਪਤਾਲ ਅਤੇ ਸੜਕਾਂ ਬਣਾਉਣ ਦਾ ਮੁੱਖ ਆਧਾਰ ਬਣਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪੀ.ਐੱਚ.ਸੀ. ਅਜਨੌਦਾ 'ਚ ਮੈਗਾ ਸਪੈਸ਼ਲ ਸਿਹਤ ਕੈਂਪ ਲਗਾਇਆ ਅਗਲੀ ਖ਼ਬਰ ਸਿਹਤ ਮੰਤਰੀ ਡਾ. ਬਲਵੀਰ ਸਿੰਘ ਵਲੋਂ 25 ਲੱਖ ਦੀ ਲਾਗਤ ਨਾਲ ਤਿਆਰ ਹਿਆਣਾ ਕਲਾ ਦੇ ਵਿਕਾਸ ਕਾਰਜਾਂ ਦਾ ਉਦਘਾਟਨ
Ad Position 24