08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

18 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਨੇ ਕੀਤਾ ਕਾਬੂ

Ad Position 21
No active advertisement
ਰਿਸ਼ਵਤ ਲੈਣ ਦੇ ਮਾਮਲੇ 'ਚ ਵਿਜੀਲੈਂਸ ਵਲੋਂ ਕਾਬੂ ਕੀਤੇ ਸਹਾਇਕ ਸਬ-ਇੰਸਪੈਕਟਰ ਜਸਵਿੰਦਰ ਸਿੰਘ | ਅਜੀਤ ਤਸਵੀਰ <br/> 03-06-2026
ਪਟਿਆਲਾ, 2 ਜੂਨ (ਮਨਦੀਪ ਸਿੰਘ ਖਰੌੜ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭਿ੍ਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਸਵਿੰਦਰ ਸਿੰਘ ਨੂੰ 18 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਦੇ ਇਕ ਵਸਨੀਕ ਵਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗਿ੍ਫ਼ਤਾਰ ਕੀਤਾ ਗਿਆ ਹੈ | ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ 'ਚ ਜ਼ਖਮੀ ਹੋ ਗਏ ਸਨ | ਇਸ ਸੰਬੰਧ ਵਿਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਪੁਲਿਸ ਸਟੇਸ਼ਨ ਸ਼ੁਤਰਾਣਾ ਨੂੰ ਦਿੱਤੀ ਸੀ ਅਤੇ ਮੁਲਜ਼ਮ ਅਧਿਕਾਰੀ ਬਾਅਦ ਵਿਚ ਜ਼ਖਮੀ ਵਿਅਕਤੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਪੁੱਜਾ ਸੀ |
ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਏ.ਐਸ.ਆਈ. ਨੇ ਹਮਲਾ ਕਰਨ ਵਾਲੀ ਦੂਜੀ ਧਿਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ | ਸ਼ਿਕਾਇਤਕਰਤਾ ਦੇ ਅਰਜ਼ ਕਰਨ 'ਤੇ ਮੁਲਜ਼ਮ ਏ.ਐਸ.ਆਈ. 18 ਹਜ਼ਾਰ ਰੁਪਏ ਦੀ ਰਿਸ਼ਵਤ ਲੈਣ ਲਈ ਸਹਿਮਤ ਹੋ ਗਿਆ | ਸ਼ਿਕਾਇਤਕਰਤਾ ਨੇ ਇਸ ਸੰਬੰਧੀ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ | ਉਸ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਸ਼ਿਕਾਇਤਕਰਤਾ ਤੋਂ 18 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ | ਇਸ ਸੰਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਲਜ਼ਮ ਵਿਰੁੱਧ ਭਿ੍ਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ |
Ad Position 22
No active advertisement
ਪਿਛਲੀ ਖ਼ਬਰ ਦਰਗਾਹ 'ਤੇ ਨਤਮਸਤਕ ਹੋਏ ਨਿਰਮਲ ਸਿੰਘ ਭੱਟੀਆਂ ਅਗਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਦੀ ਖੋਜਾਰਥਨ ਵਲੋਂ ਪੰਜਾਬੀ ਭਾਸ਼ਾ ਲਈ ਪਹਿਲਾ ਏ. ਆਈ. ਆਧਾਰਿਤ 'ਗਰੈਮਰ ਚੈੱਕਰ' ਤਿਆਰ
Ad Position 24