22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਦੇ ਨਵੇਂ ਪ੍ਰਧਾਨ ਬਣਨ ਨਾਲ ਪੰਜਾਬ ਨਵੀਆਂ ਤਰੱਕੀਆਂ ਵੱਲ ਵਧੇਗਾ-ਗੋਗੀ ਟਿਵਾਣਾ

Ad Position 21
No active advertisement
ਅਜੀਤ ਡੈਸਕ 01-06-2026
ਨਾਭਾ, 31 ਮਈ (ਵਰਿੰਦਰ ਵਰਮਾ)-ਕੈਪਟਨ ਅਮਰਿੰਦਰ ਸਾਬਕਾ ਮੁੱਖ ਮੰਤਰੀ ਤੇ ਸਾਬਕਾ ਵਿਦੇਸ਼ ਮੰਤਰੀ ਪ੍ਰਨੀਤ ਕੌਰ ਦੇ ਨਜ਼ਦੀਕੀ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ ਵਜੋਂ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਨੂੰ ਲੈ ਕੇ ਭਾਜਪਾ ਵਰਕਰਾਂ ਅਤੇ ਸਮਰਥਕਾਂ ਵਿਚ ਖੁਸ਼ੀ ਦੀ ਲਹਿਰ ਹੈ | ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਇਸ ਫੈਸਲੇ ਦਾ ਸਵਾਗਤ ਕੀਤਾ ਜਾ ਰਿਹਾ ਹੈ | ਇਨ੍ਹਾਂ ਵਿਚਾਰਾ ਦਾ ਪ੍ਰਗਾਟਾਵਾ ਮੰਡਲ ਪ੍ਰਧਾਨ ਤੇ ਭਾਜਪਾ ਆਗੂ ਤੇਜਪਾਲ ਸਿੰਘ ਗੋਗੀ ਟਿਵਾਣਾ ਨੇ ਕੇਵਲ ਢਿੱਲੋਂ ਨੂੰ ਵਧਾਈਆ ਦਿੰਦਿਆ ਕੀਤਾ, ਉਨ੍ਹਾਂ ਕਿਹਾ ਕੇਵਲ ਸਿੰਘ ਢਿੱਲੋਂ ਲੰਮੇ ਸਮੇਂ ਤੋਂ ਲੋਕਾਂ ਨਾਲ ਜੁੜੇ ਰਹੇ ਹਨ ਅਤੇ ਉਨ੍ਹਾਂ ਦੇ ਰਾਜਨੀਤਿਕ ਤਜਰਬੇ ਨਾਲ ਪਾਰਟੀ ਨੂੰ ਨਵੀਂ ਦਿਸ਼ਾ ਅਤੇ ਮਜ਼ਬੂਤੀ ਮਿਲਣ ਦੀ ਉਮੀਦ ਜਤਾਈ ਜਾ ਰਹੀ ਹੈ | ਪੰਜਾਬ ਇਸ ਸਮੇਂ ਕਈ ਵੱਡੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ | ਨੌਜਵਾਨਾਂ ਦੀ ਬੇਰੁਜ਼ਗਾਰੀ, ਨਸ਼ਿਆਂ ਦੀ ਸਮੱਸਿਆ, ਉਦਯੋਗਾਂ ਦਾ ਘਟਦਾ ਵਿਸ਼ਵਾਸ ਅਤੇ ਕਿਸਾਨਾਂ ਨਾਲ ਜੁੜੇ ਮੁੱਦੇ ਲੋਕਾਂ ਲਈ ਚਿੰਤਾ ਦਾ ਕਾਰਨ ਬਣੇ ਹੋਏ ਹਨ | ਉਨ੍ਹਾਂ ਕਿਹਾ ਕਿ ਅਜਿਹੇ ਸਮੇਂ ਵਿਚ ਭਾਜਪਾ ਪਾਰਟੀ ਦੀ ਨਵੀਂ ਲੀਡਰਸ਼ਿਪ ਤੋਂ ਲੋਕਾਂ ਨੂੰ ਕਾਫੀ ਉਮੀਦਾਂ ਹਨ | ਪਾਰਟੀ ਦਾ ਮੰਨਣਾ ਹੈ ਕਿ ਵਿਕਾਸ, ਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਦੇ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਲਿਆਂਦਾ ਜਾਵੇਗਾ | ਪਾਰਟੀ ਵਰਕਰਾਂ ਦਾ ਕਹਿਣਾ ਹੈ ਕਿ ਨਵੀਂ ਲੀਡਰਸ਼ਿਪ ਨਾਲ ਸੰਗਠਨ ਹੋਰ ਜ਼ਿਆਦਾ ਮਜ਼ਬੂਤ ਹੋਵੇਗਾ ਅਤੇ ਪਿੰਡ ਪੱਧਰ ਤੋਂ ਲੈ ਕੇ ਸ਼ਹਿਰੀ ਇਲਾਕਿਆਂ ਤੱਕ ਭਾਜਪਾ ਦੀ ਪਹੁੰਚ ਵਧੇਗੀ | ਗੋਗੀ ਟਿਵਾਣਾ ਆਉਣ ਵਾਲੇ ਸਮੇਂ ਵਿਚ ਲੋਕਾਂ ਨਾਲ ਸਿੱਧਾ ਸੰਪਰਕ ਬਣਾਉਣ, ਨੌਜਵਾਨਾਂ ਨੂੰ ਪਾਰਟੀ ਨਾਲ ਜੋੜਣ ਅਤੇ ਪੰਜਾਬ ਦੇ ਵਿਕਾਸ ਸੰਬੰਧੀ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਲਈ ਵਿਸ਼ੇਸ਼ ਯੋਜਨਾਵਾਂ ਉਤੇ ਕੰਮ ਕੀਤਾ ਜਾਵੇਗਾ |ਭਾਜਪਾ ਆਗੂ ਗੋਗੀ ਟਿਵਾਣਾ ਨੇ ਕੇਵਲ ਸਿੰਘ ਢਿੱਲੋਂ ਜੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਹੋਰ ਮਜ਼ਬੂਤ ਹੋਵੇਗੀ ਅਤੇ ਪਾਰਟੀ ਦਾ ਆਧਾਰ ਹਰ ਵਰਗ ਵਿਚ ਵਧੇਗਾ | ਉਨ੍ਹਾਂ ਕਿਹਾ ਕਿ ਨਵੇਂ ਪ੍ਰਧਾਨ ਦੀ ਕਾਰਗੁਜ਼ਾਰੀ ਅਤੇ ਤਜਰਬਾ ਪਾਰਟੀ ਨੂੰ ਨਵੀਂ ਉਚਾਈਆਂ ਤੱਕ ਲੈ ਕੇ ਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ | ਟਿਵਾਣਾ ਨੇ ਕਿਹਾ ਕਿ ਪਾਰਟੀ ਵਰਕਰਾਂ ਵਿੱਚ ਨਵਾਂ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਭਾਜਪਾ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਉਤੇ ਖਰਾ ਉਤਰਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਨੇ ਕੇਵਲ ਸਿੰਘ ਢਿੱਲੋਂ ਜੀ ਦੇ ਸਫਲ ਕਾਰਜਕਾਲ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ | ਉਨਾਂ ਨਾਭਾ ਨਗਰ ਕੌਸਲ ਦੀਆ ਚੋਣਾਂ 'ਚ ਭਾਜਪਾ ਦੇ ਜੇਤੂ ਉਮੀਦਵਾਰਾਂ ਨੂੰ ਵੀ ਮੂਬਾਰਕਾਂ ਦਿੰਦਿਆਂ ਨਾਭਾ ਵਾਸੀਆਂ ਦਾ ਧੰਨਵਾਦ ਕੀਤਾ¢
Ad Position 22
No active advertisement
ਪਿਛਲੀ ਖ਼ਬਰ ਫਾਸਟ ਫੂਡ ਖਾਣ ਕਾਰਨ ਬੱਚੇ ਹੋ ਰਹੇ ਹਨ ਮੋਟਾਪੇ ਤੇ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਅਗਲੀ ਖ਼ਬਰ ਨਗਰ ਕੌਂਸਲ ਸਮਾਣਾ ਵਿਚ 'ਆਪ' ਦੀ ਜਿੱਤ ਪੰਜਾਬ ਸਰਕਾਰ ਦੀਆਂ ਨੀਤੀਆਂ 'ਤੇ ਮੋਹਰ-ਰੱਖੜਾ
Ad Position 24