12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

�ਪਨ ਯੂਨੀਵਰਸਿਟੀ ਦੇ ਰਾਜਨੀਤਿਕ ਵਿਭਾਗ ਵਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ

Ad Position 21
No active advertisement
ਅਜੀਤ ਡੈਸਕ 02-06-2026
ਪਟਿਆਲਾ, 1 ਜੂਨ (ਗੁਰਵਿੰਦਰ ਸਿੰਘ �ਲਖ)-ਜਗਤ ਗੁਰੂ ਨਾਨਕ ਦੇਵ ਪੰਜਾਬ ਰਾਜ �ਪਨ ਯੂਨੀਵਰਸਿਟੀ, ਪਟਿਆਲਾ ਦੇ ਰਾਜਨੀਤੀ ਸ਼ਾਸਤਰ ਵਿਭਾਗ ਵਲੋਂ ‘‘ਪੋਲਿਟੀਕਲ ਮੀਮਜ ਐਂਡ ਕੈਰੀਕੇਚਰਜ” ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਰਤਨ ਸਿੰਘ ਦੀ ਯੋਗ ਅਗਵਾਈ ਅਤੇ ਸੈਂਟਰ ਫ਼ਾਰ ਕੁਆਲਿਟੀ ਐਸੋਰੈਂਸ ਦੇ ਸਹਿਯੋਗ ਨਾਲ ਕਰਵਾਏ ਗਏ। ਇਸ ਮੁਕਾਬਲੇ ਦਾ ਆਯੋਜਨ ਰਾਜਨੀਤੀ ਸ਼ਾਸਤਰ ਵਿਭਾਗ ਦੀ ਮੁਖੀ ਡਾ. ਸੁਖਪਾਲ ਕੌਰ ਦੀ ਨਿਗਰਾਨੀ ਹੇਠ ਕੀਤਾ ਗਿਆ। ਪ੍ਰੋਗਰਾਮ ਦੇ ਕਨਵੀਨਰ ਡਾ. ਗੁਰਜੀਤ ਕੌਰ ਨੇ ਕਮਲਵੀਰ ਸਿੰਘ ਦੇ ਸਹਿਯੋਗ ਨਾਲ ਸਮੁੱਚੇ ਪ੍ਰੋਗਰਾਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਇਆ। ਮੁਕਾਬਲੇ ਵਿਚ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ 30 ਤੋਂ ਵੱਧ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਮਕਾਲੀ ਰਾਜਨੀਤਿਕ ਅਤੇ ਸਮਾਜਿਕ ਮੁੱਦਿਆਂ ਨਾਲ ਸੰਬੰਧਿਤ ਪੋਸਟਰ ਤਿਆਰ ਕਰਕੇ ਆਪਣੀ ਸਿਰਜਣਾਤਮਿਕ ਯੋਗਤਾ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਲੋਕਤੰਤਰ, ਸਾਸਨ ਪ੍ਰਬੰਧ, ਚੋਣਾਂ, ਰਾਜਨੀਤਿਕ ਸੰਚਾਰ ਅਤੇ ਜਨਮਤ ਨਿਰਮਾਣ ਵਿੱਚ ਸੋਸ਼ਲ ਮੀਡੀਆ ਦੀ ਭੂਮਿਕਾ ਵਰਗੇ ਮਹੱਤਵਪੂਰਨ ਵਿਸ਼ਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਿੱਤਰਾਂ ਰਾਹੀਂ ਪੇਸ਼ ਕੀਤਾ। ਪੋਸਟਰਾਂ ਵਿੱਚ ਮੌਜੂਦਾ ਰਾਜਨੀਤਿਕ ਹਾਲਾਤਾਂ ਅਤੇ ਸਮਾਜਿਕ ਚੁਣੌਤੀਆਂ ਨੂੰ ਵੀ ਬਾਖ਼ੂਬੀ ਦਰਸਾਇਆ ਗਿਆ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਸਿਮਰਨਜੀਤ ਕੌਰ ਨੇ ਪਹਿਲਾ, ਦਮਨਪ੍ਰੀਤ ਕੌਰ ਨੇ ਦੂਜਾ ਅਤੇ ਜੋਇਨਿਤਾ ਅਗਰਵਾਲ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਮੁਕਾਬਲੇ ਵਿੱਚ ਭਾਗ ਲੈਣ ਵਾਲੇ ਹੋਰ ਸਾਰੇ ਵਿਦਿਆਰਥੀਆਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਪੇਸ਼ ਕੀਤੇ ਗਏ ਪੋਸਟਰਾਂ ਦਾ ਮੁਲਾਂਕਣ ਡਾ. ਸੁਖਪਾਲ ਕੌਰ (ਰਾਜਨੀਤੀ ਸ਼ਾਸਤਰ ਵਿਭਾਗ), ਡਾ. ਸਤਿੰਦਰ ਕੌਰ (ਇਤਿਹਾਸ ਵਿਭਾਗ) ਅਤੇ ਡਾ. ਕਵਿਤਾ ਸਹਾਰਨ (ਸਮਾਜ ਸ਼ਾਸਤਰ ਵਿਭਾਗ) ਵਲੋਂ ਵਿਸ਼ੇ ਨਾਲ ਸੰਬੰਧਿਤਤਾ, ਸੰਦੇਸ ਦੀ ਸਪਸ਼ਟਤਾ, ਰਚਨਾਤਮਿਕਤਾ ਅਤੇ ਸਮੁੱਚੀ ਪੇਸ਼ਕਾਰੀ ਦੇ ਆਧਾਰ ‘ਤੇ ਕੀਤਾ ਗਿਆ। ਇਸ ਮੌਕੇ ਐਸੋਸੀਏਟ ਡੀਨ ਅਕਾਦਮਿਕ ਮਾਮਲੇ ਡਾ. ਅਮਿਤੋਜ ਸਿੰਘ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਆਪਣੀ ਰਾਜਨੀਤਿਕ ਜਾਗਰੂਕਤਾ ਅਤੇ ਵਿਚਾਰਾਂ ਨੂੰ ਕਲਾਤਮਕ ਅਤੇ ਨਵੀਨਤਾਕਾਰੀ ਢੰਗ ਨਾਲ ਪ੍ਰਗਟ ਕਰਨ ਲਈ ਪ੍ਰਭਾਵਸ਼ਾਲੀ ਮੰਚ ਪ੍ਰਦਾਨ ਕਰਦੇ ਹਨ। ਉਨ੍ਹਾਂ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਅਕਾਦਮਿਕ ਅਤੇ ਸਿਰਜਣਾਤਮਿਕ ਗਤੀਵਿਧੀਆਂ ਨਾਗਰਿਕ ਚੇਤਨਾ, ਆਲੋਚਨਾਤਮਿਕ ਸੋਚ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਨੂੰ ਮਜ਼ਬੂਤ ਕਰਨ ‘ਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਆਈ.ਟੀ.ਆਈ. ਪਾਸ ਨੌਜਵਾਨਾਂ ਵਲੋਂ ਬਿਜਲੀ ਨਿਗਮ ਮੂਹਰੇ ਲਗਾਇਆ ਧਰਨਾ ਅਗਲੀ ਖ਼ਬਰ ਨਿਗਮ ਮੁਲਾਜਮਾਂ ਵਲੋਂ ਮੰਗਾਂ ਮੰਨਵਾਉਣ ਲਈ ਦਿੱਤਾ ਧਰਨਾ
Ad Position 24