08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਹਰਿਆਊ ਖੁਰਦ ਦੀ ਪੰਚਾਇਤ ਵਲੋਂ ਪੰਜਾਬ ਸਰਕਾਰ ਕੋਲੋਂ ਵਿਕਾਸ ਕਾਰਜਾਂ ਨੂੰ ਪੂਰਾ ਕਰਨ ਦੀ ਮੰਗ

Ad Position 21
No active advertisement
ਗਰਾਮ ਪੰਚਾਇਤ ਹਰਿਆਊ ਖੁਰਦ ਦੇ ਸਰਪੰਚ ਗੱਜਣ ਸਿੰਘ ਅਤੇ ਪੰਚਾਇਤ ਮੈਂਬਰ ਪਿੰਡ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦੇ ਹੋਏ¢ ਤਸਵੀਰ : ਗੁਰਇਕਬਾਲ ਸਿੰਘ ਖਾਲਸਾ <br/> 03-06-2026
ਪਾਤੜਾਂ, 2 ਜੂਨ (ਗੁਰਇਕਬਾਲ ਸਿੰਘ ਖਾਲਸਾ)-ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਹਰਿਆਊ ਖੁਰਦ ਦੇ ਪੰਚਾਇਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗ੍ਰਾਮ ਪੰਚਾਇਤ ਹਰਿਆਊ ਖੁਰਦ ਦੇ ਸਰਪੰਚ ਗੱਜਣ ਸਿੰਘ, ਗ੍ਰਾਮ ਪੰਚਾਇਤ ਹਰਿਆਊ ਜੱਟਾਂ ਦੇ ਸਰਪੰਚ ਬਲਜਿੰਦਰ ਸਿੰਘ, ਮੈਂਬਰ ਪੰਚਾਇਤ ਜਸਵਿੰਦਰ ਸਿੰਘ ਪੱਪੂ, ਗੁਰਦੇਵ ਸਿੰਘ, ਸੁਖਵਿੰਦਰ ਸਿੰਘ, ਮੇਜਰ ਸਿੰਘ, ਪ੍ਰੇਮਾ, ਜਗਜੀਤ ਸਿੰਘ ਅਤੇ ਜਰਨੈਲ ਸਿੰਘ ਨੇ ਕਿਹਾ ਕਿ ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਹਰਿਆਊ ਖੁਰਦ ਦੀਆਂ ਪੰਚਾਇਤਾਂ ਪੈਸੇ ਖਾਤਿਆਂ ਵਿਚ ਪਏ ਹੋਣ ਦੇ ਬਾਵਜੂਦ ਉਹ ਪੈਸਾ ਪਿੰਡ ਦੇ ਵਿਕਾਸ ਲਈ ਨਹੀਂ ਕਰ ਸਕਦੇ¢ ਉਨ੍ਹਾਂ ਦੱਸਿਆ ਕਿ ਪਿੰਡ ਦੀ ਪੰਚਾਇਤੀ ਜ਼ਮੀਨ ਖੰਡ ਮਿਲ ਲਈ ਐਕਵਾਇਰ ਹੋਣ ਮਗਰੋਂ ਪੰਚਾਇਤ ਨੂੰ ਮਿਲੀ ਕਰੋੜਾਂ ਦੀ ਰਾਸ਼ੀ ਖਾਤਿਆਂ ਵਿਚ ਪਈ ਹੈ¢ ਉਨ੍ਹਾਂ ਪੈਸਿਆਂ ਨੂੰ ਵਿਕਾਸ ਕੰਮਾਂ ਲਈ ਪੰਚਾਇਤ ਵਲੋਂ ਨਾ ਵਰਤੇ ਜਾ ਸਕਣ ਕਰਕੇ ਪਿੰਡ ਦੇ ਵਿਕਾਸ ਕਾਰਜ ਠੱਪ ਪਏ ਹਨ¢ ਉਨ੍ਹਾਂ ਦੱਸਿਆ ਕਿ ਪਿੰਡ ਦੀਆਂ ਟੁੱਟੀਆਂ ਗਲੀਆਂ, ਪੀਣ ਵਾਲੇ ਪਾਣੀ ਦੀ ਸਪਲਾਈ ਦੀਆਂ ਖਰਾਬ ਹੋ ਚੁੱਕੀਆਂ ਪਾਈਪ ਲਾਈਨਾਂ ਸਮੇਤ ਹੋਰ ਬਹੁਤ ਸਾਰੀਆਂ ਅਜਿਹੀਆਂ ਬੁਨਿਆਦੀ ਸਹੂਲਤਾਂ ਨਾ ਮਿਲਣ ਕਾਰਨ ਪਿੰਡ ਵਾਸੀ ਪਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ¢ ਪਿੰਡ ਦੀ ਪੰਚਾਇਤਾਂ ਨੇ ਮੁਸ਼ਕਲਾਂ ਹੱਲ ਨਾ ਹੋਣ ਦੀ ਸੂਰਤ ਵਿਚ ਸੰਘਰਸ਼ ਦੀ ਚੇਤਾਵਨੀ ਦਿੱਤੀ ਹੈ¢ ਉਨ੍ਹਾਂ ਦੱਸਿਆ ਕਿ ਪਾਤੜਾਂ ਤੋਂ ਪਿੰਡ ਨੂੰ ਆਉਣ ਵਾਲੀਆਂ ਦੋਨੋਂ ਸੜਕਾਂ ਵਾਇਆ ਚੁਨਾਗਰਾ ਤੇ ਦਿਓਗੜ ਉੱਤੇ ਪਿਛਲੇ ਲੰਬੇ ਸਮੇਂ ਤੋਂ ਪੱਥਰ ਖਿੱਲਰਿਆ ਹੋਇਆ ਹੈ ਪਰ ਦੋ ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਵਿਭਾਗ ਵਲੋਂ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ¢ ਉਨ੍ਹਾਂ ਦੱਸਿਆ ਕਿ ਪਿੰਡ ਵਿਚ ਕਰੀਬ ਚਾਰ ਸਾਲ ਪਹਿਲਾਂ ਵਾਟਰ ਵਰਕਸ ਦਾ ਟਿਊਬਵੈਲ ਨਵਾਂ ਲਗਾਇਆ ਗਿਆ ਸੀ ਪਰ ਪਾਣੀ ਵਾਲੀਆਂ ਪਾਈਪਾਂ ਖਰਾਬ ਹੋਣ ਕਾਰਨ ਪਿੰਡ ਵਾਸੀ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ¢ ਉਨ੍ਹਾਂ ਦੱਸਿਆ ਕਿ ਪੀ.ਡਬਲਿਊ.ਡੀ. ਦੇ ਅਧਿਕਾਰੀਆਂ ਨੂੰ ਸੜਕਾਂ ਦੇ ਮਾਮਲੇ ਨੂੰ ਲੈ ਕੇ ਕਈ ਵਾਰ ਮਿਲੇ ਪਰ ਕੋਈ ਮਸਲਾ ਹੱਲ ਨਹੀਂ ਹੋਇਆ¢ ਇਸੇ ਤਰ੍ਹਾਂ ਪੀਣ ਵਾਲੇ ਪਾਣੀ ਦੀ ਸਪਲਾਈ ਲਈ 13 ਕਿਲੋਮੀਟਰ ਨਵੀਂ ਪਾਈਪਲਾਈਨ ਪਾਉਣ ਦਾ ਵਿਭਾਗ ਵਲੋਂ ਐਸਟੀਮੇਟ ਤਿਆਰ ਕਰਕੇ ਇਸ ਵਿਚ ਪੰਚਾਇਤੀ ਹਿੱਸੇ ਵਜੋਂ 3 ਲੱਖ 70 ਹਜ਼ਾਰ ਰੁਪਏ ਜਮ੍ਹਾਂ ਕਰਵਾਉਣ ਲਈ ਕਿਹਾ ਗਿਆ ਸੀ ਪਰ ਲੰਬਾ ਸਮਾਂ ਬੀਤ ਜਾਣ ਦੇ ਬਾਵਜੂਦ ਹਾਲੇ ਤੱਕ ਖਾਤਾ ਨਹੀਂ ਖੁੱਲ ਸਕਿਆ¢ ਪਹਿਲਾਂ ਮਹਿੰਦਰਾ ਕੋਟਕ ਬੈਂਕ ਵਿਚ ਖਾਤਾ ਖੁਲਵਾਉਣ ਲਈ ਕਿਹਾ ਗਿਆ ਸੀ ਪਰ ਹੁਣ ਆਈਡੀਬੀਆਈ ਵਿੱਚ ਖਾਤਾ ਖੁਲਵਾਉਣ ਲਈ ਕਿਹਾ ਜਾ ਰਿਹਾ ਹੈ¢ ਪਰ ਬੈਂਕ ਦੇ ਅਧਿਕਾਰੀ ਇਸ ਸੰਬੰਧੀ ਕੋਈ ਹਦਾਇਤ ਨਾ ਹੋਣ ਬਾਰੇ ਕਹਿ ਰਹੇ ਹਨ¢ ਉਨ੍ਹਾਂ ਕਿਹਾ ਕਿ ਜਲ ਸਪਲਾਈ ਵਿਭਾਗ ਵਲੋਂ ਨਵੇਂ ਟਿਊਬਵੈੱਲ ਉੱਤੇ ਲੱਖਾਂ ਰੁਪਏ ਖਰਚ ਦੇਣ ਦੇ ਬਾਵਜੂਦ ਲੋਕ ਪੀਣ ਵਾਲੇ ਪਾਣੀ ਨੂੰ ਤਰਸ ਰਹੇ ਹਨ¢ ਉਨ੍ਹਾਂ ਕਿਹਾ ਕਿ ਅਗਰ ਪੀਣ ਵਾਲੇ ਪਾਣੀ ਦੀ ਜਰੂਰਤ ਪੂਰੀ ਕਰਨੀ ਹੋਵੇ ਤਾਂ ਪੰਚਾਇਤ ਨੂੰ ਪਿੰਡ ਵਿਚ ਘੱਟੋ-ਘੱਟ 50 ਬੋਰ ਲਗਵਾਉਣੇ ਪੈਣਗੇ¢ ਇਸੇ ਤਰ੍ਹਾਂ ਪਿੰਡ ਵਿਚਲੀ ਆਯੂਰਵੈਦਿਕ ਡਿਸਪੈਂਸਰੀ ਦੀ ਇਮਾਰਤ ਬੇਹੱਦ ਖਸਤਾ ਹੈ¢ ਬਰਸਾਤਾਂ ਦੇ ਦਿਨਾਂ ਵਿੱਚ ਇੱਥੇ ਪਾਣੀ ਭਰ ਜਾਂਦਾ ਹੈ ਜਿਸ ਕਰਕੇ ਮਾਹਰ ਡਾਕਟਰ ਹੋਣ ਦੇ ਬਾਵਜੂਦ ਮਰੀਜ਼ਾਂ ਨੂੰ ਉੱਥੇ ਜਾਣਾ ਮੁਸ਼ਕਿਲ ਹੁੰਦਾ ਹੈ¢
Ad Position 22
No active advertisement
ਪਿਛਲੀ ਖ਼ਬਰ 'ਆਪ' ਦੀ ਸਰਕਾਰ ਦੀਆਂ ਵਧੀਕੀਆਂ ਅਤੇ ਧੱਕੇਸ਼ਾਹੀਆ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਵਰਕਰ ਕਦੇ ਬਰਦਾਸ਼ਤ ਨਹੀਂ ਕਰ... ਅਗਲੀ ਖ਼ਬਰ ਰਮਨਦੀਪ ਕੌਰ ਨੇ ਐੱਸ.ਡੀ.ਐਮ. ਵਜੋਂ ਅਹੁਦਾ ਸੰਭਾਲਿਆ
Ad Position 24