08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਨਸ਼ੀਲੀਆਂ ਗੋਲੀਆਂ ਸਮੇਤ ਦੋ ਗਿ੍ਫ਼ਤਾਰ

Ad Position 21
No active advertisement
ਅਜੀਤ ਡੈਸਕ 03-06-2026
ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੌੜ)-ਬਹਾਦਰਗੜ੍ਹ ਪੁਲ ਲਾਗੇ ਦੋ ਵਿਅਕਤੀਆਂ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਥਾਣਾ ਸਦਰ ਦੀ ਪੁਲਿਸ ਨੇ ਗਿ੍ਫ਼ਤਾਰ ਕੀਤਾ ਹੈ | ਜਿਸ ਆਧਾਰ 'ਤੇ ਪੁਲਿਸ ਨੇ ਰਾਜਵੀਰ, ਗੁਰਵਿੰਦਰ ਸਿੰਘ ਵਾਸੀਅਨ ਜ਼ਿਲ੍ਹਾ ਪਟਿਆਲਾ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕਰ ਲਿਆ ਹੈ | ਇਸ ਸੰਬੰਧੀ ਐਸ.ਆਈ. ਜਨਕ ਰਾਜ ਨੇ ਦੱਸਿਆ ਕਿ ਉਹ ਗਸ਼ਤ ਦੌਰਾਨ ਬਹਾਦਰਗੜ੍ਹ ਨੇੜੇ ਪੁਲ ਕੋਲ ਮੌਜੂਦ ਸੀ | ਉਨ੍ਹਾਂ ਨੂੰ ਸੂਚਨਾ ਮਿਲੀ ਕਿ ਵਿਅਕਤੀ ਬਹਾਦਰਗੜ੍ਹ ਦੀ ਮਾਰਕੀਟ 'ਚ ਨਸ਼ੀਲੀਆਂ ਗੋਲੀਆਂ ਵੇਚ ਰਹੇ ਹਨ | ਜਿਸ ਤਹਿਤ ਉਨ੍ਹਾਂ ਉੱਥੇ ਛਾਪੇਮਾਰੀ ਕਰ ਕੇ ਦੋ ਮੁਲਜ਼ਮਾਂ ਨੂੰ ਮੌਕੇ 'ਤੇ ਗਿ੍ਫ਼ਤਾਰ ਕਰ ਲਿਆ ਜਿਨ੍ਹਾਂ ਦੀ ਤਲਾਸ਼ੀ ਲੈਣ ਉਪਰੰਤ 110 ਗੋਲੀਆਂ ਬਰਾਮਦ ਹੋਈਆਂ | ਇਸ ਮਾਮਲੇ 'ਚ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ 'ਆਪ' ਆਗੂ ਰੋਜ਼ੀ ਨਾਗਪਾਲ ਨੇ ਭਰੇ ਗਏ ਸਰਕਾਰੀ ਸਕੀਮਾਂ ਦੇ ਫਾਰਮ ਅਗਲੀ ਖ਼ਬਰ ਕੈਨੇਡਾ ਦੀ ਪੀ.ਆਰ. ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 18 ਲੱਖ
Ad Position 24