22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜਲ ਸਪਲਾਈ ਕਾਮਿਆਂ ਦੀਆਂ ਮੰਗਾਂ ਦਾ ਨਿਪਟਾਰਾਂ ਨਹੀਂ ਹੁੰਦਾ ਤਾਂ 5 ਨੂੰ ਹੋਵੇਗਾ ਸੰਘਰਸ਼-ਨਲੀਨਾ

Ad Position 21
No active advertisement
ਅਜੀਤ ਡੈਸਕ 01-06-2026
ਜਖਵਾਲੀ, 31 ਮਈ (ਨਿਰਭੈ ਸਿੰਘ)-ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ 26 ਸੂਬਾ ਆਗੂ ਜਰਨੈਲ ਸਿੰਘ ਨਲੀਨਾਂ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਜਥੇਬੰਦੀ ਵਲੋਂ ਸੰਘਰਸ਼ ਨੂੰ ਤਿੱਖਾ ਕਰਨ ਦਾ ਐਲਾਨ ਕੀਤਾ ਗਿਆ ਸੀ | ਜਿਸ ਦੇ ਤਹਿਤ ਜਥੇਬੰਦੀ ਦੇ ਸੂਬਾ ਪ੍ਰਧਾਨ ਦਰਸ਼ਵੀਰ ਸਿੰਘ ਰਾਣਾ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸੰਗਰੂਰ ਦੀ ਅਗਵਾਈ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਮੁੰਡੀਆਂ ਕਲਾਂ ਵਿਖੇ ਜਥੇਬੰਦੀ ਨਾਲ ਮੀਟਿੰਗ ਹੋਈ ਜਿਸ ਉਪਰੰਤ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਦਵਿੰਦਰ ਸਿੰਘ ਨਾਭਾ, ਸੂਬਾ ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਸ਼ੀਰਾ, ਸੂਬਾ ਵਿੱਤ ਸਕੱਤਰ ਬਲਜਿੰਦਰ ਸਿੰਘ ਸਮਾਣਾ ਨੇ ਦੱਸਿਆ ਕਿ ਜਲ ਸਪਲਾਈ ਵਿਭਾਗ ਵਿਚ ਇਕ ਵਰਕਰ ਦੇ ਰੂਪ ਵਿਚ ਸੇਵਾਵਾਂ ਨਿਭਾ ਰਹੇ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਅਧੀਨ ਲਿਆਕੇ ਰੈਗੂਲਰ ਕਰਵਾਉਣ ਸਬੰਧੀ ਜਥੇਬੰਦੀ ਨੇ 31 ਮਈ ਨੂੰ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਮੁਹਰੇ ਪੱਕਾ ਮੋਰਚਾ ਲਾਉਣ ਦਾ ਐਲਾਨ ਕੀਤਾ ਸੀ | ਜਿਸ ਉਪਰੰਤ ਅੱਜ ਜਥੇਬੰਦੀ ਦੇ ਵਫਦ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੀਟਿੰਗ ਕਰਨ ਉਪਰੰਤ ਇਹ ਪੂਰਨ ਭਰੋਸਾ ਦਿੱਤਾ ਹੈ ਕਿ 1 ਜੂਨ 2026 ਨੂੰ ਪੰਜਾਬ ਭਵਨ ਚੰਡੀਗੜ੍ਹ ਵਿਖੇ ਵਿਭਾਗੀ ਅਧਿਕਾਰੀਆਂ ਸਮੇਤ ਪੈਨਲ ਮੀਟਿੰਗ ਕਰਕੇ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ | ਉਨ੍ਹਾਂ ਪੂਰਨ ਭਰੋਸਾ ਦਿੱਤਾ ਹੈ ਕਿ ਇਸ ਮੀਟਿੰਗ ਵਿਚ ਸਰਕਾਰ ਕੋਈ ਨਾ ਕੋਈ ਹੱਲ ਕੱਢਕੇ ਇੰਨਲਿਸਟਮੈਂਟ ਤੇ ਆਊਟਸੋਰਸਿੰਗ ਕਾਮਿਆਂ ਨੂੰ ਵਿਭਾਗ ਵਿਚ ਸ਼ਾਮਿਲ ਕਰੇਗੀ | ਇਸ ਉਪਰੰਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਡਿਪਟੀ ਡਾਇਰੈਕਟਰ (ਪ੍ਰਸ਼ਾਸਨ) ਹੈਡ ਆਫਿਸ ਪਟਿਆਲਾ ਵਲੋਂ ਜਥੇਬੰਦੀ ਨੂੰ ਲਿਖਤੀ ਵੀ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ | ਜਿਸ ਤੋਂ ਬਾਅਦ ਸੂਬਾ ਕਮੇਟੀ ਨੇ ਫ਼ੈਸਲਾ ਕੀਤਾ ਕਿ ਸਰਕਾਰ ਦੇ ਆਖਰੀ ਭਰੋਸੇ ਤੇ 31 ਮਈ ਦਾ ਪੱਕਾ ਮੋਰਚਾ ਮੁਲਤਵੀ ਕਰਕੇ ਇਹ ਐਲਾਨ ਕੀਤਾ ਕਿ ਜੇਕਰ 1 ਜੂਨ ਨੂੰ ਵੀ ਵਾਅਦਾ ਖਿਲਾਫੀ ਕੀਤੀ ਤਾਂ 5 ਜੂਨ ਨੂੰ ਪੱਕਾ ਮੋਰਚਾ ਲਾਇਆ ਜਾਵੇਗਾ | ਜਿਸ ਦੀ ਨਿਰੋਲ ਜੁਮੇਵਾਰੀ ਪੰਜਾਬ ਸਰਕਾਰ ਤੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਮੈਨੇਜਮੈਂਟ ਦੀ ਹੋਵੇਗੀ |
Ad Position 22
No active advertisement
ਪਿਛਲੀ ਖ਼ਬਰ ਹਰ ਵਰਕਰ ਤੇ ਆਗੂ ਪਾਰਟੀ ਦੀ ਆਵਾਜ਼ ਘਰ-ਘਰ ਤੱਕ ਪਹੁੰਚਾਏ-ਰਾਜੂ ਖੰਨਾ ਅਗਲੀ ਖ਼ਬਰ ਨਗਰ ਕੌਂਸਲ ਚੋਣ ਨਤੀਜਿਆਂ ਨੇ 2027 'ਚ ਮੁੜ 'ਆਪ' ਸਰਕਾਰ ਬਣਨ ਦੇ ਸੰਕੇਤ ਦਿੱਤੇ-ਚੇਅਰਮੈਨ ਸ਼ਿੰਗਾਰਾ ਸਲਾਣਾ
Ad Position 24