12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸੰਘਰਸ਼ ਕਰ ਰਹੀਆਂ ਨਰਸਾਂ ਦੇ ਸਮਰਥਨ ’ਚ ਪਹੁੰਚੇ ਸੰਜੀਵ ਸ਼ਰਮਾ ਕਾਲੂ

Ad Position 21
No active advertisement
ਅਜੀਤ ਡੈਸਕ 02-06-2026
ਪਟਿਆਲਾ, 1 ਜੂਨ (ਧਰਮਿੰਦਰ ਸਿੰਘ ਸਿੱਧੂ)-ਕੋਰੋਨਾ ਕਾਲ ਦੌਰਾਨ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਲੋਕਾਂ ਦੀ ਸੇਵਾ ਕਰਨ ਵਾਲੀਆਂ ਸਟਾਫ਼ ਨਰਸਾਂ ਅੱਜ ਆਪਣੇ ਹੱਕਾਂ ਲਈ ਸੜਕਾਂ ‘ਤੇ ਸੰਘਰਸ਼ ਕਰਨ ਲਈ ਮਜਬੂਰ ਹਨ। ਸਿਹਤ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਬਾਹਰ ਬੈਠੀਆਂ ਕੋਰੋਨਾ ਯੋਧਾ ਨਰਸਾਂ ਵਲੋਂ ਲਗਾਤਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਨਰਸਾਂ ਆਪਣੇ ਪਰਿਵਾਰਾਂ ਸਮੇਤ ਧਰਨੇ ‘ਤੇ ਡਟੀਆਂ ਹੋਈਆਂ ਹਨ ਅਤੇ ਸਰਕਾਰ ਤੋਂ ਪੱਕੀ ਨੌਕਰੀ ਦੀ ਮੰਗ ਕਰ ਰਹੀਆਂ ਹਨ। ਇਸ ਦੌਰਾਨ ਸੰਜੀਵ ਸ਼ਰਮਾ ਕਾਲੂ ਜ਼ਿਲਾ ਪ੍ਰਧਾਨ ਯੂਥ ਕਾਂਗਰਸ ਧਰਨੇ ਵਿਚ ਪਹੁੰਚੇ ਅਤੇ ਨਰਸਾਂ ਦੇ ਸੰਘਰਸ਼ ਦਾ ਸਮਰਥਨ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਜਿਹੜੀਆਂ ਨਰਸਾਂ ਨੇ ਕੋਰੋਨਾ ਮਹਾਂਮਾਰੀ ਦੌਰਾਨ ਦਿਨ-ਰਾਤ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋਕਾਂ ਦੀ ਸੇਵਾ ਕੀਤੀ, ਅੱਜ ਉਨਾਂ ਨੂੰ ਆਪਣੇ ਹੱਕਾਂ ਲਈ ਧੁੱਪ ਵਿਚ ਬੈਠਣ ਲਈ ਮਜਬੂਰ ਕਰਨਾ ਬਹੁਤ ਹੀ ਦੁਖਦਾਈ ਅਤੇ ਨਿੰਦਣਯੋਗ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਕੋਰੋਨਾ ਯੋਧਿਆਂ ਨਾਲ ਜੋ ਵਾਅਦੇ ਕੀਤੇ ਸਨ, ਉਹ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਸਰਕਾਰ ਨੂੰ ਤੁਰੰਤ ਨਰਸਾਂ ਦੀਆਂ ਮੰਗਾਂ ਮੰਨ ਕੇ ਉਨਾਂ ਨੂੰ ਪੱਕਾ ਕਰਨਾ ਚਾਹੀਦਾ ਹੈ, ਨਹੀਂ ਤਾਂ ਲੋਕਾਂ ਵਿਚ ਸਰਕਾਰ ਪ੍ਰਤੀ ਗ਼ੱੁਸਾ ਹੋਰ ਵਧੇਗਾ। ਇਸ ਮੌਕੇ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ। ਸਟਾਫ਼ ਨਰਸਾਂ ਦੀ ਆਗੂ ਚਰਨਜੋਤ ਕੌਰ ਨੇ ਦੱਸਿਆ ਕਿ 3 ਜਨਵਰੀ 2022 ਨੂੰ ਜਦੋਂ ਕੋਰੋਨਾ ਯੋਧੇ ਰਾਜਿੰਦਰਾ ਹਸਪਤਾਲ ਦੀ ਛੱਤ ਉੱਪਰ ਮਰਨ ਵਰਤ ‘ਤੇ ਬੈਠੇ ਸਨ, ਉਸ ਵੇਲੇ ਮੌਜੂਦਾ ਮੁੱਖ ਮੰਤਰੀ ਪੰਜਾਬ ਅਤੇ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਨੇ ਆ ਕੇ ਭਰੋਸਾ ਦਿੱਤਾ ਸੀ ਕਿ ਸਰਕਾਰ ਬਣਦੇ ਹੀ ਉਨਾਂ ਨੂੰ ਪੱਕੀ ਨੌਕਰੀ ਦਿੱਤੀ ਜਾਵੇਗੀ। ਪਰ ਅੱਜ ਉਹੀ ਕੋਰੋਨਾ ਯੋਧੇ ਆਪਣੇ ਹੱਕਾਂ ਲਈ ਸੜਕਾਂ ‘ਤੇ ਧੱਕੇ ਖਾ ਰਹੇ ਹਨ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਜਿਹੜੀ ਸਰਕਾਰ ਮਾਵਾਂ-ਧੀਆਂ ਦੇ ਸਤਿਕਾਰ ਦੀਆਂ ਗੱਲਾਂ ਕਰਦੀ ਹੈ, ਉਸ ਨੂੰ ਧੁੱਪ ਵਿਚ ਬੈਠੀਆਂ ਇਹ ਮਾਵਾਂ-ਧੀਆਂ ਨਜ਼ਰ ਨਹੀਂ ਆ ਰਹੀਆਂ। ਨਰਸਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨਾਂ ਦੀਆਂ ਮੰਗਾਂ ਜਲਦ ਪੂਰੀਆਂ ਨਾ ਹੋਈਆਂ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਉਨਾਂ ਨਾਲ ਅਮਰਪ੍ਰੀਤ ਸਿੰਘ ਬੌਬੀ, ਐਡ. ਸੇਵਕ ਸਿੰਘ ਝਿੱਲ ਸਾਬਕਾ ਕੌਂਸਲਰ, ਮਾਧਵ ਸਿੰਗਲਾ, ਰਿਦਮ ਸ਼ਰਮਾ, ਰਵੀ ਮੱਟੂ, ਗੁਰਮੀਤ ਸਿੰਘ, ਰਣਬੀਰ ਸਿੰਘ, ਗੌਰਵ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਫ਼ਤਰ ਵਿਚ ਲੇਟ ਆਉਣ ਵਾਲੇ ਮੁਲਾਜ਼ਮਾਂ ਖਿਲਾਫ ਕੱਸਿਆ ਜਾਵੇਗਾ ਸ਼ਿਕੰਜਾ ਅਗਲੀ ਖ਼ਬਰ ਅੰਜੂ ਢੰਡ ਅਤੇ ਅਮੀਤਾ ਅੰਗਰੀਸ਼ ਨੂੰ ਦਿੱਤੀ ਨਿੱਘੀ ਵਿਦਾਇਗੀ
Ad Position 24