ਨਾਭਾ, 31 ਮਈ (ਜਗਨਾਰ ਸਿੰਘ ਦੁਲੱਦੀ)-ਵਿਧਾਨ ਸਭਾ ਹਲਕਾ ਨਾਭਾ ਦੇ ਨੌਜਵਾਨ ਆਗੂ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਵਲੋਂ ਅੱਜ ਵਾਰਡ ਨੰਬਰ 3 ਤੋਂ ਆਮ ਆਦਮੀ ਪਾਰਟੀ ਦੇ ਜੇਤੂ ਉਮੀਦਵਾਰ ਹਰਪ੍ਰੀਤ ਸਿੰਘ ਪ੍ਰੀਤ ਨੂੰ ਚੋਣ ਜਿੱਤਣ ਤੇ ਮੁਬਾਰਕਬਾਦ ਦਿੱਤੀ ਅਤੇ ਉਹਨਾਂ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਉਪਰੰਤ ਗੱਲਬਾਤ ਕਰਦੇ ਹੋਏ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾ ਕੇ ਸੂਬਾ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਪਿਛਲੇ ਕਰੀਬ 4 ਸਾਲਾਂ ਵਿੱਚ ਹੋਏ ਵਿਕਾਸ ਕਾਰਜਾਂ ਅਤੇ ਲੋਕਾਂ ਲਈ ਚਲਾਈਆਂ ਗਈਆਂ ਯੋਜਨਾ ਤੇ ਮੋਹਰ ਲਾਈ ਹੈ | ਉਨਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਸ਼ਹਿਰ ਦੇ ਅਧੂਰੇ ਪਏ ਕੰਮਾਂ ਨੂੰ ਜਲਦੀ ਪੂਰਾ ਕੀਤਾ ਜਾਵੇਗਾ | ਨਵ ਨਿਯੁਕਤ ਕੌਂਸਲਰ ਹਰਪ੍ਰੀਤ ਸਿੰਘ ਪ੍ਰੀਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਹਾਈਕਮਾਂਡ ਅਤੇ ਵਾਰਡ ਦੇ ਲੋਕਾਂ ਦਾ ਉਹ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦੇ ਹਨ ਜਿਨਾਂ ਵਲੋਂ ਉਨਾਂ ਨੂੰ ਜਿਤਾਇਆ ਗਿਆ ਹੈ | ਨਵ ਨਿਯੁਕਤ ਕੌਂਸਲਰ ਪ੍ਰੀਤ ਨੇ ਕਿਹਾ ਕਿ ਉਹ ਵਾਰਡ ਨੰਬਰ ਤਿੰਨ ਦੇ ਵਿਕਾਸ ਕਾਰਜਾਂ ਵਿਚ ਕਿਸੇ ਵੀ ਤਰਾਂ ਦੀ ਕੋਈ ਖੜੋਤ ਨਹੀਂ ਆਉਣ ਦੇਣਗੇ | ਇਸ ਮੌਕੇ ਹਨਦੀਪ ਸਿੰਘ ਖੱਟੜਾ, ਗੁਰਜੀਤ ਸਿੰਘ ਕੋਟ ਕਲਾਂ ਆਦਿ ਵੀ ਮੌਜੂਦ ਸਨ |