08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ 'ਚ ਪਿੰਡ ਛੰਨਾ ਦੇ ਕਈ ਨੌਜਵਾਨ 'ਆਪ' 'ਚ ਸ਼ਾਮਿਲ

Ad Position 21
No active advertisement
ਪਿੰਡ ਛੰਨਾ ਵਿਖੇ 'ਆਪ' ਵਿਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਸਿਰੋਪਾਉ ਪਾ ਕੇ ਪਾਰਟੀ ਵਿਚ ਸਵਾਗਤ ਕਰਦੇ ਹੋਏ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਅਤੇ ਹੋਰ ਆਗੂ | ਅਜੀਤ ਤਸਵੀਰ <br/> 03-06-2026
ਦੇਵੀਗੜ੍ਹ, 2 ਜੂਨ (ਰਾਜਿੰਦਰ ਸਿੰਘ ਮੌਜੀ)-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਹਲਕਾ ਸਨੌਰ ਵਿਚ ਕਰਵਾਏ ਜਾ ਰਹੇ ਰਿਕਾਰਡਤੋੜ ਵਿਕਾਸ ਕਾਰਜਾਂ ਸਦਕਾ ਆਮ ਆਦਮੀ ਪਾਰਟੀ ਦਾ ਕਾਫ਼ਲਾ ਨਿਰੰਤਰ ਵੱਡਾ ਹੁੰਦਾ ਜਾ ਰਿਹਾ ਹੈ | ਇਸੇ ਤਹਿਤ ਅੱਜ ਪਿੰਡ ਛੰਨਾ ਵਿਖੇ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ, ਜਦੋਂ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਯੋਗ ਅਗਵਾਈ ਹੇਠ ਪਿੰਡ ਦੇ ਕਈ ਪ੍ਰਮੁੱਖ ਨੌਜਵਾਨ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ 'ਆਪ' ਪਰਿਵਾਰ ਵਿਚ ਸ਼ਾਮਲ ਹੋ ਗਏ | ਨੌਜਵਾਨਾਂ ਦੀ ਇਹ ਸ਼ਮੂਲੀਅਤ ਪਿੰਡ ਦੇ ਮੁਹਤਬਰ ਆਗੂਆਂ ਨਛੱਤਰ ਸਿੰਘ ਅਤੇ ਕਾਕਾ ਗਿਰ ਦੀ ਪ੍ਰੇਰਨਾ ਤੇ ਵਿਸ਼ੇਸ਼ ਅਗਵਾਈ ਹੇਠ ਕਰਵਾਈ ਗਈ | ਇਸ ਮੌਕੇ ਇਸ ਮੌਕੇ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਕਾਕਾ ਛੰਨਾ, ਮਾੜੂ ਗਿਰ, ਰਵੀ ਬਾਬਾ, ਮੋਹਨ ਲਾਲ, ਨਛੱਤਰ ਸਿੰਘ, ਕਰਮਾ ਗਿਰ, ਰਘਬੀਰ ਗਿਰ, ਲਖਵਿੰਦਰ ਗਿਰ, ਸਤਨਾਮ ਸਿੰਘ, ਜੱਸੀ ਬਾਬਾ, ਹਰਸ਼ ਠੇਕੇਦਾਰ, ਹਰਦਮ ਭਾਰਤੀ, ਗੁਣੀ ਰਾਮ, ਸੋਹਣ ਗਿਰ, ਜਸਵਿੰਦਰ ਸਿੰਘ, ਵੈਦ ਸਿੰਘ ਤਾਜਲਪੁਰ, ਜਗਤਾਰ ਸਿੰਘ ਅਤੇ ਹੋਰ ਕਈ ਨੌਜਵਾਨਾਂ ਦਾ ਆਪ ਵਿਚ ਸ਼ਾਮਲ ਹੋਣ 'ਤੇ ਸਿਰੋਪਾਉ ਭੇਟ ਕਰਕੇ ਜਥੇਬੰਦੀ ਵਿਚ ਨਿੱਘਾ ਸਵਾਗਤ ਕੀਤਾ | ਹਡਾਣਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੌਜਵਾਨਾਂ ਦੀ ਆਪਣੀ ਪਾਰਟੀ ਹੈ, ਜਿਸ ਨੇ ਪੰਜਾਬ ਦੇ ਹਜ਼ਾਰਾਂ ਗੱਭਰੂਆਂ ਨੂੰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਯੋਗਤਾ ਦੇ ਆਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਸ਼ਾਮਲ ਹੋਣ ਵਾਲੇ ਹਰ ਇਕ ਨੌਜਵਾਨ ਸਾਥੀ ਨੂੰ ਬਣਦਾ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ | ਇਕੱਠ ਨੂੰ ਸੰਬੋਧਨ ਕਰਦਿਆਂ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਕਿਸੇ ਵੀ ਸਮਾਜ ਅਤੇ ਹਲਕੇ ਦੀ ਤਰੱਕੀ ਲਈ ਨੌਜਵਾਨ ਸ਼ਕਤੀ ਦਾ ਸਾਥ ਬਹੁਤ ਜ਼ਰੂਰੀ ਹੁੰਦਾ ਹੈ | ਪਿੰਡ ਛੰਨਾ ਦੇ ਨੌਜਵਾਨਾਂ ਦਾ 'ਆਪ' 'ਤੇ ਭਰੋਸਾ ਜਤਾਉਣਾ ਇਸ ਗੱਲ ਦਾ ਸਬੂਤ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਰਵਾਇਤੀ ਪਾਰਟੀਆਂ ਦੀ ਨਕਾਰਾਤਮਿਕ ਰਾਜਨੀਤੀ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੀ ਹੈ ਅਤੇ ਮਾਨ ਸਰਕਾਰ ਦੇ ਵਿਕਾਸ ਮਾਡਲ ਦੇ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਪਿੰਡ ਛੰਨਾ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ 'ਤੇ ਨੇਪਰੇ ਚਾੜਿ੍ਹਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ ਦੇ ਕੂੜਾ ਪ੍ਰਬੰਧਨ ਪ੍ਰੋਜੈਕਟ ਨੂੰ ਬਚਾਉਣ ਲਈ ਦੁੱਧੜ ਪੰਚਾਇਤ ਦਾ ਬਕਾਇਆ ਕਿਰਾਇਆ ਤੁਰੰਤ ਜਾਰੀ ਕਰੇ ਪੰਜਾਬ ਸਰਕਾ... ਅਗਲੀ ਖ਼ਬਰ ਪੰਥ ਅਤੇ ਪੰਜਾਬੀਆਂ ਦੇ ਮਸਲਿਆਂ ਨੂੰ ਸੂਬਾ ਅਤੇ ਕੇਂਦਰ ਸਰਕਾਰ ਤੁਰੰਤ ਹੱਲ ਕਰੇ-ਪ੍ਰੋ. ਚੰਦੂਮਾਜਰਾ
Ad Position 24