08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਚਾਚੇ ਭਤੀਜੇ ਦੀ ਕੀਤੀ ਕੁੱਟਮਾਰ ਕਰ 10 ਹਜ਼ਾਰ ਖੋਹੇ, ਤਿੰਨ ਨਾਮਜ਼ਦ, ਇਕ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-06-2026
ਰਾਜਪੁਰਾ, 2 ਜੂਨ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਚਾਚੇ ਭਤੀਜੇ ਦੀ ਕੁੱਟਮਾਰ ਕਰਕੇ ਉਨ੍ਹਾਂ ਤੋਂ 10 ਹਜ਼ਾਰ ਰੁਪਏ ਦੀ ਖੋਹ ਕਰਕੇ ਫ਼ਰਾਰ ਹੋਏ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਇਕ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਹੈ | ਜਾਣਕਾਰੀ ਅਨੁਸਾਰ ਹਰਜੀਤ ਸਿੰਘ ਵਾਸੀ ਰੌਸ਼ਨ ਕਾਲੋਨੀ ਪੁਰਾਣਾ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਗਏ ਹਨ ਕਿ ਉਹ ਬੀਤੇ ਦਿਨੀਂ ਸ਼ਾਮ ਦੇ ਸਮੇਂ ਆਪਣੇ ਭਤੀਜੇ ਜੱਸੀ ਸਮੇਤ ਗ੍ਰਾਹਕ ਦੇ ਘਰ ਇੱਟਾਂ ਛੱਡ ਕੇ ਸਥਾਨਕ ਅੰਡਰਬਿ੍ਜ ਨੇੜੇ ਜਾ ਰਹੇ ਸਨ ਤਾਂ ਰਸਤੇ ਵਿਚ ਕਾਰ ਸਵਾਰ ਹਰਮਨ ਸਿੰਘ ਵਾਸੀ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ, ਕਰਮ ਸਿੰਘ ਵਾਸੀ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ ਅਤੇ ਲਾਡੀ ਵਾਸੀ ਪਿੰਡ ਉਕਸੀ ਸੈਣੀਆਂ ਨੇ ਉਨ੍ਹਾਂ ਦੀ ਘੇਰ ਕੇ ਕੁੱਟਮਾਰ ਕੀਤੀ ਅਤੇ 10 ਹਜ਼ਾਰ ਰੁਪਏ ਦੀ ਨਗਦੀ ਖੋਹ ਕੇ ਮੌਕੇ ਤੋਂ ਫ਼ਰਾਰ ਹੋ ਗਏ | ਜਿਸ ਤੋਂ ਬਾਅਦ ਪੁਲਿਸ ਚੌਂਕੀ ਕਸਤੂਰਬਾ ਨੇ ਤੁਰੰਤ ਕਾਰਵਾਈ ਕਰਦਿਆਂ ਹਰਮਨ ਸਿੰਘ ਵਾਸੀ ਗੁਰੂ ਨਾਨਕ ਨਗਰ ਨਲਾਸ ਰੋਡ ਰਾਜਪੁਰਾ ਨੂੰ ਗਿ੍ਫ਼ਤਾਰ ਕਰ ਲਿਆ | ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ ਗਿ੍ਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਮਾਨਯੋਗ ਅਦਾਲਤ 'ਚ ਪੇਸ਼ ਕਰ ਇਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕਰ ਲਿਆ ਹੈ ਅਤੇ ਉਸ ਦੇ ਬਾਕੀ ਦੋ ਸਾਥੀਆਂ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ |
Ad Position 22
No active advertisement
ਪਿਛਲੀ ਖ਼ਬਰ ਕੈਨੇਡਾ ਦੀ ਪੀ.ਆਰ. ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 18 ਲੱਖ ਅਗਲੀ ਖ਼ਬਰ 'ਆਪ' ਆਗੂ ਰੋਜ਼ੀ ਨਾਗਪਾਲ ਨੇ ਭਰੇ ਗਏ ਸਰਕਾਰੀ ਸਕੀਮਾਂ ਦੇ ਫਾਰਮ
Ad Position 24