08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜੇ. ਈ. ਈ. ਐਡਵਾਂਸ 2026 'ਚ ਪਟਿਆਲਾ ਜ਼ਿਲ੍ਹੇ ਨੇ ਮਾਰੀ ਬਾਜ਼ੀ, ਪੰਜਾਬ ਭਰ 'ਚੋਂ ਰਿਹਾ ਮੋਹਰੀ

Ad Position 21
No active advertisement
ਅਜੀਤ ਡੈਸਕ 03-06-2026
ਪਟਿਆਲਾ, 2 ਜੂਨ (ਧਰਮਿੰਦਰ ਸਿੰਘ ਸਿੱਧੂ)-ਜੇ.ਈ.ਈ. ਐਡਵਾਂਸ 2026 ਦੀ ਪ੍ਰੀਖਿਆ ਵਿਚ ਪਟਿਆਲਾ ਜ਼ਿਲ੍ਹਾ ਇਕ ਵਾਰ ਫਿਰ ਪੂਰੇ ਪੰਜਾਬ ਵਿਚੋਂ ਮੋਹਰੀ ਬਣ ਕੇ ਉੱਭਰਿਆ ਹੈ | ਦੇਸ਼ ਪੱਧਰ 'ਤੇ ਕਰਵਾਈ ਗਈ ਇਸ ਵੱਕਾਰੀ ਪ੍ਰੀਖਿਆ ਵਿਚ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਕੁੱਲ 13 ਵਿਦਿਆਰਥੀਆਂ ਨੇ ਸਫਲਤਾ ਹਾਸਲ ਕਰਕੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ | ਜ਼ਿਲ੍ਹਾ ਸਿੱਖਿਆ ਅਫ਼ਸਰ ਪਟਿਆਲਾ ਸ਼ਾਲੂ ਮਹਿਰਾ ਨੇ ਸਫਲ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਇਸ ਉਪਲਬਧੀ ਦਾ ਸਿਹਰਾ ਵਿਦਿਆਰਥੀਆਂ ਦੀ ਮਿਹਨਤ, ਮਾਪਿਆਂ ਦੇ ਸਹਿਯੋਗ ਅਤੇ ਅਧਿਆਪਕਾਂ ਦੀ ਸੁਚੱਜੀ ਅਗਵਾਈ ਨੂੰ ਦਿੱਤਾ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਦਿਆਰਥੀਆਂ ਦੀ ਤਿਆਰੀ ਅਤੇ ਮਾਰਗ ਦਰਸ਼ਨ ਵਿਚ ਸਾਬਕਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸੰਜੀਵ ਕੁਮਾਰ ਸ਼ਰਮਾ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ | ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਪਟਿਆਲਾ ਡਾ. ਰਵਿੰਦਰਪਾਲ ਸਿੰਘ ਨੇ ਸਫਲ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀਆਂ ਪਸੰਦੀਦਾ ਇੰਡੀਅਨ ਇੰਸਟੀਚਿਊਟ ਆਫ਼ ਟੈਕਨਾਲੋਜੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਅਤੇ ਦੇਸ਼ ਦੀਆਂ ਪ੍ਰਮੁੱਖ ਤਕਨੀਕੀ ਸੰਸਥਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ | ਇਸ ਮੌਕੇ ਸਾਥੀ ਟੀਮ ਦੇ ਮੈਂਬਰਾਂ ਪੀਡੀਐਮ ਸੰਦੀਪ ਕੁਮਾਰ ਪਿ੍ੰਸੀਪਲ, ਮਨਦੀਪ ਕੌਰ ਅੰਟਾਲ ਪਿ੍ੰਸੀਪਲ, ਸੁਧੀਰ ਕੁਮਾਰ ਪਿ੍ੰਸੀਪਲ, ਦੀਪਕ ਕੁਮਾਰ ਲੈਕਚਰਾਰ ਮੈਥ ਅਤੇ ਦੌਲਤ ਰਾਮ ਜ਼ਿਲ੍ਹਾ ਨੋਡਲ ਲੈਕਚਰਾਰ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਖ਼ੁਸ਼ੀ ਮਨਾਈ | ਜ਼ਿਲ੍ਹਾ ਨੋਡਲ ਲੈਕਚਰਾਰ ਦੌਲਤ ਰਾਮ ਨੇ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਦੇ 8 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਪਾਸ ਕੀਤੀ ਸੀ, ਜਦਕਿ ਇਸ ਸਾਲ ਇਹ ਗਿਣਤੀ ਵੱਧ ਕੇ 13 ਹੋ ਗਈ ਹੈ | ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿਚੋਂ 8 ਵਿਦਿਆਰਥੀ ਨਾਨ ਐੱਸ.ਓ.ਈ. ਸਕੂਲਾਂ ਨਾਲ ਸੰਬੰਧਿਤ ਹਨ, ਜਿਨ੍ਹਾਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਉਣਾ, ਧੰਗੇੜਾ, ਸਿਵਲ ਲਾਈਨਜ਼, ਸ਼ੇਖ਼ੂਪੁਰਾ, ਨੰਦਪੁਰ ਕੇਸ਼ੋ, ਵਜੀਦਪੁਰ ਅਤੇ ਪਬਰੀ ਦੇ ਵਿਦਿਆਰਥੀ ਸ਼ਾਮਲ ਹਨ | ਇਸ ਤੋਂ ਇਲਾਵਾ ਸਕੂਲ ਆਫ਼ ਐਮੀਨੈਂਸ ਘੱਗਾ ਦੀ ਵਿਦਿਆਰਥਣ ਨਵਜੋਤ ਕੌਰ ਅਤੇ ਮੈਰੀਟੋਰੀਅਸ ਸਕੂਲਾਂ ਦੇ 4 ਵਿਦਿਆਰਥੀਆਂ ਨੇ ਵੀ ਇਹ ਪ੍ਰੀਖਿਆ ਸਫਲਤਾਪੂਰਵਕ ਪਾਸ ਕੀਤੀ ਹੈ | ਸਫਲ ਵਿਦਿਆਰਥੀਆਂ ਵਿਚੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਉਣਾ ਦੇ ਵਿਦਿਆਰਥੀ ਹਰਸ਼ ਕਮਲ ਨੇ ਆਲ ਇੰਡੀਆ ਰੈਂਕ 3939 ਹਾਸਲ ਕਰਕੇ ਜ਼ਿਲ੍ਹੇ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ | ਪੀਡੀਐਮ ਸੰਦੀਪ ਕੁਮਾਰ ਨੇ ਦੱਸਿਆ ਕਿ ਪੂਰੇ ਪੰਜਾਬ ਵਿਚ ਨਾਨ ਐੱਸਓਈ ਸਕੂਲਾਂ ਦੇ ਕੁੱਲ 54 ਵਿਦਿਆਰਥੀਆਂ ਨੇ ਜੇਈਈ ਐਡਵਾਂਸ 2026 ਪ੍ਰੀਖਿਆ ਪਾਸ ਕੀਤੀ ਹੈ, ਜਿਨ੍ਹਾਂ ਵਿਚੋਂ 13 ਵਿਦਿਆਰਥੀ ਇਕੱਲੇ ਪਟਿਆਲਾ ਜ਼ਿਲ੍ਹੇ ਨਾਲ ਸੰਬੰਧਿਤ ਹਨ | ਉਨ੍ਹਾਂ ਕਿਹਾ ਕਿ ਇਹ ਜ਼ਿਲ੍ਹੇ ਲਈ ਮਾਣ ਵਾਲੀ ਪ੍ਰਾਪਤੀ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ ਸਾਲ ਨਾਨ-ਸਕੂਲ ਆਫ਼ ਐਮੀਨੈਂਸ ਸਕੂਲਾਂ ਦੇ ਕੇਵਲ 2 ਵਿਦਿਆਰਥੀ ਇਸ ਪ੍ਰੀਖਿਆ ਵਿੱਚ ਸਫਲ ਹੋਏ ਸਨ, ਜਦਕਿ ਇਸ ਸਾਲ ਇਹ ਗਿਣਤੀ ਚਾਰ ਗੁਣਾ ਵੱਧ ਕੇ 8 ਹੋ ਗਈ ਹੈ | ਪੀਡੀਐਮ ਮਨਦੀਪ ਕੌਰ ਅੰਟਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜੇ.ਈ.ਈ. ਐਡਵਾਂਸ ਦੀ ਤਿਆਰੀ 'ਸਾਥੀ' ਪ੍ਰੋਗਰਾਮ ਤਹਿਤ ਸਾਥੀ ਐਪ ਰਾਹੀਂ
Ad Position 22
No active advertisement
ਪਿਛਲੀ ਖ਼ਬਰ ਪੈਨਸ਼ਨਰ ਡਾਕਟਰਾਂ ਨੇ ਬਕਾਇਆ ਰਾਸ਼ੀ ਜਾਰੀ ਕਰਨ 'ਚ ਹੋ ਰਹੀ ਦੇਰੀ ਦੀ ਸਖ਼ਤ ਨਿੰਦਾ ਅਗਲੀ ਖ਼ਬਰ ਮਗਨਰੇਗਾ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਕਰਕੇ ਦਿੱਤਾ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ
Ad Position 24