22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੇਵਾ ਕੇਂਦਰ ਮੁਲਾਜ਼ਮਾਂ ਦੀ ਪੰਜਾਬ ਪੱਧਰੀ ਹੜਤਾਲ ਕਾਰਨ ਲੋਕ ਹੋ ਰਹੇ ਨੇ ਖੱਜਲ-ਖੁਆਰ

Ad Position 21
No active advertisement
ਅਜੀਤ ਡੈਸਕ 01-06-2026
ਦੇਵੀਗੜ੍ਹ, 31 ਮਈ (ਰਾਜਿੰਦਰ ਸਿੰਘ ਮੌਜੀ)-ਪੰਜਾਬ ਭਰ ਦੇ ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਵਿੱਢੀ ਗਈ ਪੰਜਾਬ ਪੱਧਰੀ ਹੜਤਾਲ ਅਤੇ ਧਰਨੇ ਕਾਰਨ ਸੂਬੇ ਭਰ ਵਿੱਚ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸੇਵਾ ਕੇਂਦਰ ਪੂਰੀ ਤਰਾਂ ਬੰਦ ਹੋਣ ਕਰਕੇ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਆਪਣੇ ਜ਼ਰੂਰੀ ਕੰਮਕਾਜ ਕਰਵਾਉਣ ਲਈ ਕੇਂਦਰਾਂ ਦੇ ਚੱਕਰ ਕੱਟਣ ਲਈ ਮਜਬੂਰ ਹਨ | ਦੂਰ-ਦੁਰਾਡੇ ਪਿੰਡਾਂ ਤੋਂ ਆਉਣ ਵਾਲੇ ਆਮ ਨਾਗਰਿਕਾਂ ਦਾ ਜਿੱਥੇ ਆਉਣ-ਜਾਣ ਦਾ ਖਰਚਾ ਹੋ ਰਿਹਾ ਹੈ, ਉੱਥੇ ਹੀ ਉਨਾਂ ਦਾ ਕੀਮਤੀ ਸਮਾਂ ਵੀ ਬਰਬਾਦ ਹੋ ਰਿਹਾ ਹੈ | ਲੋਕਾਂ ਦਾ ਕਹਿਣਾ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਜਲਦ ਤੋਂ ਜਲਦ ਕੋਈ ਠੋਸ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਆਮ ਜਨਤਾ ਨੂੰ ਰਾਹਤ ਮਿਲ ਸਕੇ | ਧਰਨੇ 'ਤੇ ਬੈਠੇ ਯੂਨੀਅਨ ਆਗੂਆਂ ਨੇ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਮੁੱਖ ਮੰਗਾਂ ਨੂੰ ਉਜਾਗਰ ਕੀਤਾ, ਜੋ ਹੇਠ ਲਿਖੇ ਅਨੁਸਾਰ ਹਨ ਕਿ ਲੰਮੇ ਸਮੇਂ ਤੋਂ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ | ਸਮੂਹ ਮੁਲਾਜ਼ਮਾਂ ਨੂੰ 58 ਸਾਲ ਤੱਕ ਦੀ ਨੌਕਰੀ ਦੀ ਲਿਖਤੀ ਸੁਰੱਖਿਆ ਦਿੱਤੀ ਜਾਵੇ | ਮੌਜੂਦਾ ਅਸਮਾਨ ਛੂਹ ਰਹੀ ਮਹਿੰਗਾਈ ਨੂੰ ਮੁੱਖ ਰੱਖਦਿਆਂ ਮੁਲਾਜ਼ਮਾਂ ਦੇ ਮਾਸਿਕ ਭੱਤਿਆਂ ਅਤੇ ਤਨਖਾਹਾਂ 'ਚ ਯੋਗ ਵਾਧਾ ਕੀਤਾ ਜਾਵੇ | ਸੂਬਾ ਪ੍ਰਧਾਨ ਦਵਿੰਦਰ ਸ਼ਰਮਾ ਅਤੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਨੇ ਸਾਂਝੇ ਤੌਰ 'ਤੇ ਕਿਹਾ ਕਿ ਅੱਜ ਦੇ ਦੌਰ ਵਿੱਚ ਮਹਿਜ਼ 10,000 ਰੁਪਏ ਦੀ ਨਾਮਾਤਰ ਤਨਖਾਹ ਨਾਲ ਕਿਸੇ ਵੀ ਮੁਲਾਜ਼ਮ ਜਾਂ ਆਮ ਨਾਗਰਿਕ ਦੇ ਪਰਿਵਾਰ ਦਾ ਗੁਜ਼ਾਰਾ ਚੱਲਣਾ ਬਿਲਕੁਲ ਅਸੰਭਵ ਹੈ | ਮੁਲਾਜ਼ਮ ਦਿਨ-ਰਾਤ ਲੋਕਾਂ ਨੂੰ ਸਰਕਾਰੀ ਸੇਵਾਵਾਂ ਪ੍ਰਦਾਨ ਕਰਦੇ ਹਨ, ਪਰ ਖ਼ੁਦ ਆਰਥਿਕ ਮੰਦਹਾਲੀ ਦੀ ਮਾਰ ਝੱਲ ਰਹੇ ਹਨ | ਉਨਾਂ ਕਿਹਾ ਕਿ ਜਿੰਨਾ ਚਿਰ ਸਰਕਾਰ ਸਾਡੀਆਂ ਜਾਇਜ਼ ਮੰਗਾਂ ਨੂੰ ਪ੍ਰਵਾਨ ਨਹੀਂ ਕਰਦੀ, ਉੱਨਾ ਚਿਰ ਇਹ ਹੜਤਾਲ ਅਤੇ ਧਰਨਾ ਪ੍ਰਦਰਸ਼ਨ ਇਸੇ ਤਰਾਂ ਨਿਰੰਤਰ ਜਾਰੀ ਰਹੇਗਾ | ਆਪਣੀਆਂ ਮੰਗਾਂ ਨੂੰ ਲੈ-ਕੇ ਸੇਵਾ ਕੇਂਦਰ ਦੁੱਧਨ ਸਾਧਾਂ ਅਤੇ ਦੇਵੀਗੜ੍ਹ ਦੇ ਮੁਲਾਜ਼ਮਾਂ ਨੇ ਤਹਿਸੀਲਦਾਰ ਦੁੱਧਨ ਸਾਧਾਂ ਨੂੰ ਮੰਗ ਪੱਤਰ ਵੀ ਸੌਂਪਿਆ | ਧਰਨੇ ਵਿਚ ਵੱਡੀ ਗਿਣਤੀ ਵਿਚ ਸੇਵਾ ਕੇਂਦਰਾਂ ਦੇ ਕਰਮਚਾਰੀ ਅਤੇ ਯੂਨੀਅਨ ਮੈਂਬਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਪੁਨਰ ਸੁਰਜੀਤ ਵਲੋਂ ਅੱਜ ਡੀ.ਸੀ. ਦਫ਼ਤਰਾਂ 'ਚ ਸੌਂਪੇ ਜਾਣਗੇ ਮੰਗ ਪੱਤਰ-ਪ੍ਰੋ. ਚੰਦੂਮਾਜਰਾ ਅਗਲੀ ਖ਼ਬਰ ਭਜਨ ਸਿੰਘ ਸਿੰਬੜੋ ਬਲਾਕ ਆਲੋਵਾਲ ਦੇ ਮੰਡਲ ਪ੍ਰਧਾਨ ਨਿਯੁਕਤ
Ad Position 24