08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਨਵੇਂ ਵਿਦਿਆਰਥੀਆਂ ਦੀ ਸਹਾਇਤਾ ਲਈ 'ਸੋਈ' ਵਲੋਂ ਹੈਲਪ ਡੈਸਕ ਸਥਾਪਿਤ

Ad Position 21
No active advertisement
ਅਜੀਤ ਡੈਸਕ 03-06-2026
ਪਟਿਆਲਾ, 2 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਬੈਚਲਰ ਕੋਰਸਾਂ ਦੇ ਦਾਖ਼ਲਿਆਂ ਦੀ ਪ੍ਰਕਿਰਿਆ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਸਟੂਡੈਂਟਸ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਸੋਈ) ਵਲੋਂ ਨਵੇਂ ਦਾਖ਼ਲੇ ਲੈਣ ਆਏ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਦੀ ਸਹਾਇਤਾ ਲਈ ਵਿਸ਼ੇਸ਼ ਹੈਲਪ ਡੈਸਕ ਸਥਾਪਿਤ ਕੀਤਾ ਗਿਆ | ਇਸ ਹੈਲਪ ਡੈਸਕ ਰਾਹੀਂ ਵਿਦਿਆਰਥੀਆਂ ਨੂੰ ਦਾਖ਼ਲਾ ਪ੍ਰਕਿਰਿਆ, ਕੋਰਸਾਂ ਦੀ ਚੋਣ, ਲੋੜੀਂਦੇ ਦਸਤਾਵੇਜ਼ਾਂ, ਫ਼ੀਸਾਂ ਅਤੇ ਯੂਨੀਵਰਸਿਟੀ ਨਾਲ ਸਬੰਧਿਤ ਹੋਰ ਜਾਣਕਾਰੀ ਪ੍ਰਦਾਨ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਤੇ ਸੋਈ ਦੇ ਫਾਊਾਡਰ ਮੈਂਬਰ ਅਮਿਤ ਸਿੰਘ ਰਾਠੀ ਨੇ ਕਿਹਾ ਕਿ ਸੋਈ ਹਮੇਸ਼ਾ ਵਿਦਿਆਰਥੀਆਂ ਦੇ ਹੱਕਾਂ ਅਤੇ ਭਲਾਈ ਲਈ ਵਚਨਬੱਧ ਰਹੀ ਹੈ | ਉਨਾਂ ਕਿਹਾ ਕਿ ਸੋਈ ਵੱਲੋਂ ਵਿਦਿਆਰਥੀ ਸਹਾਇਤਾ ਡੈਸਕ ਦੀ ਰੀਤ 21 ਸਾਲ ਪਹਿਲਾਂ ਸ਼ੁਰੂ ਕੀਤੀ ਗਈ ਸੀ |
ਪੰਜਾਬੀ ਯੂਨੀਵਰਸਿਟੀ ਵਿੱਚ ਦਾਖ਼ਲਾ ਲੈਣ ਆਉਣ ਵਾਲੇ ਵਿਦਿਆਰਥੀਆਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਸੋਈ ਵਲੋਂ ਇਹ ਸਹਾਇਤਾ ਕੇਂਦਰ ਸ਼ੁਰੂ ਕੀਤਾ ਗਿਆ ਹੈ | ਵਿਦਿਆਰਥੀ ਵਿੰਗ ਸੋਈ ਵਿਚੋਂ ਨਿਕਲੇ ਅਨੇਕਾਂ ਚਿਹਰੇ ਅੱਜ ਵੱਖ-ਵੱਖ ਖੇਤਰਾਂ ਵਿਚ ਸੇਵਾਵਾਂ ਨਿਭਾ ਰਹੇ ਹਨ | ਸੋਈ ਮਾਲਵਾ ਜ਼ੋਨ-3 ਦੇ ਪ੍ਰਧਾਨ ਕੁਲਦੀਪ ਸਿੰਘ ਝਿੰਜਰ ਨੇ ਕਿਹਾ ਕਿ ਸੋਈ ਸਿਰਫ਼ ਇਕ ਵਿਦਿਆਰਥੀ ਜਥੇਬੰਦੀ ਨਹੀਂ, ਸਗੋਂ ਵਿਦਿਆਰਥੀਆਂ ਦੀ ਆਵਾਜ਼ ਅਤੇ ਉਨਾਂ ਦੀ ਸਹਾਇਤਾ ਲਈ ਹਮੇਸ਼ਾ ਤਤਪਰ ਹੈ | ਉਨਾਂ ਕਿਹਾ ਕਿ ਨਵੇਂ ਵਿਦਿਆਰਥੀ ਜਦੋਂ ਪਹਿਲੀ ਵਾਰ ਯੂਨੀਵਰਸਿਟੀ ਵਿੱਚ ਆਉਂਦੇ ਹਨ ਤਾਂ ਉਨਾਂ ਨੂੰ ਕਈ ਤਰਾਂ ਦੀਆਂ ਜਾਣਕਾਰੀਆਂ ਦੀ ਲੋੜ ਹੁੰਦੀ ਹੈ | ਇਸ ਲਈ ਸੋਈ ਦੇ ਵਰਕਰਾਂ ਵੱਲੋਂ ਪੂਰੀ ਨਿਮਰਤਾ ਅਤੇ ਜ਼ਿੰਮੇਵਾਰੀ ਨਾਲ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ | ਸੋਈ ਦੇ ਸਕੱਤਰ ਜਨਰਲ ਮਨਵਿੰਦਰ ਸਿੰਘ ਵੜੈਚ ਨੇ ਕਿਹਾ ਕਿ ਯੂਨੀਵਰਸਿਟੀ ਵਿੱਚ ਦਾਖ਼ਲਾ ਲੈਣ ਆਉਣ ਵਾਲੇ ਹਰ ਵਿਦਿਆਰਥੀ ਨੂੰ ਸਹੀ ਜਾਣਕਾਰੀ ਅਤੇ ਮਾਰਗ ਦਰਸ਼ਨ ਮਿਲਣਾ ਬਹੁਤ ਜ਼ਰੂਰੀ ਹੈ | ਉਨਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਹੈਲਪ ਡੈਸਕ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਜੋ ਕਿ ਸੋਈ ਪ੍ਰਤੀ ਉਨਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਲੀਗਲ ਆਰ. ਟੀ. ਆਈ ਵਿੰਗ ਪੰਜਾਬ ਦੇ ਜਰਨਲ ਸਕੱਤਰ ਇਕਬਾਲਜੀਤ ਸਿੰਘ ਬਦੇਸਾ, ਸੋਈ ਮਾਲਵਾ ਜ਼ੋਨ 3 ਦੇ ਜਰਨਲ ਸਕੱਤਰ ਲਾਲੀ ਸੰਧੂ, ਹੁਸਨਦੀਪ ਸਿੰਘ ਚਹਿਲ, ਰਮਨਜਮੀਤ ਸਿੰਘ ਸੰਗਾ, ਹਰਵਿੰਦਰ ਸਿੰਘ ਸਿੱਧੂ, ਹੈਪੀ ਧੀਮਾਨ, ਮਨਪ੍ਰੀਤ ਸਿੰਘ ਧਾਲੀਵਾਲ, ਪ੍ਰਤੀਕ, ਮਨਯੋਧ ਸਿੰਘ
Ad Position 22
No active advertisement
ਪਿਛਲੀ ਖ਼ਬਰ ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਹਰਦੀਪ ਸਿੰਘ ਕੰਬੋਜ ਨੇ ਆਪਣੇ ਸਾਥੀਆਂ ਸਮੇਤ ਕੀਤੀ ਵਿਸ਼ੇਸ਼ ਮੁਲਾਕਾਤ ਅਗਲੀ ਖ਼ਬਰ ਸਾਬਕਾ ਮੰਤਰੀ ਧਰਮਸੋਤ ਨੇ ਕੌਂਸਲ ਚੋਣਾਂ ਲੜਨ ਵਾਲੇ ਵਿਅਕਤੀਆਂ ਦਾ ਕੀਤਾ ਸਨਮਾਨ
Ad Position 24